ਸੂਬੇ ਵਿੱਚ 28 ਅਕਤੂਬਰ ਨੂੰ 693761.54 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ : ਆਸ਼ੂ
ਚੰਡੀਗੜ੍ਹ, 28 ਅਕਤੂਬਰ 2021 - ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ 28 ਅਕਤੂਬਰ,2021 ਨੂੰ ਸਰਕਾਰੀ ਏਜੰਸੀਆਂ ਵੱਲੋਂ 693761.54 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਸੂਬੇ ਦੀਆਂ ਸਰਕਾਰੀ ਏਜੰਸੀਆਂ ਵਲੋਂ ਹੁਣ ਤੱਕ 9395999.15 ਮੀਟ੍ਰਿਕ ਟਨ ਝੋਨਾ ਅਤੇ 46517 ਮੀਟ੍ਰਿਕ ਟਨ ਮਿਲਰਜ਼ ਵਲੋਂ ਖਰੀਦਿਆ ਗਿਆ ਹੈ।
ਉਨਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਕੁੱਲ 9686263.31 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਜਿਸ ਵਿੱਚੋਂ 9442516.15 ਮੀਟ੍ਰਿਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ।
ਉਨਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੇ 14647.68 ਕਰੋੜ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ।