ਬੇਮੌਸਮੀ ਬਰਸਾਤ ਨਾਲ ਹੋਏ ਨੁਕਸਾਨ ਨਾਲ ਕਿਸਾਨਾਂ ਦੇ ਚਿਹਰੇ ਮੁਰਝਾਏ
ਜਗਤਾਰ ਸਿੰਘ
ਪਟਿਆਲਾ, 24 ਅਕਤੂਬਰ 2021 - ਪੰਜਾਬ ਵਿੱਚ ਕੱਲ੍ਹ ਅਤੇ ਅੱਜ ਪਏ ਬੇਮੌਸਮੀ ਮੀਂਹ ਕਾਰਨ ਕਿਸਾਨਾਂ ਦਾ ਜੋ ਨੁਕਸਾਨ ਹੋਇਆ ਹੈ ਉਸ ਨਾਲ ਕਿਸਾਨਾਂ ਤੇ ਮਜ਼ਦੂਰਾਂ ਦੇ ਹਿਰਦੇ ਵਲੂੰਦਰੇ ਗਏ ਹਨ । ਦੋ ਦਿਨਾਂ ਤੋਂ ਲਗਾਤਾਰ ਪੈ ਰਹੀ ਭਾਰੀ ਬਰਸਾਤ ਨਾਲ ਪੰਜਾਬ ਦੇ ਕਿਸਾਨਾਂ ਤੇ ਮਜ਼ਦੂਰਾਂ ਦਾ ਭਾਰੀ ਨੁਕਸਾਨ ਹੋਇਆ ।
ਮੌਸਮ ਵਿਭਾਗ ਵੱਲੋਂ ਪੰਜਾਬ , ਹਰਿਆਣਾ, ਹਿਮਾਚਲ ਤੇ ਦਿੱਲੀ ਦੇ ਸਬੰਧਤ ਇਲਾਕੀਆ ਵਿਚ ਭਾਰੀ ਮੀਂਹ ਦੀ ਚਿਤਾਵਨੀ ਨਾਲ ਕਿਸਾਨਾਂ , ਮਜ਼ਦੂਰਾਂ ਤੇ ਮੱਧਮ ਵਰਗ ਵਿੱਚ ਕਾਫੀ ਬੈਚੇਨੀ ਮਹਸੂਸ ਕੀਤਾ ਜਾ ਰਿਹਾ ਹੈ । ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਭਾਰੀ ਬਰਸਾਤ ਨਾਲ ਕਿਸਾਨਾਂ ਦੀ ਕਈ ਏਕੜ ਫ਼ਸਲ ਤਬਾਹ ਹੋ ਚੁੱਕੀ ਹੈ। ਜਿਸ ਨਾਲ ਕਿਸਾਨਾਂ ਨੂੰ ਖੇਤੀ ਦੇ ਖੇਤਰ ਵਿਚ ਭਾਰੀ ਨੁਕਸਾਨ ਹੋ ਗਿਆ।
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗੜਿਆਂ ਦੇ ਨਾਲ ਮੀਂਹ ਪਿਆ ਸੀ। ਜਿਸ ਕਾਰਨ ਕਿਸਾਨਾਂ ਦੀਆਂ ਫਸਲਾਂ ‘ਤੇ ਗੜਿਆਂ ਦੀ ਚਿੱਟੀ ਚਾਦਰ ਵਿਛ ਗਈ। ਖੇਤਾਂ ਵਿੱਚ ਪਾਣੀ ਭਰ ਗਿਆ। ਕਈ ਥਾਵਾਂ ‘ਤੇ ਖੜ੍ਹੀਆਂ ਫਸਲਾਂ ਤਬਾਹ ਹੋ ਗਈਆਂ ਹਨ। ਕਿਸਾਨਾਂ ਨਾਲ ਜਿਵੇਂ ਰੱਬ ਵੀ ਨਿਰਾਸ਼ ਹੈ ਬਾਸਮਤੀ ਸਮੇਤ ਝੋਨੇ ਦੀ ਫਸਲ ਵੀ ਮੀਂਹ ਨੇ ਖਰਾਬ ਕਰ ਦਿੱਤੀ। ਕਿਸਾਨਾਂ ਨੇ ਸਰਕਾਰ ਨੂੰ ਬੇਨਤੀ ਕੀਤੀ ਕਿ ਫਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ । ਜਿਸ ਨਾਲ ਕਿਸਾਨਾਂ ਨੂੰ ਕੁਝ ਰਾਹਤ ਮਹਿਸੂਸ ਹੋਵੇ ।ਅਤੇ ਜੋ ਵੀ ਰਿਪੋਰਟ ਮਿਲੀ ਉਸ ਅਨੁਸਾਰ ਮੁਆਵਜਾ ਦਿੱਤਾ ਜਾਵੇ । ਕਿਸਾਨਾਂ ਵੱਲੋਂ ਮੰਡੀ ਵਿੱਚ ਲਿਆਂਦੀ ਫਸਲ ਵੀ ਮੀਂਹ ਕਾਰਨ ਤਬਾਹ ਹੋ ਗਈਆਂ ਹਨ ।