← ਪਿਛੇ ਪਰਤੋ
ਅੱਜ ਸਰਬ ਪਾਰਟੀ ਮੀਟਿੰਗ ਵਿਚ ਇਕੱਠੇ ਨਜ਼ਰ ਆਉਣਗੇ ਚੰਨੀ ਤੇ ਸਿੱਧੂ ਚੰਡੀਗੜ੍ਹ, 25 ਅਕਤੂਬਰ, 2021: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਸਤੀਫਾ ਦੇ ਚੁੱਕੇ ਨਵਜੋਤ ਸਿੱਧੂ ਅੱਜ ਬੀ ਐਸ ਐਫ ਦਾ ਅਧਿਕਾਰ ਖੇਤਰ ਵਧਾਉਣ ਦੇ ਮਾਮਲੇ ’ਤੇ ਚੰਨੀ ਵੱਲੋਂ ਸੱਦੀ ਸਰਬ ਪਾਰਟੀ ਮੀਟਿੰਗ ਵਿਚ ਇਕੱਠੇ ਨਜ਼ਰ ਆਉਣਗੇ। ਭਾਵੇਂ ਸਿੱਧੂ ਨੇ ਮੀਟਿੰਗ ਵਿਚ ਸ਼ਾਮਲ ਹੋਣ ਦਾ ਕੋਈ ਐਲਾਨ ਨਹੀਂ ਕੀਤਾ ਪਰ ਉਸਦੇ ਨਜ਼ਦੀਕੀਆਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਸਿੱਧੂ ਮੀਟਿੰਗ ਵਿਚ ਭਾਗ ਲੈਣਗੇ। ਉਧਰ ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਅਤੇ ਅਮਨ ਅਰੋੜਾ ਮੀਟਿੰਗ ਵਿਚ ਸ਼ਾਮਲ ਹੋਣਗੇ ਜਦੋਂ ਕਿ ਅਕਾਲੀ ਦਲ ਵੱਲੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਮੀਟਿੰਗ ਵਿਚ ਸ਼ਾਮਲ ਹੋਣਗੇ।
Total Responses : 939