ਸਿਹਤ ਅਫਸਰ ਵੱਲੋਂ ਖਾਧ ਪਦਾਰਥਾਂ ਦੇ ਭਰੇ ਸੈਂਪਲ
ਜੀ ਐਸ ਪੰਨੂ
ਪਟਿਆਲਾ, 20 ਨਵੰਬਰ,2021 - ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖਾਧ ਪਦਾਰਥਾਂ ਵਿੱਚ ਹੁੰਦੀ ਮਿਲਾਵਟਖੋਰੀ ਨੂੰ ਰੋਕਣ ਲਈ ਜਿਲ੍ਹਾ ਸਿਹਤ ਅਫਸਰ ਦੀ ਟੀਮ ਵੱਲੋਂ ਪਟਿਆਲਾ ਬੱਸ ਸਟੈਂਡ ਵਿਖੇ ਖਾਧ ਪਦਾਰਥਾਂ ਦੀ ਵਿਕਰੀ ਕਰ ਰਹੇ ਦੁਕਾਨਾਂ ਦੀ ਚੈਕਿੰਗ ਕਰਕੇ 04 ਸੈਂਪਲ ਭਰੇ ਗਏ। ਜਾਣਕਾਰੀ ਦਿੰਦੇ ਜਿਲ੍ਹਾ ਸਿਹਤ ਅਫਸਰ ਡਾ. ਸ਼ੈਲੀ ਜੇਤਲੀ ਨੇ ਦੱਸਿਆ ਕਿ ਉਹਨਾਂ ਦੀ ਟੀਮ ਜਿਸ ਵਿਚ ਫੂਡ ਸੇਫਟੀ ਅਫਸਰ ਪੁਨੀਤ ਸ਼ਰਮਾ ਅਤੇ ਕੰਵਰਦੀਪ ਸਿੰਘ ਸ਼ਾਮਲ ਸੀ, ਵੱਲੋ ਬਸ ਸਟੈਂਡ ਸਥਿਤ ਖਾਧ ਪਦਾਰਥਾਂ ਦੀ ਵਿਕਰੀ ਕਰ ਰਹੇ ਜੂਸ ਸ਼ਾਪ, ਸਨੈਕ ਸ਼ਾਪ, ਚਾਹ ਆਦਿ ਦੀਆਂ ਦੁਕਾਨਾਂ ਦੀ ਚੈਕਿੰਗ ਕਰਕੇ ਉਥੋਂ ਕੈਂਪਾ ਕੋਲਾ, ਗੁੱਡ ਡੇਅ ਫਰੂਟ ਕੇਕ, ਬ੍ਰੈਡ ਪਕੋੜਾ ਅਤੇ ਐਪਲ ਜੂਸ ਆਦਿ ਦੇ ਕੁੱਲ 04 ਸੈਂਪਲ ਭਰੇ ਗਏ।
ਜਿਲ੍ਹਾ ਸਿਹਤ ਅਫਸਰ ਨੇ ਦੱਸਿਆ ਕਿ ਭਰੇ ਗਏ ਇਹਨਾਂ ਸੈਂਪਲਾਂ ਨੂੰ ਲੈਬਾਟਰੀ ਵਿਖੇ ਜਾਂਚ ਲਈ ਭੇਜਿਆ ਜਾਵੇਗਾ ਅਤੇ ਲੈਬਾਟਰੀ ਜਾਂਚ ਤੋਂ ਬਾਅਦ ਜੇਕਰ ਸੈਂਪਲ ਫੇਲ ਪਾਏ ਗਏ ਤਾਂ ਸਬੰਧਤ ਮਾਲਕਾਂ ਖਿਲਾਫ ਫੂਡ ਸੈਫਟੀ ਐਕਟ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਫੂਡ ਸੇਫਟੀ ਅਫਸਰਾਂ ਵੱਲੋਂ ਦੁਕਾਰਾਦਾਰਾਂ ਨੂੰ ਵਸਤਾਂ ਦਾ ਉਤਪਾਦ ਕਰਨ ਅਤੇ ਵਿਕਰੀ ਸਮੇਂ ਸਾਫ ਸਫਾਈ ਦਾ ਖਾਸ ਧਿਆਨ ਰੱਖਣ ਦੀਆ ਹਦਾਇਤਾਂ ਵੀ ਦਿੱਤੀਆਂ। ਜ਼ਿਕਰਯੋਗ ਹੈ ਕਿ ਲੈਬਾਟਰੀ ਵਿਚ ਭੇਜੇ ਗਏ ਸੈਂਪਲਾਂ ਦੇ ਐਕਸ਼ਨ ਬਾਰੇ ਜਾਣਕਾਰੀ ਕਦੇ ਵੀ ਨਹੀਂ ਦਿੱਤੀ ਗਈ। ਨਾਹੀਂ ਮੀਡੀਆ ਨੂੰ ਤਰਜੀਹ ਦਿੱਤੀ ਜਾਂਦੀ ਹੈ।