ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀਆਂ ਅਸਥੀਆਂ ਦੀ ਕਲਸ ਯਾਤਰਾ ਦਾ ਬਰਨਾਲਾ ਪੁੱਜਣ 'ਤੇ ਨਾਅਰਿਆਂ ਦੀ ਗੂੰਜ 'ਚ ਸਵਾਗਤ
ਕਮਲਜੀਤ ਸਿੰਘ ਸੰਧੂ
ਬਰਨਾਲਾ, 24 ਅਕਤੂਬਰ 2021 - ਯੁਪੀ ਦੇ ਲਖੀਮਪੁਰ ਖੀਰੀ ਦੇ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਦੀ ਕਲਸ ਯਾਤਰਾ ਦਾ ਬਰਨਾਲਾ ਪੁੱਜਣ ਤੇ ਕਿਸਾਨਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਬਰਨਾਲਾ ਦੇ ਕਸਬਾ ਹੰਡਿਆਇਆ ਵਿਖੇ ਕਿਸਾਨ ਜੱਥੇਬੰਦੀਆਂ ਵਲੋਂ ਅਸਥੀਆਂ ਵਾਲੀ ਗੱਡੀ ਤੇ ਫ਼ੁੱਲਾਂ ਦੀ ਵਰਖਾ ਕੀਤੀ ਗਈ।ਕਿਸਾਨਾਂ ਆਗੂਆਂ ਨੇ ਕਿਹਾ ਕਿ ਸੰਘਰਸ਼ ਜਿੱਤ ਕੇ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਜਾਵੇਗੀ।
ਲਖੀਮਪੁਰ ਖੀਰੀ ਦੇ ਸ਼ਹੀਦਾਂ ਦਾ ਡੁੱਲਿਆ ਖ਼ੂਨ ਅਜਾਈਂ ਨਹੀਂ ਜਾਵੇਗਾ। ਇਨ੍ਹਾਂ ਸ਼ਹੀਦਾਂ ਨੇ ਆਪਣਾ ਖੂਨ ਪਾ ਕੇ ਕਿਸਾਨ ਅੰਦੋਲਨ ਦੀ ਮਸ਼ਾਲ ਦੀ ਲਾਟ ਨੂੰ ਹੋਰ ਮਘਾਇਆ ਹੈ। ਕਿਸਾਨ ਅੰਦੋਲਨ ਵਿੱਚ ਹੁਣ ਤੱਕ 700 ਤੋਂ ਵੱਧ ਸ਼ਹੀਦੀਆਂ ਦਿੱਤੀਆਂ ਜਾ ਚੁੱਕੀਆਂ ਹਨ ਇਨ੍ਹਾਂ ਸਾਰੇ ਸ਼ਹੀਦਾਂ ਦਾ ਸਾਡੇ ਸਿਰ ਇਹ ਕਰਜ਼ ਹੈ ਕਿ ਅਸੀਂ ਤਿੰਨੋਂ ਖੇਤੀ ਕਾਨੂੰਨ ਰੱਦ ਕਰਵਾ ਹੀ ਘਰਾਂ ਨੂੰ ਵਾਪਸ ਪਰਤੀਏ। ਸ਼ਹੀਦਾਂ ਨੂੰ ਇਹੋ ਹੀ ਸੱਚੀ ਸ਼ਰਧਾਂਜਲੀ ਹੋਵੇਗੀ। ਮਨਜੀਤ ਸਿੰਘ ਧਨੇਰ ਬਲਵੰਤ ਸਿੰਘ ਉਪਲੀ ਪਰਮਿੰਦਰ ਸਿੰਘ ਹੰਡਿਆਇਆ ਕਿਸਾਨ ਆਗੂ ਹਾਜ਼ਰ ਸਨ।