ਕਿਤਾਬਾਂ ਦੇ ਸਟੋਰ ਨੂੰ ਲੱਗੀ ਅੱਗ ਇੱਕ ਦੀ ਮੌਤ, ਇੱਕ ਜ਼ਖ਼ਮੀ
ਰਾਜਿੰਦਰ ਕੁਮਾਰ, ਬਾਬੂਸ਼ਾਹੀ ਨੈੱਟਵਰਕ
ਜਲੰਧਰ 24 ਨਵੰਬਰ 2021 -ਆਦਮਪੁਰ ਚ ਦੇਰ ਰਾਤ ਇਕ ਕਿਤਾਬਾਂ ਦੀ ਦੁਕਾਨ ਨੂੰ ਅੱਗ ਲੱਗਣ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।ਮਿਲੀ ਜਾਣਕਾਰੀ ਅਨੁਸਾਰ ਥਾਣਾ ਆਦਮਪੁਰ ਦੇ ਇੰਚਾਰਜ ਹਰਜਿੰਦਰ ਸਿੰਘ ਨੇ ਦੱਸਿਆ ਕਿ ਇਹ ਘਟਨਾ ਰਾਤ ਕਰੀਬ 2 ਵਜੇ ਵਾਪਰੀ। ਜਿੱਥੇ ਤਿੰਨ ਨੌਜਵਾਨ ਕਿਤਾਬਾਂ ਦੀ ਦੁਕਾਨ ਨੂੰ ਅੱਗ ਲਾਉਣ ਆਏ ਸਨ। ਨੌਜਵਾਨਾਂ ਨੇ ਕਿਤਾਬਾਂ ਦੀ ਦੁਕਾਨ ਨੂੰ ਸਟੋਰ ਵਿੱਚ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ ਅਤੇ ਇਸ ਦਾ ਸ਼ਟਰ ਬੰਦ ਕਰ ਦਿੱਤਾ। ਦੁਕਾਨ ਕਾਫੀ ਪੁਰਾਣੀ ਸੀ ਅਤੇ ਇਸ ਵਿਚ ਕਾਫੀ ਸਮਾਨ ਪਿਆ ਸੀ, ਜਿਸ ਕਾਰਨ ਦੁਕਾਨ ਦੇ ਅੰਦਰ ਵੱਡਾ ਧਮਾਕਾ ਹੋ ਗਿਆ ਅਤੇ ਅੱਗ ਲਗਾਉਣ ਆਏ ਦੋ ਨੌਜਵਾਨ ਅੱਗ ਦੀ ਲਪੇਟ ਵਿਚ ਆ ਗਏ, ਜਿਸ ਕਾਰਨ ਇਕ ਨੌਜਵਾਨ ਪ੍ਰਦੀਪ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ । ਜਦਕਿ ਦੂਜਾ ਜਤਿੰਦਰ ਗੰਭੀਰ ਜ਼ਖਮੀ ਹੋ ਗਿਆ।
ਪੁਲੀਸ ਨੇ ਜ਼ਖਮੀਆਂ ਨੂੰ ਇਲਾਜ ਲਈ ਜਲੰਧਰ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਹੈ। ਇਸ ਦੇ ਨਾਲ ਫਰਾਰ ਹੋਏ ਤੀਜੇ ਨੌਜਵਾਨ ਦੀ ਤਲਾਸ਼ ਜਾਰੀ ਹੈ, ਇਸ ਦੇ ਨਾਲ ਹੀ ਪੁਲਿਸ ਹੁਣ ਇਸ ਮਾਮਲੇ ਵਿੱਚ ਬੁੱਕ ਸਟੋਰ ਦੇ ਮਾਲਕ ਦੇ ਬਿਆਨ ਦਰਜ ਕਰਕੇ ਮਾਮਲਾ ਦਰਜ ਕਰ ਅਗੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।