ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਵੱਲੋਂ 24 ਨਵੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਮੁਲਤਵੀ
ਬਾਬੂਸ਼ਾਹੀ ਨੈੱਟਵਰਕ
ਮੋਰਿੰਡਾ 23 ਨਵੰਬਰ 2021-ਸਰਕਾਰੀ ਸਕੂਲਜ ਗਜਟਿਡ ਆਫੀਸਰਜ਼ ਐਸੋਸੀਏਸ਼ਨ ਪੰਜਾਬ ਨੇ ਆਪਣੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਵੱਲੋਂ 24 ਨਵੰਬਰ ਨੂੰ ਸਵੇਰੇ 11.00 ਵਜੇ ਮੀਟਿੰਗ ਸੱਦਣ ਕਾਰਨ ਮੁੱਖ ਮੰਤਰੀ ਦੀ ਮੋਰਿੰਡਾ ਸਥਿਤ ਰਿਹਾਇਸ਼ ਦਾ ਘਿਰਾਓ ਮੁਲਤਵੀ ਕਰ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਧਾਨ ਸ: ਤੀਰਥ ਸਿੰਘ ਭਟੋਆ ਨੇ ਦੱਸਿਆ ਕਿ ਸਥਾਨਕ ਨਾਇਬ ਤਹਿਸੀਲਦਾਰ ਕੁਲਵਿੰਦਰ ਸਿੰਘ ਅਤੇ ਡੀਐਸਪੀ ਸ: ਗੁਰਦੇਵ ਸਿੰਘ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਐਸੋਸੀਏਸ਼ਨ ਦੀ 24 ਨਵੰਬਰ ਨੂੰ ਸਵੇਰੇ 11.00 ਵਜੇ ਵਿੱਤ ਸਕੱਤਰ ਪੰਜਾਬ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨਾਲ ਮੀਟਿੰਗ ਤੈਅ ਕੀਤੀ ਗਈ ਹੈ, ਜਿਸ ਕਾਰਣ 24 ਨਵੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਸ: ਭਟੋਆ ਨੇ ਕਿਹਾ ਕਿ ਮੀਟਿੰਗ ਉਪਰੰਤ ਅਗਲੀ ਰਣਨੀਤੀ ਦੀ ਫੈਸਲਾ ਕੀਤਾ ਜਾਵੇਗਾ।