ਏ.ਐਨ.ਐਮ. `ਤੇ ਆਸ਼ਾ ਵਰਕਰਾਂ ਵੱਲੋਂ ਘਰ-ਘਰ ਨਵ-ਜੰਮੇ ਬੱਚੇ ਦੀ ਸਾਂਭ-ਸੰਭਾਲ ਪ੍ਰਤੀ ਕੀਤਾ ਜਾ ਰਿਹਾ ਹੈ ਜਾਗਰੂਕ - ਡਾ. ਜਸਵਿੰਦਰ ਕੁਮਾਰੀ
ਬਲਵਿੰਦਰ ਸਿੰਘ ਧਾਲੀਵਾਲ
- 15 ਤੋਂ 21 ਨਵੰਬਰ ਤੱਕ ਮਨਇਆ ਜਾਵੇਗਾ ਨਿਊ ਬੋਰਨ ਵੀਕ - ਡਾ. ਜਸਵਿੰਦਰ ਕੁਮਾਰੀ
ਸੁਲਤਾਨਪੁਰ ਲੋਧੀ 17 ਨਵੰਬਰ 2021 - ਨਵ-ਜੰਮੇ ਬੱਚੇ ਦੀ ਸ਼ੁਰੂਆਤੀ ਦੇਖਭਾਲ ਉਸਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ, ਜਿਸਦੇ ਮੱਦੇਨਜ਼ਰ 15 ਨਵੰਬਰ ਤੋਂ 21 ਨਵੰਬਰ ਤੱਕ ਨਿਊ ਬੋਰਨ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਮ.ਓ. ਡਾ. ਜਸਵਿੰਦਰ ਕੁਮਾਰੀ ਨੇ ਦੱਸਿਆ ਕਿ ਆਸ਼ਾ ਵਰਕਰਾਂ ਤੇ ਏ.ਐਨ.ਐਮ. ਵੱਲੋਂ ਸਮੇਂ-ਸਮੇਂ `ਤੇ ਨਵਜੰਮੇ ਬੱਚਿਆਂ ਦੇ ਘਰ ਦਾ ਦੌਰਾ ਕਰਕੇ ਉਨ੍ਹਾਂ ਦੇ ਮਾਨਸਿਕ ਤੇ ਸਰੀਰਕ ਵਿਕਾਸ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਨਾਲ ਹੀ ਬੱਚਿਆਂ ਦੀ ਪੌਸ਼ਟਿਕ ਖੁਰਾਕ ਸੰਬੰਧੀ ਵੀ ਜਾਗਰੂਕ ਕੀਤਾ ਜਾਂਦਾ ਹੈ।
ਇਸ ਤੋਂ ਇਲਾਵਾ ਉੱਚ ਜੋਖਮ ਵਾਲੀਆਂ ਗਰਭਵਤੀ ਔਰਤਾਂ ਦੀ ਸੂਚੀ ਤਿਆਰ ਕਰ ਉਨ੍ਹਾ ਦੀ ਵਿਸ਼ੇਸ ਜਾਂਚ ਵਿਸ਼ੇਸ਼ ਤੌਰ `ਤੇ ਆਸ਼ਾ ਵਰਕਰਾਂ ਵੱਲੋਂ ਨਜਦੀਕੀਤ ਸਰਕਾਰੀ ਸਿਹਤ ਕੇਂਦਰ `ਚ ਕਰਵਾਈ ਜਾਂਦੀ ਹੈ ਤਾਂ ਜੋ ਸਮੇਂ ਸਿਰ ਸੂਚਾਰੂ ਇਲਾਜ ਕੀਤਾ ਜਾ ਸਕੇ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਜਸਵਿੰਦਰ ਕੁਮਾਰੀ ਨੇ ਦੱਸਇਆ ਕਿ ਬੱਚੇ ਨੂੰ ਜਨਮ ਦੇ ਤੁਰੰਤ ਬਾਅਦ ਅਤੇ 6 ਮਹੀਨੇ ਤੱਕ ਸਿਰਫ ਮਾਂ ਦਾ ਦੁੱਧ ਹੀ ਪਿਲਾਇਆ ਜਾਵੇ, ਕਿਉਂਕਿ ਮਾਂ ਦਾ ਦੁੱਧ ਹੀ ਬੱਚੇ ਲਈ ਸੰਪੂਰਨ ਖੁਰਾਕ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਬੱਚੇ ਨੂੰ ਚੰਗੇ ਤਾਪਮਾਨ ਅਤੇ ਸਾਫ-ਸਫ਼ਾਈ `ਚ ਰੱਖਿਆ ਜਾਵੇ।
ਆਸ਼ਾ ਵਰਕਰਾਂ ਵੱਲੋਂ ਇਸ ਸੰਬੰਧੀ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿ ਜੇਕਰ ਬੱਚਾ ਦੁੱਧ ਨਾ ਪੀਵੇ , ਚਮੜੀ ਦੇ ਰੰਗ ਵਿਚ ਫਰਕ, ਸਾਹ ਲੈਣ ਵਿਚ ਮੁਸ਼ਕਿਲ ਅਤੇ ਜ਼ਿਆਦਾ ਬੁਖਾਰ ਹੋਣ ਤੇ ਬੱਚੇ ਦੀ ਤੁਰੰਤ ਜਾਂਚ ਨਜਦੀਕੀ ਸਿਹਤ ਸੰਸਥਾ `ਚ ਕਰਵਾਈ ਜਾਵੇ। ਆਸ਼ਾ ਵਰਕਰਾਂ ਵੱਲੋਂ ਗਰਭਵਤੀ ਔਰਤਾਂ ਨੂੰ ਆਪਣਾ ਜਨੇਪਾ ਸਰਕਾਰੀ ਹਸਪਤਾਲ ਵਿੱਚ ਹੀ ਕਰਵਾਉਣ ਸੰਬੰਧੀ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ।