ਸਵੀਪ ਪ੍ਰੋਗਰਾਮ ਤਹਿਤ ਵੋਟ ਅਧਿਕਾਰ ਸੰਬੰਧੀ ਜਾਗਰੂਕਤਾ ਜਾਰੀ - ਬਿਕਰਮਜੀਤ ਸਿੰਘ
ਬਲਵਿੰਦਰ ਸਿੰਘ ਧਾਲੀਵਾਲ
- ਆਸ਼ਾ ਵਰਕਰਾਂ ਵੱਲੋਂ ਲੋਕਾਂ ਨੂੰ ਵੋਟ ਬਣਾਉਣ ਲਈ ਕੀਤਾ ਜਾ ਰਿਹਾ ਹੈ ਪ੍ਰੇਰਿਤ
ਸੁਲਤਾਨਪੁਰ ਲੋਧੀ 24 ਨਵੰਬਰ 2021 - ਸਿਵਲ ਸਰਜਨ ਕਪੂਰਥਲਾ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ ਨਿਰਦੇਸ਼ਾ ਹੇਠ ਅਤੇ ਸੀਨੀਅਰ ਮੈਡੀਕਲ ਅਫ਼ਸਰ ਪੀ.ਐਚ.ਸੀ ਢਿੱਲਵਾਂ ਡਾ. ਜਸਵਿੰਦਰ ਕੁਮਾਰੀ ਜੀ ਦੀ ਅਗਵਾਈ ਹੇਠ ਬਲਾਕ ਢਿੱਲਵਾਂ ਅਧੀਨ ਆਉਂਦੇ ਵੱਖ-ਵੱਖ ਪਿੰਡਾਂ `ਚ ਸਵੀਪ ਪ੍ਰੋਗਰਾਮ ਦੇ ਤਹਿਤ ਲੋਕਾਂ ਨੂੰ ਵੋਟਾਂ ਬਣਾਉਣ `ਤੇ ਵੋਟ ਪਾਉਣ ਦੇ ਅਧਿਕਾਰ ਸੰਬੰਧੀ ਆਸ਼ਾ ਵਰਕਰਾਂ ਵੱਲੋਂ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਤਹਿਤ ਨਡਾਲਾ ਵਿਖੇ ਬਲਾਕ ਐਕਸਟੇਂਸ਼ਨ ਐਜੁਕੇਟਰ ਬਿਕਰਮਜੀਤ ਸਿੰਘ ਵੱਲੋਂ ਵੋਟਰ ਰਜਿਸਟ੍ਰੇਸ਼ਨ ਮੁਹਿੰਮ ਸੰੰਬੰਧੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਇਆ ਕਿ ਵੋਟ ਬਣਾਉਣ ਲਈ ਫਾਰਮ ਨੰ. 6, 7, 8, 8ਓ ਈ.ਆਰ.ਓ ਦਫ਼ਤਰ, ਬੂਥ ਲੈਵਲ ਅਫ਼ਸਰ (ਬੀ.ਐਲ.ਓ.), ਡਾਕ ਰਾਹੀਂ, ਸੀ.ਐਸ.ਸੀ ਕੇਂਦਰ, ਐਨ.ਵੀ.ਐਸ.ਪੀ ਪੋਰਟਲ ਜਾਂ ਆਪਣੇ ਏਂਡਰੌਏਡ ਫੋਨ `ਤੇ ਵੋਟਰ ਹੈਲਪਲਾਈਨ ਐਪ, ਪੀ.ਡਬਲੀਓ.ਡੀ ਐਪ ਡਾਉਨਲੋਡ ਕਰਕੇ ਭਰੇ ਜਾ ਸਕਦੇ ਹਨ।
ਉਨ੍ਹਾਂ ਸਮੂਹ ਆਸ਼ਾ ਵਰਕਰਾਂ ਨੂੰ ਘਰ-ਘਰ ਜਾ ਕਿ ਲੋਕਾਂ ਨੂੰ ਵੋਟ ਅਧਿਕਾਰ ਵਰਤੋਂ ਸੰਬੰਧੀ ਜਾਗਰੂਕ ਕਰਨ ਲਈ ਕਿਹਾ ਅਤੇ ਪਿੰਡ `ਚ ਧਾਰਮਿਕ ਸਥਾਨਾਂ `ਤੇ ਇਸ ਸੰਬੰਧੀ ਐਨਾਉਂਸਮੇਂਟ ਵੀ ਕਰਵਾਉਣ ਲਈ ਕਿਹਾ ਤਾਂ ਜੋ ਲੋਕ ਸਮੇਂ ਸਿਰ ਆਪਣੀ ਵੋਟ ਬਣਵਾ ਵੋਟ ਅਧਿਕਾਰ ਦੀ ਵਰਤੋਂ ਕਰ ਸਕਣ। ਉਨ੍ਹਾਂ 18 ਸਾਲ ਤੋਂ ਵੱਧ ਉਮਰ ਵਾਲੇ ਨੌਜਵਾਨ ਵਰਗ ਨੂੰ ਵਿਸ਼ੇਸ਼ ਤੌਰ `ਤੇ ਨਵੀਆਂ ਵੋਟ ਬਣਾਉਣ ਲਈ ਜਾਗਰੂਕ ਕਰਨ ਲਈ ਕਿਹਾ ਤਾਂ ਜੋ ਨੌਜਵਾਨ ਪੀੜੀ ਵੀ ਵੋਟ ਅਧਿਕਾਰ ਦੀ ਵਰਤੋ ਕਰ ਸਕੇ। ਇਸ ਸੰਬੰਧੀ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਟੋਲ ਫ੍ਰੀ ਨੰਬਰ (ਜ਼ਿਲ੍ਹਾ ਕਪੂਰਥਲਾ) 1950 `ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਪਿੰਡ ਨਾਲ ਸਬੰਧਤ ਬੀ.ਐਲ ਓ ਕੋਲੋ ਜਾਣਕਾਰੀ ਲਈ ਜਾ ਸਕਦੀ ਹੈ ।