ਮੋਤੀਆਬਿੰਦ ਤੋਂ ਪੀੜਤ ਵਿਅਕਤੀਆਂ ਦੇ ਹੋਣਗੇ ਮੁਫ਼ਤ ਆਪਰੇਸ਼ਨ
ਬਲਵਿੰਦਰ ਸਿੰਘ ਧਾਲੀਵਾਲ, ਬਾਬੂਸ਼ਾਹੀ ਨੈੱਟਵਰਕ
ਸੁਲਤਾਨਪੁਰ ਲੋਧੀ 23 ਨਵੰਬਰ 2021- ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ 26 ਨਵੰਬਰ ਤੋਂ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ’ ਦੀ ਸ਼ੁਰੂਆਤ ਕਰਨ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਐਚ.ਸੀ ਢਿੱਲਵਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਜਸਵਿੰਦਰ ਕੁਮਾਰੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਐਲਾਨੇ ਵੱਡੇ ਉਪਰਾਲੇ ਤਹਿਤ ਅੱਖਾਂ ਦੇ ਕੈਂਪ ਲਗਾਏ ਜਾਣਗੇ, ਜਿਸ ਵਿੱਚ ਲੋਕਾਂ ਦੀਆਂ ਅੱਖਾਂ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਮੋਤੀਆਬਿੰਦ ਤੋਂ ਪੀੜਤ ਪਾਏ ਜਾਣ ਵਾਲੇ ਵਿਅਕਤੀਆਂ ਦਾ 15 ਦਿਨ ਅੰਦਰ-ਅੰਦਰ ਮੁਫ਼ਤ ਆਪਰੇਸ਼ਨ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ "ਆਪ੍ਰੇਸ਼ਨ ਵਾਲੇ ਲੋਕਾਂ ਲਈ ਰਿਫਰੈਸ਼ਮੈਂਟ ਦੇ ਨਾਲ-ਨਾਲ ਆਉਣ-ਜਾਣ ਲਈ ਆਵਾਜਾਈ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਵੇਗੀ। ਇਸ ਅਭਿਆਨ ਤਹਿਤ ਆਪ੍ਰੇਸ਼ਨ ਵਾਲੇ ਮਰੀਜਾਂ ਨੂੰ ਮੁਫਤ ਐਨਕਾਂ ਵੀ ਦਿੱਤੀਆਂ ਜਾਣਗੀਆਂ। ਮੋਤੀਆ ਮੁਕਤ ਅਭਿਆਨ ਮੁਹਿੰਮ 31 ਦਸੰਬਰ ਤੱਕ ਜਾਰੀ ਰਹੇਗੀ। ਉਨ੍ਹਾਂ ਲੋੜਵੰਦ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਦੇ ਇਸ ਉਪਰਾਲੇ ਦਾ ਪੂਰਾ ਲਾਭ ਉਠਾਉਣ ਅਤੇ ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ `ਚ ਸ਼ਾਮਲ ਹੋਣ।ਇਸ ਦੌਰਾਨ ਡਾ. ਅੰਜਲੀਕਾ ਗਿੱਲ, ਬਿਕਰਮਜੀਤ ਸਿੰਘ ਬੀ.ਈ.ਈ, ਜਸਵਿੰਦਰ ਸਿੰਘ ਆਪਥਲਮਿਕ ਅਫ਼ਸਰ, ਤਰਜੀਤ ਕੌਰ, ਨਰਸਿੰਗ ਸਿਸਟਰ ਅਤੇ ਫੀਲਡ ਸਟਾਫ਼ ਹਾਜ਼ਰ ਸੀ।