ਪਿੰਡ ਮੁਮਾਰਾ ਦੇ ਕਈ ਕਾਂਗਰਸੀ ਤੇ ਆਪ ਦੇ ਪਰਿਵਾਰ ਅਕਾਲੀ ਦਲ 'ਚ ਸ਼ਾਮਲ
ਪਰਮਬੰਸ ਸਿੰਘ ਰੋਮਾਣਾ ਨੇ ਕੀਤਾ ਸਵਾਗਤ
ਦੇਵਾ ਨੰਦ ਸ਼ਰਮਾ , ਬਾਬੂਸ਼ਾਹੀ ਨੈੱਟਵਰਕ
ਫ਼ਰੀਦਕੋਟ 25 ਨਵੰਬਰ 2021- -ਬੀਤੇ ਦਿਨੀਂ ਫ਼ਰੀਦਕੋਟ ਹਲਕੇ ਦੀ ਫ਼ੇਰੀ ਦੌਰਾਨ ਅਕਾਲੀ-ਬਸਪਾ ਉਮੀਦਵਾਰ ਪਰਮਬੰਸ ਸਿੰਘ ਰੋਮਾਣਾ ਕੌਮੀ ਪ੍ਰਧਾਨ ਯੂਥ ਅਕਾਲੀ ਦਲ ਦੀ ਹਾਜ਼ਰੀ ਵਿਚ ਪਿੰਡ ਮੁਮਾਰਾ ਵਿਖੇ ਕਾਂਗਰਸੀ ਅਤੇ ਆਮ ਆਦਮੀ ਪਾਰਟੀ ਦੇ ਪਰਿਵਾਰ ਪਾਰਟੀਆਂ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ ਹੋ ਗਏ ਹਨ | ਇਨ੍ਹਾਂ ਪਰਿਵਾਰਾਂ ਦਾ ਅਕਾਲੀ ਦਲ 'ਚ ਸ਼ਾਮਿਲ ਹੋਣ 'ਤੇ ਸ: ਰੋਮਾਣਾ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਪਿੰਡ ਮੁਮਾਰਾ ਤੋਂ ਰਸ਼ਪਾਲ ਸਿੰਘ ਬਰਾੜ, ਅੰਮਿ੍ਤਪਾਲ ਸਿੰਘ ਬਰਾੜ, ਸੱਤਾ ਸਿੰਘ, ਹੈਪੀ ਬਰਾੜ, ਸੰਦੀਪ ਬਰਾੜ, ਸੁਖਜਿੰਦਰ ਸਿੰਘ, ਕਰਮਜੀਤ ਸਿੰਘ ਸਮੇਤ ਕਈ ਪਰਿਵਾਰ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ ਹੋਏ ਹਨ ।
ਇਸ ਮੌਕੇ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੇ ਕਿਹਾ ਕਿ ਉਹ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਮਾਰੂ ਨੀਤੀਆਂ ਅਤੇ ਝੂਠੇ ਵਾਅਦਿਆਂ ਤੋਂ ਤੰਗ ਆ ਕੇ ਅਕਾਲੀ ਦਲ 'ਚ ਸ਼ਾਮਿਲ ਹੋਏ ਹਨ | ਇਸ ਮੌਕੇ ਸਾਧੂ ਸਿੰਘ ਸਾਬਕਾ ਸਰਪੰਚ, ਪਰਮਜੀਤ ਸਿੰਘ ਸਰਪੰਚ ਝੋਟੀਵਾਲਾ, ਬੱਬਲ, ਹਰਮਨ ਢਿਲਵਾਂ, ਬਿੱਕਾ ਰੋਮਾਣਾ, ਬਲਰਾਜ ਰੁਪਈਆਂਵਾਲਾ, ਲਖਵਿੰਦਰ ਢਿੱਲੋਂ, ਸੋਨੀ ਬਰਾੜ ਆਦਿ ਵੀ ਹਾਜ਼ਰ ਸਨ | ਇਸ ਮੌਕੇ ਪਰਮਬੰਸ ਸਿੰਘ ਰੋਮਾਣਾ ਨੇ ਅਕਾਲੀ ਦਲ 'ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਵਿਸ਼ਵਾਸ ਦੁਆਇਆ ਕਿ ਪਾਰਟੀ ਵਿਚ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਉਨ੍ਹਾਂ ਅਪੀਲ ਕੀਤੀ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਅੱਜ ਤੋਂ ਹੀ ਆਪਣੇ ਆਪਣੇ ਖੇਤਰਾਂ ਵਿਚ ਡੱਟ ਜਾਣ |