ਜਥੇਦਾਰ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿੱਚ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ
ਨਿਹੰਗ ਸਿੰਘਾਂ ਦੇ ਕਾਫਲੇ ‘ਚ ਸ਼ਾਮਲ ਬੈਂਡ ਵਾਜਿਆਂ, ਢੋਲ ਨਗਾਰਿਆਂ ਤੇ ਨਰਸਿੰਙਿਆਂ ਨੇ ਲੋਕਾਂ ਦਾ ਧਿਆਨ ਖਿੱਚਿਆ
ਬਾਬੂਸ਼ਾਹੀ ਨੈੱਟਵਰਕ
ਸੁਲਤਾਨਪੁਰ ਲੋਧੀ, 20 ਨਵੰਬਰ 2021- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਦਸਮ ਪਾਤਸ਼ਾਹ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਦਲਾਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਅਤੇ ਇਤਿਹਾਸਕ ਨਿਸ਼ਾਨ ਨਿਗਾਰਿਆਂ ਦੀ ਛਤਰ ਛਾਇਆ ਹੇਠ ਗੁਰਦੁਆਰਾ ਅਕਾਲ ਬੂੰਗਾ ਸਾਹਿਬ ਯਾਦਗਾਰ ਸਿੰਘ ਸਾਹਿਬ ਜਥੇ: ਬਾਬਾ ਨਵਾਬ ਕਪੂਰ ਸਿੰਘ ਜੀ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਨੇੜੇ ਗੁਰਦੁਆਰਾ ਬੇਰ ਸਾਹਿਬ ਤੋਂ ਮਹੱਲੇ ਦੀ ਆਰੰਭਤਾ ਹੋਈ।ਇਸ ਤੋਂ ਪਹਿਲਾਂ ਗੁਰਦੁਆਰਾ ਅਕਾਲ ਬੂੰਗਾ ਛਾਉਣੀ ਬੁੱਢਾ ਦਲ ਵਿਖੇ ਆਖੰਡ ਪਾਠਾਂ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਦੀ ਮਰਿਯਾਦਾ ਅਨੁਸਾਰ ਪਾਏ ਗਏ।ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ, ਬਾਬਾ ਲਖਬੀਰ ਸਿੰਘ ਪੰਜਗਰਾਈ, ਬਾਬਾ ਗੁਰਪ੍ਰੀਤ ਸਿੰਘ ਕੋਟਕਪੁਰਾ, ਬਾਬਾ ਜਗਦੇਵ ਸਿੰਘ ਮਾਨਸਾ, ਭਾਈ ਜਸਬੀਰ ਸਿੰਘ ਦਿਬੜਾ ਆਦਿ ਦੇ ਰਾਗੀ ਜਥਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ।
ਬਾਬਾ ਇੰਦਰ ਸਿੰਘ ਨੇ ਬੁੱਢਾ ਦਲ ਦੇ ਇਤਿਹਾਸ ਸਬੰਧੀ ਜਾਣੂ ਕਰਵਾਇਆ।ਇਸ ਸਮੇਂ ਬੁੱਢਾ ਦਲ ਦੇ ਸ਼ਾਨਾਮਤੇ ਇਤਿਹਾਸ ਨਾਲ ਵੀ ਸਾਂਝ ਪਾਈ।ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਸਾਰੀਆਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਵੱਖ-ਵੱਖ ਨਿਹੰਗ ਸਿੰਘ ਦਲਾਂ ਦੇ ਮੁਖੀ ਸਾਹਿਬਾਨ ਨੂੰ ਸਨਮਾਨਿਤ ਕੀਤਾ ਅਤੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਗੁਰੂ ਨਾਨਕ ਸਾਹਿਬ ਵੱਲੋਂ ਸਿਰਜਿਆ ਸਮਾਜ ਉਨ੍ਹਾਂ ਦੇ ਗੁਰਬਾਣੀ ਫਲਸਫੇ ਤੋਂ ਭਲੀਭਾਂਤ ਪ੍ਰਗਟ ਹੁੰਦਾ ਹੈ।ਅਜੋਕੇ ਸਮੇਂ ਵਿਸ਼ਾਲ ਪੱਧਰ ਤੇ ਮਾਨਵ ਜੀਵਨ ਦੀ ਅੰਮ੍ਰਿਤ ਰੂਪੀ ਕਟੋਰੀ ਵਿੱਚ ਜੋ ਨਿਜਵਾਦ, ਨਿਜਲ਼ਾਭ, ਵੱਖਵਾਦ, ਨਸਲਵਾਦ, ਹੰਕਾਰਵਾਦ ਦਾ ਜ਼ਹਿਰ ਘੁਲ ਰਿਹਾ ਹੈ, ਉਸ ਦਾ ਮੁੱਖ ਕਾਰਨ ਅਸੀਂ ਗੁਰੂ ਨਾਨਕ ਸਾਹਿਬ ਦੇ ਸਭਿਆਚਾਰਕ ਕੀਮਤਾਂ ਨਾਲੋਂ ਟੁੱਟ ਰਹੇ ਹਾਂ।ਸਾਨੂੰ ਗੁਰੂ ਮਹਾਰਾਜ ਦੀ ਬਾਣੀ ਦੀਆਂ ਰਮਜਾਂ ਨੂੰ ਸਮਝਣਾ ਚਾਹੀਦਾ ਹੈ ਤੇ ਉਸੇ ਅਨੁਸਾਰ ਆਪਣੀ ਜੀਵਨ ਜੁਕਤ ਨੂੰ ਢਾਲਦੇ ਹੋਏ ਕਿਰਤ ਕਰਨੀ, ਨਾਮ ਜਪਣਾ ਤੇ ਵੰਡ ਛਕਣ ਦੇ ਫਲਸਫੇ ਨੂੰ ਅਪਣਾਉਣਾ ਚਾਹੀਦਾ ਹੈ। ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਲੋਂ ਬਾਬਾ ਨਾਗਰ ਸਿੰਘ ਬਾਬਾ ਨੌਰੰਗ ਸਿੰਘ ਨੇ ਸਾਂਝੇ ਤੌਰ ਤੇ ਕਿਹਾ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰੂ ਦੀਆਂ ਲਾਡਲੀਆਂ ਫੋਜਾਂ ਨਿਹੰਗ ਸਿੰਂਘ ਦਲਾਂ ਵਲੋਂ ਰਲ ਕੇ ਮਹੱਲਾ ਕੱਢਿਆ ਗਿਆ ਹੈ।ਬੁੱਢਾ ਦਲ ਤੇ ਗੁਰੂ ਮਹਾਰਾਜ ਦੀਆਂ ਅਪਾਰ ਬਖਸ਼ਿਸ਼ਾਂ ਰਹੀਆਂ ਹਨ ਤਰਨਾ ਦਲ ਬੁੱਢਾ ਦਲ ਤੋਂ ਸਹਿਯੋਗ ਤੇ ਅਗਵਾਈ ਲੈ ਕੇ ਕੌਮ ਦੀ ਚੜਦੀ ਕਲਾ ਲਈ ਯੋਗ ਦਾਨ ਪਾਉਂਦੇ ਰਹੇ ਹਨ।ਹਰ ਮੋਰਚੇ ਤੇ ਨਿਹੰਗ ਸਿੰਘ ਅੱਗੇ ਹੋ ਕੇ ਕੁਰਬਾਨੀਆਂ ਦੇਂਦੇ ਰਹੇ ਹਨ।ਉਨ੍ਹਾਂ ਨੇ ਗੁਰੂ ਨਾਨਕ ਸਾਹਿਬ ਦੀਆਂ ਸਿਖਿਆਵਾਂ ਤੇ ਚੱਲਣ ਦੀ ਅਪੀਲ ਕੀਤੀ। ਉਪਰੰਤ ਮਹੱਲੇ ਦੀ ਆਰੰਭਤਾ ਹੋਈ।
ਮਹੱਲੇ ਵਿੱਚ ਨਿਹੰਗ ਸਿੰਘ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘਾਂ ਨੇ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਸ਼ਮੂਲੀਅਤ ਕੀਤੀ।ਨਿਹੰਗ ਸਿੰਘਾਂ ਨੇ ਸੁੰਦਰ ਦੁਮਾਲਿਆਂ ਤੇ ਚੱਕ੍ਰ, ਖੰਡੇ, ਚੰਦ, ਗੁਰਜ, ਸ਼ਿੰਗਾਰ, ਬਾਗਨਖਾ ਸਜਾਈ, ਛੋਟੀਆਂ ਵੱਡੀਆਂ ਕਿਰਪਾਨਾਂ ਪਹਿਨੀ ਤੇ ਲੱਕ ਪਿਛੇ ਢਾਲਾਂ ਸਜਾਏ, ਹੱਥਾਂ ਵਿੱਚ ਨੇਜੇ, ਖੰਡੇ ਫੜੀ, ਨੀਲਿਆਂ ਕੇਸਰੀ ਬਾਣਿਆਂ ਵਿੱਚ ਜੰਗੀ ਮਾਹੌਲ ਦਾ ਦ੍ਰਿਸ਼ ਪੇਸ਼ ਕਰ ਰਹੇ ਸਨ।ਗੁਰਦੁਆਰਾ ਅਕਾਲ ਬੂੰਗਾ ਛਾਉਣੀ ਬੁੱਢਾ ਦਲ ਤੋਂ ਨਿਹੰਗ ਸਿੰਘਾਂ ਦਾ ਇੱਕ ਵਿਸ਼ਾਲ ਕਾਫਲਾ ਹਾਥੀਆਂ, ਊਠਾਂ, ਘੋੜਿਆਂ, ਗੱਡੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੈਦਲ ਯਾਤਰਾ ਕਰਦੇ ਨਿਹੰਗ ਸਿੰਘ ਮੇਨ ਬਜ਼ਾਰ ਰਾਹੀਂ ਗੁਰਦੁਆਰਾ ਗੁਰੁ ਕਾ ਬਾਗ, ਐਸ ਡੀ ਕਾਲਜ ਫਾਰ ਵੂਮੈਨ ਚੌਕ, ਦਾਨਾ ਮੰਡੀ ਰਾਹੀਂ ਸੰਤ ਘਾਟ ਚੌਕ, ਗੁਰਦੁਆਰਾ ਸੰਤ ਘਾਟ ਦੇ ਨਿਜਦੀਕ ਗਰਾਊਡ ਵਿਖੇ ਵਾਜਿਆਂ ਗਾਜਿਆਂ, ਸਮੇਤ ਪੁੱਜਾ।ਘੋੜਿਆਂ ਦੀ ਦੌੜ ਤੇ ਨਿਹੰੰਗ ਸਿੰਘ ਦੇ ਜੰਗੀ ਕਰਤੱਵ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਹਾਜ਼ਰ ਸਨ।ਬੈਡ ਵਾਜਿਆਂ ਦੀਆਂ ਸੁੰਦਰ ਧੁੰਨਾਂ ਢੋਲ ਨਗਾਰਿਆਂ ਦੀਆਂ ਚੋਟਾਂ ਤੇ ਨਰਸਿੰਙੇ ਵਜਾਉਂਦੇ ਨਿਹੰਗ ਸਿੰਘ ਗਰਾਂਉਡ ਵਿੱਚ ਸ਼ਾਮਲ ਹੋਏ।ਉਪਰੰਤ ਨਿਹੰਗ ਸਿੰਘਾਂ ਨੇ ਗਤਕਾ,ਘੌੜ ਦੌੜ, ਨੇਜੇ ਨਾਲ ਕਿਲੇ੍ਹ ਪੁੱਟੇ ਅਤੇ ਇੱਕ ਤੋਂ ਦੋ, ਦੋ ਤੋਂ ਚਾਰ ਤੇ ਚਾਰ ਤੋਂ ਛੇ ਘੋੜਿਆਂ ਦੀ ਸਵਾਰੀ ਕਰਕੇ ਜੰਗੀ ਕਰਤੱਬ ਦਿਖਾਏ।
ਇਸ ਸਮੇਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96ਵੇਂ ਕਰੋੜੀ ਪੰਜਵਾਂ ਤਖ਼ਤ, ਤੋਂ ਇਲਾਵਾ ਬਾਬਾ ਜਥੇਦਾਰ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਹੁਸ਼ਿਆਰਪੁਰ, ਬਾਬਾ ਬਲਬੀਰ ਸਿੰਘ ਸੀਚੇਵਾਲ, ਬਾਬਾ ਨੌਰੰਗ ਸਿੰਘ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਗੁਰਪਿੰਦਰ ਸਿੰਘ ਵਡਾਲਾ ਸਤਲਾਣੀ ਸਾਹਿਬ ਵਾਲੇ, ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਤਰਸੇਮ ਸਿੰਘ ਮੋਰਾਂ ਵਾਲੀ, ਬਾਬਾ ਵੱਸਣ ਸਿੰਘ ਮੜੀਆਂ ਦਲ ਬਟਾਲੇ ਵਾਲੇ, ਬਾਬਾ ਹੀਰਾ ਸਿੰਘ ਝੂਲਣੇ ਮਹਿਲ, ਬਾਬਾ ਤਾਰਾ ਸਿੰਘ ਝਾੜ ਸਾਹਿਬ ਮਾਛੀਵਾੜਾ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ ਲੁਧਿਆਣਾ,ਬਾਬਾ ਤਰਸੇਮ ੰਿਸੰਘ ਮਹਿਤਾ ਚੌਂਕ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਢੂੰਡਾ ਸਿੰਘ ਮਿਸ਼ਲ ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ, ਬਾਬਾ ਛਿੰਦਾ ਸਿੰਘ ਭਿੰਖੀਵਿੰਡ ,ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਅਨੰਦਪੁਰ ਸਾਹਿਬ, ਬਾਬਾ ਰਣਯੋਧ ਸਿੰਘ, ਬਾਬਾ ਅਨੂਪ ਸਿੰਘ ਲਾਡੀ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਗੁਰਸ਼ੇਰ ਸਿੰਘ, ਬਾਬਾ ਪਰਮਜੀਤ ਸਿੰਘ, ਬਾਬਾ ਮੇਜਰ ਸਿੰਘ ਮੁਖਤਾਰੇਆਮ ਬੁੱਢਾਦਲ, ਬਾਬਾ ਭੁਪਿੰਦਰ ਸਿੰਘ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਸੁਖਵਿੰਦਰ ਸਿੰਘ ਮੋਰ, ਬਾਬਾ ਖੜਕ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਭਗਤ ਸਿੰਘ ਬਹਾਦਰਗੜ੍ਹ ਪਟਿਆਲਾ ਆਦਿ ਹਾਜ਼ਰ ਸਨ।