ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਵੱਲੋਂ 24 ਨਵੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ
ਬਾਬੂਸ਼ਾਹੀ ਨੈੱਟਵਰਕ
ਮੋਰਿੰਡਾ 20 ਨਵੰਬਰ 2021-ਸਰਕਾਰੀ ਸਕੂਲਜ ਗਜਟਿਡ ਆਫੀਸਰਜ਼ ਐਸੋਸੀਏਸ਼ਨ ਪੰਜਾਬ ਨੇ ਆਪਣੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਤੇ ਸਿੱਖਿਆ ਅਧਿਕਾਰੀਆਂ ਵੱਲੋਂ ਧਾਰਨ ਕੀਤੇ ਅੜੀਅਲ ਰਵੱਈਏ ਕਾਰਨ 24 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਦੀ ਮੋਰਿੰਡਾ ਸਥਿਤ ਰਿਹਾਇਸ਼ ਦੇ ਘਿਰਾਓ ਦੀਆਂ ਤਿਆਰੀਆਂ ਜੋਰਾਂਂ ਤੇ ਚੱਲ ਰਹੀਆਂ ਹਨ ਅਤੇ ਇਸ ਐਕਸ਼ਨ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪੱਧਰ ਤੇ ਮੀਟਿੰਗਾਂ ਕਰਕੇ ਸਮੂਹ ਪ੍ਰਿੰਸੀਪਲਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ 24 ਨਵੰਬਰ ਨੂੰ ਮੋਰਿੰਡਾ ਪੁੱਜਣ ਲਈ
ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਬਿਆਨ ਜਾਰੀ ਕਰਦਿਆਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਸ: ਅਵਤਾਰ ਸਿੰਘ ਤੇ ਪ੍ਰੈਸ ਸਕੱਤਰ ਸ: ਹਰਿੰਦਰ ਸਿੰਘ ਹੀਰਾ ਨੇ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ,ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਨੂੰ ਲੰਮੇ ਸਮੇਂ ਤੋਂ ਸਿੱਖਿਆ ਅਧਿਕਾਰੀਆਂ ਦੀਆਂ ਮੰਗਾਂ ਮੰਨਣ ਦੀ ਬੇਨਤੀ ਕੀਤੀ ਜਾ ਰਹੀ ਹੈ ,ਪਰੰਤੂ ਕਿਸੇ ਵੀ ਅਧਿਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਿਸ ਕਾਰਣ ਐਸੋਸੀਏਸ਼ਨ ਨੂੰ 24 ਨਵੰਬਰ ਨੂੰ ਮੋਰਿੰਡਾ ਵਿਖੇ ਰੋਸ ਪ੍ਦਰਸ਼ਨ ਕਰਨ ਉਪਰੰਤ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਲਈ ਪੰਜਾਬ ਭਰ ਵਿੱਚ ਤਿਆਰੀਆਂ ਜੋਰਾਂ ਤੇ ਚੱਲ ਰਹੀਆਂ ਹਨ ਅਤੇ ਸਮੂਹ ਮੈਂਬਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।