ਪੀ.ਆਰ.ਟੀ.ਸੀ. ਦੇ ਨਵ-ਨਿਯੁਕਤ ਚੇਅਰਮੈਨ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੇ ਅਹੁਦਾ ਸੰਭਾਲਿਆ
ਜਗਤਾਰ ਸਿੰਘ, ਬਾਬੂਸ਼ਾਹੀ ਨੈੱਟਵਰਕ
ਪਟਿਆਲਾ 22 ਨਵੰਬਰ 2021:ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਇਕ ਸਾਦੇ ਸਮਾਗਮ ਵਿਚ ਪੀ. ਆਰ . ਟੀ. ਸੀ. ਦੇ ਨਵ- ਨਿਯੁਕਤ ਚੇਅਰਮੈਨ ਜ਼ੈਲਦਾਰ ਸਿੰਘ ਚੈੜੀਆਂ ਨੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਹਾਜ਼ਰੀ ਚ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸ. ਮਨੋਹਰ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।