ਕਪੂਰਥਲਾ ਪੁਲਿਸ ਪਬਲਿਕ ਦੀ ਸੁਰੱਖਿਆ ਦੀ ਵਚਨਬੱਧਤਾ ਨੂੰ ਬਰਕਰਾਰ ਰੱਖਦੇ ਹੋਏ ਪੂਰੇ ਜ਼ਿਲ੍ਹੇ ਅੰਦਰ ਸ਼ਖਤ ਨਿਗਰਾਨੀ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ/ ਕਪੂਰਥਲਾ 25 ਨਵੰਬਰ 2021 - ਜ਼ਿਲਾ ਕਪੂਰਥਲਾ ਦੇ ਪੁਲਿਸ ਮੁਖੀ ਸ੍ਰੀ ਹਰਕਮਲਪ੍ਰੀਤ ਸਿੰਘ ਖੱਖ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਪੂਰਥਲਾ ਪੁਲਿਸ ਵੱਲੋ ਪਬਲਿਕ ਦੀ ਸੁਰੱਖਿਆ ਦੀ ਵਚਨਬੱਧਤਾ ਨੂੰ ਬਰਕਰਾਰ ਰੱਖਦੇ ਹੋਏ ਪੂਰੇ ਜ਼ਿਲ੍ਹੇ ਅੰਦਰ ਸ਼ਖਤ ਨਿਗਰਾਨੀ ਰੱਖ ਰਹੀ ਹੈ। ਇਸੇ ਤਹਿਤ ਜ਼ਿਲ੍ਹਾ ਕਪੂਰਥਲਾ ਦੀ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੇ ਨਾਕਾ ਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ ਵੱਖ-ਵੱਖ ਟੀਮਾਂ ਬਣਾ ਕੇ ਪੁਲਿਸ ਸ਼ਹਿਰ ਅਤੇ ਪਿੰਡਾਂ ਵਿੱਚ ਗਸ਼ਤ ਕਰ ਰਹੀ ਹੈ ਤਾਂ ਜੋ ਜ਼ਿਲੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਪੁਲਿਸ ਪ੍ਰਤੀ ਲੋਕਾਂ 'ਚ ਵਿਸ਼ਵਾਸ ਕਾਇਮ ਰੱਖਣ 'ਤੇ ਦਹਿਸ਼ਤ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ ਪੁਲਿਸ ਵੱਲੋਂ ਕਪੂਰਥਲਾ ਸ਼ਹਿਰ ਅਤੇ ਸਬ ਡਿਵੀਜ਼ਨ ਸੁਲਤਾਨਪੁਰ ਲੋਧੀ, ਫਗਵਾੜਾ, ਭੁੱਲਥ ਆਦਿ ਇਲਾਕਿਆਂ 'ਚ ਪੁਲਿਸ ਵੱਲੋਂ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਈ ਜਾ ਰਹੀ ਹੈ।
ਪੁਲਿਸ ਜ਼ਿਲ੍ਹਾ ਮੁਖੀ ਹਰਕਮਲਪ੍ਰੀਤ ਸਿੰਘ ਖੱਖ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਪੁਲਿਸ ਅਧਿਕਾਰੀਆਂ ਦੀ ਅਗਵਾਈ 'ਚ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਵੱਖ-ਵੱਖ ਇਲਾਕਿਆਂ 'ਚ ਸ਼ਹਿਰ ਦੇ ਚੌਂਕ ਤੋਂ ਸ਼ੁਰੂ ਹੋ ਕੇ ਹੋਟਲਾਂ, ਰੈਸਟੋਰੈਂਟਾਂ, ਗੈੱਸਟ ਹਾਊਸਾਂ, ਧਰਮਸ਼ਾਲਾਵਾਂ, ਢਾਬਿਆਂ ਆਦਿ ਤੇ ਵਿਸ਼ੇਸ਼ ਤੌਰ 'ਤੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਅਤੇ ਲੋਕਾਂ 'ਚ ਪੁਲਿਸ ਪ੍ਰਤੀ ਆਪਸੀ ਵਿਸ਼ਵਾਸ ਕਾਇਮ ਕਰਨ ਸਬੰਧੀ । ਕਿਸੇ ਵੀ ਵਿਅਕਤੀ ਨੂੰ ਅਮਨ ਕਾਨੂੰਨ ਦੀ ਸਥਿਤੀ ਨੂੰ ਭੰਗ ਨਹੀਂ ਕਰਨ ਦਿੱਤਾ ਜਾਵੇਗਾ। ਪੁਲਿਸ ਆਮ ਪਬਲਿਕ ਦੀ ਸੁਰੱਖਿਆ ਲਈ ਅਤੇ ਲਾ ਐਂਡ ਆਰਡਰ ਨੂੰ ਮੇਨਟੇਂਨ ਰੱਖਣ ਲਈ ਹਮੇਸ਼ਾ ਵਚਨਬੱਧ ਹੈ।