ਕੇਜਰੀਵਾਲ ਵੱਲੋਂ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਫੈਸਲਾ ਸ਼ਲਾਘਾਯੋਗ - ਰਵੀ ਬੁਗਰਾ
ਪਰਵਿੰਦਰ ਸਿੰਘ ਕੰਧਾਰੀ, ਬਾਬੂਸ਼ਾਹੀ ਨੈੱਟਵਰਕ
ਫਰੀਦਕੋਟ, 24 ਨਵੰਬਰ 2021 -ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਵੱਲੋਂ ਆਪਣੇ ਪੰਜਾਬ ਦੌਰੇ ਦੌਰਾਨ ਸੂਬੇ ਦੀਆਂ ਔਰਤਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਵਰਕਰ ਰਵੀ ਬੁਗਰਾ ਨੇ ਕਿਹਾ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਜੇਕਰ ਸੂਬੇ ਵਿਚ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ 18 ਸਾਲ ਤੋਂ ਉਪਰ ਉਮਰ ਦੀ ਹਰ ਲੜਕੀ ਤੇ ਔਰਤ ਦੇ ਖਾਤੇ ਵਿੱਚ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਜਮ੍ਹਾਂ ਕਰਵਾਏ ਜਾਣਗੇ। ਰਵੀ ਬੁਗਰਾ ਨੇ ਕਿਹਾ ਕਿ ਉਹ ਇਸ ਐਲਾਨ ਦਾ ਸਵਾਗਤ ਕਰਦੇ ਹਨ ਤੇ ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਲੋਕਾਂ ਦੇ ਦਰਦ ਤੇ ਤਕਲੀਫ ਸਮਝਦੀ ਹੈ। ਉਨ੍ਹਾਂ ਨੇ ਕਿਹਾ ਕੇਜਰੀਵਾਲ ਜੋ ਵੀ ਲੋਕਾਂ ਨਾਲ ਵਾਅਦੇ ਕਰਦੇ ਹਨ ਤੇ ਉਹ ਹਰੇਕ ਵਾਅਦੇ ਨੂੰ ਪੂਰਾ ਕਰਦੇ ਹਨ।