ਸੱਚਖੰਡ ਸ੍ਰੀ ਦਰਬਾਰ ਸਾਹਿਬ ਗੁਰਬਾਣੀ ਪ੍ਰਸਾਰਨ ਨੂੰ ਲੈ ਕੇ ਜਲਦੀ ਹੀ ਲਿਆ ਜਾਵੇਗਾ ਵੱਡਾ ਫੈਸਲਾ :ਨਵਜੋਤ ਸਿੱਧੂ
ਕੁਲਵਿੰਦਰ ਸਿੰਘ
- ਕੇਜਰੀਵਾਲ ਦੀ ਗਾਰੰਟੀ ਤੇ ਬੋਲੇ ਕਿੱਥੋਂ ਪੈਦਾ ਕੀਤੇ ਜਾਣਗੇ ਫੰਡ
ਅੰਮ੍ਰਿਤਸਰ, 24 ਨਵੰਬਰ 2021 - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਅੰਮ੍ਰਿਤਸਰ ਤੋਂ ਵਿਧਾਇਕ ਨਵਜੋਤ ਸਿੰਘ ਸਿੱਧੂ ਅੱਜ ਅੰਮ੍ਰਿਤਸਰ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਲਈ ਮੌਕੇ ਤੇ ਪਹੁੰਚੇ।
ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕਰੋੜਾਂ ਰੁਪਏ ਦੀ ਲਾਗਤ ਨਾਲ ਜੋ ਡਿਵੈਲਪਮੈਂਟ ਦੇ ਕੰਮ ਨੇ ਉਨ੍ਹਾਂ ਨੂੰ ਸ਼ੁਰੂਆਤ ਕੀਤੀ ਜਾ ਰਹੀ ਹੈ ਅਤੇ ਅਗਲੇ ਤਿੰਨ ਮਹੀਨਿਆਂ ਤਕ ਇਹ ਕੰਮ ਪੂਰੀ ਤਰ੍ਹਾਂ ਨਾਲ ਪੂਰੇ ਵੀ ਕਰ ਦਿੱਤੇ ਜਾਣਗੇ ਨਾਲ ਹੀ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅੰਮ੍ਰਿਤਸਰ ਦੇ ਭੰਡਾਰੀ ਪੁਲ ਤੇ ਜਦੋਂ ਨਵਜੋਤ ਕੌਰ ਸਿੱਧੂ ਵਲੋਂ ਧਰਨਾ ਲਗਾ ਕੇ ਬੈਠ ਗਿਆ ਸੀ ਤਾਂ ਉਨ੍ਹਾਂ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ ਓਹਨਾਂ ਦੀਆਂ ਜੋ ਵੀ ਮੰਗਾਂ ਨੇ ਉਹ ਪੂਰੀਆਂ ਕੀਤੀਆਂ ਜਾਣਗੀਆਂ।
ਨਵਜੋਤ ਸਿੰਘ ਸਿੱਧੂ ਨੇ ਬੋਲਦੇ ਹੋਏ ਕਿਹਾ ਕਿ ਜੋ ਵੀ ਵਿਕਾਸ ਕਾਰਜਾਂ ਦੇ ਕੰਮ ਉਨ੍ਹਾਂ ਵਲੋਂ ਸ਼ੁਰੂ ਕੀਤੇ ਗਏ ਸਨ ਅਤੇ ਜਾਣਬੁੱਝ ਕੇ ਰੋਕਣ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ ਓਹਨਾਂ ਕਿਹਾ ਕੇ ਏਹ ਨਵਜੋਤ ਸਿੰਘ ਸਿੱਧੂ ਦੇ ਕੰਮ ਨਹੀਂ ਹਨ ਬਲਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਧਰਤੀ ਦੇ ਕੰਮ ਹਨ ਅਤੇ ਜੋ ਸ੍ਰੀ ਗੁਰੂ ਰਾਮਦਾਸ ਜੀ ਵੀ ਧਰਤੀ ਦੇ ਕੰਮ ਰੋਕਦੇ ਹਨ। ਉਨ੍ਹਾਂ ਕਿਹਾ ਕਿ ਲਗਾਤਾਰ ਹੀ ਉਨ੍ਹਾਂ ਵੱਲੋਂ ਅੰਮ੍ਰਿਤਸਰ ਸਾਹਿਬ ਲਈ ਬਿਹਤਰੀ ਲਈ ਕੰਮ ਕਰਨ ਦੀ ਵਚਨਬੱਧਤਾ ਦਿੱਤੀ ਗਈ ਹੈ ਤੇ ਉਹ ਹਮੇਸ਼ਾ ਹੀ ਉਸ ਕੰਮ ਲਈ ਵਚਨਬੱਧ ਵੀ ਹਨ ਉੱਥੇ ਉਨ੍ਹਾਂ ਨੇ ਕਿਹਾ ਕਿ ਕੇਬਲ ਮਾਫੀਆ ਨੂੰ ਲੈ ਕੇ ਉਨ੍ਹਾਂ ਵੱਲੋਂ ਹਰੀਸ਼ ਚੌਧਰੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਖ਼ੁਦ ਬੈਠ ਕੇ ਇਕ ਵਧੀਆ ਪਾਲਿਸੀ ਤਿਆਰ ਕੀਤੀ ਜਾਵੇਗੀ ਜਿਸ ਨਾਲ ਪੰਜਾਬ ਦਾ ਭਲਾ ਹੋਵੇਗਾ।
ਕੇਜਰੀਵਾਲ 'ਤੇ ਬੋਲਦੇ ਹੋਏ ਓਹਨਾਂ ਕਿਹਾ ਕਿ ਜੋ ਕੇਜਰੀਵਾਲ ਵਾਅਦੇ ਕਰ ਰਿਹਾ ਹੈ ਉਨ੍ਹਾਂ ਵੱਲੋਂ ਝੂਠ ਬੋਲਿਆ ਜਾ ਰਿਹਾ ਹੈ ਇੱਕ ਲੱਖ 9 ਹਜ਼ਾਰ ਕਰੋੜ ਦੀ ਪੂਰਤੀ ਕਿਸ ਤਰ੍ਹਾਂ ਕੀਤੀ ਜਾਵੇਗੀ ਕੇਜਰੀਵਾਲ ਨੂੰ ਉਹ ਉਹੀ ਪੁੱਛਣਾ ਚਾਹੁੰਦੇ ਹਨ ਅਤੇ ਪੰਜਾਬ ਦਾ ਬਜਟ ਦਾ 72 ਹਜ਼ਾਰ ਕਰੋੜ ਰੁਪਿਆ ਹੈ।
ਉਨ੍ਹਾਂ ਨੇ ਕਿਹਾ ਕਿ ਜੋ ਕੇਜਰੀਵਾਲ ਪੰਜਾਬ ਚ ਆ ਕੇ ਗਾਰੰਟੀਆਂ ਦੇ ਰਹੇ ਨੇ ਉਹ ਦਿੱਲੀ ਵਿੱਚ ਆਪਣੀ ਗਰੰਟੀ ਪੂਰੀ ਕਿਉਂ ਨਹੀਂ ਕਰ ਰਹੇ ਉੱਥੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਹੁਣ ਪੰਜਾਬ ਦੇ ਵੋਟਰ ਸਮਝਦਾਰ ਹੋ ਚੁੱਕੇ ਹਨ ਅਤੇ ਉਹ ਪੰਜਾਬ ਅਤੇ ਪੰਜਾਬੀਅਤ ਲਈ ਵੋਟ ਕਰਨਗੇ ਇੱਕ ਵਾਰ ਫਿਰ ਤੋਂ ਨਵਜੋਤ ਸਿੰਘ ਸਿੱਧੂ ਨੇ ਆਪਣੇ 13 ਨੁਕਾਤੀ ਏਜੰਡੇ ਦੀ ਗੱਲ ਕੀਤੀ ਅਤੇ ਕਿਹਾ ਕਿ ਉਹ ਜਦੋਂ 13 ਨੁਕਾਤੀ ਏਜੰਡੇ ਪੂਰੇ ਹੋਣਗੇ ਤਾਂ ਪੰਜਾਬ ਦੇ ਹਾਲਾਤ ਕੁਝ ਹੋਰ ਹੀ ਨਜ਼ਰ ਆਉਣਗੇ।
ਉਨ੍ਹਾਂ ਨੇ ਕਿਹਾ ਕਿ ਇਹ ਪਹਿਲਾਂ ਆਪਣੇ ਨੇਤਾ ਪ੍ਰਿਯੰਕਾ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਇਸ ਮੁੱਦੇ ਤੇ ਗੱਲਬਾਤ ਕੀਤੀ ਜਾਵੇਗੀ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਦੇ ਕੇਬਲ ਮਾਫੀਆ ਤੇ ਬਿਆਨ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਸ ਨੂੰ ਸਹੀ ਕੀਤਾ ਜਾਵੇਗਾ ਜੋ ਵੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਫੈਸਲਾ ਲੈਣਗੇ ਉੱਥੇ ਹੀ ਕੇਬਲ ਮਾਫੀਆ ਦੇ ਉੱਤੇ ਬਣੀ ਮਨੋਪਲੀ ਨੂੰ ਵੀ ਤੋੜਨ ਦੀ ਗੱਲ ਅੱਜ ਨਵਜੋਤ ਸਿੰਘ ਸਿੱਧੂ ਨੇ ਕਹੀ ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਚ ਹੋ ਰਹੀ ਗੁਰਬਾਣੀ ਨੂੰ ਵੀ ਹਰੇਕ ਵਿਅਕਤੀ ਲਈ ਪ੍ਰਸਾਰਨ ਕਰਨ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ।