ਸੁਲਤਾਨਪੁਰ ਲੋਧੀ ਵਿਖੇ 552ਵੇਂ ਪ੍ਰਕਾਸ਼ ਪੁਰਬ ਸਮਾਗਮ ਖ਼ਾਲਸਈ ਜਾਹੋ-ਜਲਾਲ ਨਾਲ ਆਰੰਭ
ਬਲਵਿੰਦਰ ਸਿੰਘ ਧਾਲੀਵਾਲ
- 17 ਨਵੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਅਤੇ 18 ਨਵੰਬਰ ਨੂੰ ਨਗਰ ਕੀਰਤਨ ਤੇ ਕੀਰਤਨ ਦਰਬਾਰ
ਸੁਲਤਾਨਪੁਰ ਲੋਧੀ, 16 ਨਵੰਬਰ 2021 - ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਲੀਕੇ ਗਏ ਸਮਾਗਮਾਂ ਦੀ ਆਰੰਭਤਾ ਸੁਲਤਾਨਪੁਰ ਲੋਧੀ ਦੀ ਪਾਵਨ ਧਰਤੀ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਹੋ ਗਈ ਹੈ। ਪ੍ਰਕਾਸ਼ ਗੁਰਪੁਰਬ ਸਬੰਧੀ ਆਰੰਭ ਹੋਏ ਇਹ ਸਮਾਗਮ 19 ਨਵੰਬਰ ਤੱਕ ਲਗਾਤਾਰ ਸੁਲਤਾਨਪੁਰ ਲੋਧੀ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਜਾਰੀ ਰਹਿਣਗੇ। ਇਸ ਤਹਿਤ 17 ਨਵੰਬਰ ਤੋਂ 19 ਨਵੰਬਰ ਤੱਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੁੱਖ ਸਮਾਗਮ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਗੁਰਮਤਿ ਦੇ ਨਿਰਧਾਰਤ ਸ੍ਰੀ ਗੁਰੂ ਨਾਨਕ ਦੇਵ ਜੀ ਇਲਾਹੀ ਬਾਣੀ ਦਾ ਨਿਰਧਾਰਤ ਵੱਖ-ਵੱਖ ਰਾਗਾਂ ਅਨੁਸਾਰ ਕੀਰਤਨ ਕਰਕੇ ਵਾਤਾਵਰਨ ਨੂੰ ਵਿਸਮਾਦੀ ਰੰਗ 'ਚ ਰੰਗ ਦਿੱਤਾ ਜਾ ਰਿਹਾ ਹੈ।
552ਵੇ ਪ੍ਰਕਾਸ਼ ਪੁਰਬ ਸਮਾਗਮਾਂ ਦੀ ਆਰੰਭਤਾ ਮੌਕੇ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਕਰ ਰਹੀਆਂ ਹਨ। ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਅਤੇ ਹੈਂਡ ਗ੍ਰੰਥੀ ਨੇ ਕਿਹਾ ਕਿ ਗੁਰੂ ਸਾਹਿਬ ਇਹ ਇਤਿਹਾਸਕ ਪੁਰਬ ਸਮੁੱਚੇ ਵਿਸ਼ਵ ਦੀ ਸੰਗਤ ਵਲੋਂ ਖ਼ਾਲਸਈ ਜਾਹੋ-ਜਲਾਲ ਨਾਲ ਮਨਾਉਣ ਲਈ ਆਰੰਭਤਾ ਹੋ ਗਈ ਹੈ ਅਤੇ ਪ੍ਰਸੰਨਤਾ ਦੀ ਗੱਲ ਹੈ ਕਿ ਰੋਜ਼ਾਨਾ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪੁੱਜ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ 'ਚ ਹੋਣ ਵਾਲੇ ਸਾਰੇ ਸਮਾਗਮ ਅਲੌਕਿਕ ਅਤੇ ਵੱਖ-ਵੱਖ ਪੱਖਾਂ ਤੋਂ ਗੁਰੂ ਸਾਹਿਬ ਦੀ ਸਿਮਰਤੀ ਵਿਚ ਰੰਗੇ ਹੋਏ ਹੋਣਗੇ।
ਉਹਨਾਂ ਕ ਆਖਿਆ ਕਿ ਵਿਸ਼ਵ 'ਚ ਅਨੇਕਾਂ ਧਾਰਮਿਕ ਰਹਿਬਰ ਹੋਏ ਹਨ ਪਰ ਵਿਸ਼ਵ ਰਹਿਬਰ ਹੋਣ ਦਾ ਰੁਤਬਾ ਸਿਰਫ਼ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਹੀ ਹਾਸਲ ਹੋਇਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਨਾ ਸਿਰਫ਼ ਕਿਸੇ ਇਕ ਫ਼ਿਰਕੇ ਤੇ ਮਜ਼੍ਹਬ ਨੂੰ ਉਪਦੇਸ਼ ਦਿੱਤਾ, ਬਲਕਿ ਉਨ੍ਹਾਂ ਨੇ ਆਪਣੀਆਂ ਚਾਰ ਉਦਾਸੀਆਂ ਦਾ ਘੇਰਾ ਵੱਖ-ਵੱਖ ਦੇਸ਼ਾਂ, ਮਹਾਂਦੀਪਾਂ ਤੱਕ ਰੱਖ ਸਰਬ-ਸਾਂਝੀਵਾਲਤਾ ਦੀ ਰੱਬੀ ਏਕਤਾ ਦਾ ਉਪਦੇਸ਼ ਦਿੱਤਾ।
ਇਹਨਾਂ ਸਮਾਗਮਾਂ ਵਿੱਚ 17 ਨਵੰਬਰ ਨੂੰ ਗੁਰੂ ਨਾਨਕ ਸਟੇਡੀਅਮ ਵਿਖੇ ਕੁਸ਼ਤੀ ਦੰਗਲ ਹੋਣਗੇ, ਅਤੇ 17 ਨਵੰਬਰ ਨੂੰ ਸੰਤ ਸੀਚੇਵਾਲ ਜੀ ਦੀ ਅਗਵਾਈ ਹੇਠ ਗੁਰਦੁਆਰਾ ਸ਼ਹੀਦ ਬਾਜ ਸਿੰਘ ਆਹਲੀ ਖ਼ੁਰਦ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਹੋ ਕੇ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਸਮਾਪਤ ਹੋਵੇਗਾ, 18 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਸਵੇਰੇ 9 ਵਜੇ ਸੰਤ ਘਾਟ ਤੋਂ ਅਰੰਭ ਹੋ ਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪੁੱਜਕੇ ਸਪੰਨ ਹੋਵੇਗਾ ਉਪਰੰਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਲਗਾਤਾਰ ਢਾਡੀ ਜਥੇ, ਰਾਗੀ ਜਥੇ ਅਤੇ ਪੰਥ ਦੇ ਮਹਾਨ ਪ੍ਰਚਾਰਕ ਅਤੇ ਪੰਥਕ ਵਿਦਵਾਨ ਆਪਣੀ ਵਿਚਾਰਾ ਦੀ ਸਾਂਝ ਪਾਉਣਗੇ ।19 ਨਵੰਬਰ ਨੂੰ ਰਾਤ 7 ਵਜੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਆਸਤਬਾਜੀ ਕੀਤੀ ਜਾਵੇਗੀ ਅਤੇ 19 ਤੇ 20 ਨਵੰਬਰ ਦੀ ਰਾਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਅਤੇ ਵੱਖ-ਵੱਖ ਧਾਰਮਿਕ ਸਖਸ਼ੀਅਤਾਂ ਆਪਣੇ ਵਿਚਾਰ ਪੇਸ਼ ਕਰਨਗੇ।