ਸਕੂਲੀ ਬੱਚਿਆਂ ਨੂੰ ਟਰੈਫਿਕ ਨਿਯਮਾਂ ਦਾ ਪਾਠ ਪੜ੍ਹਾਇਆ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 25 ਨਵੰਬਰ 2021 - ਵਧੀਕ ਡਾਇਰੈਕਟਰ ਜਨਰਲ ਪੁਲਿਸ ਟਰੈਫਿਕ ਪੰਜਾਬ ਚੰਡੀਗੜ੍ਹ ਅਤੇ ਸੀਨੀਅਰ ਪੁਲਿਸ ਕਪਤਾਨ ਹਰਕਮਲਪ੍ਰੀਤ ਸਿੰਘ ਖੱਖ, ਜਸਵੀਰ ਸਿੰਘ ਐਸ. ਪੀ ਟ੍ਰੈਫਿਕ ਕਪੂਰਥਲਾ ਦੇ ਹੁਕਮਾਂ ਅਨੁਸਾਰ ਅਤੇ ਏ.ਐਸ.ਆਈ. ਗੁਰਬਚਨ ਸਿੰਘ (ਸਟੇਟ ਐਵਾਰਡੀ) ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਕਪੂਰਥਲਾ ਵੱਲੋਂ
ਸੜਕੀ ਹਾਦਸਿਆਂ ਨੂੰ ਰੋਕਣ ਲਈ ਆਮ ਪਬਲਿਕ ਨੂੰ ਰੋਡ ਸੇਫਟੀ ਅਤੇ ਟਰੈਫਿਕ ਨਿਯਮਾਂ ਬਾਰੇ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਵਿਦਿਆਰਥੀ ਨੂੰ ਸਾਇਕਲ ਚਲਾਉਣ ਲਈ ਉਤਸ਼ਾਹਿਤ ਕੀਤਾ ਗਿਆ।
ਸਾਇਕਲ ਚਲਾਉਣ ਨਾਲ ਵਾਤਾਵਰਨ ਸਾਫ਼ ਹੋਵਾਂਗਾ, ਸਿਹਤਮੰਦ ਜੀਵਨਸ਼ੈਲੀ ਹੋਵੇਗੀ। ਇਸੇ ਤਹਿਤ ਪਿੰਡ ਰਾਏਪੁਰ ਅਰਾਈਆਂ ਦੇ
ਸੰਤ ਬਾਬਾ ਦੀਵਾਨ ਸਿੰਘ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਦੋ ਪਹੀਆਂ ਵਾਹਨ ਚਲਾਉਣ ਸਮੇਂ ਹੈਲਮੇਟ ਦਾ ਇਸਤੇਮਾਲ ਜ਼ਰੂਰ ਕਰੋ, ਡਰਾਈਵਿੰਗ ਲਾਇਸੈਂਸ,ਆਰ.ਸੀ, ਬੀਮਾ, ਪ੍ਰਦੂਸ਼ਣ ਸਰਟੀਫਿਕੇਟ ਆਪਣੇ ਵਾਹਨਾਂ ਦੇ ਦਸਤਾਵੇਜ਼ ਪੁਰੇ ਰੱਖੋਂ।ਜ਼ਿਆਦਾਤਰ ਸੜਕੀ ਦੁਰਘਟਨਾਵਾਂ ਸਿਰ ਤੇ ਸੱਟ ਲੱਗਣ ਨਾਲ ਹੁੰਦੀਆਂ ਹਨ । ਸਿਰ ਤੇ ਵਧੀਆ ਕਿਸਮ ਦਾ ਹੈਲਮੇਟ ਜ਼ਰੂਰ ਪਹਿਨਣਾ ਚਾਹੀਦਾ ਹੈ, ਜਿਸ ਨਾਲ 70 ਫੀਸਦੀ ਸੱਟ ਦੀ ਸੰਭਾਵਨਾ ਘੱਟ ਸਕਦੀ ਹੈ।ਕਦੇ ਵੀ ਗ਼ਲਤ ਦਿਸ਼ਾ ਵਿਚ ਵਾਹਨ ਨਹੀਂ ਚਲਾਉਣਾ ਚਾਹੀਦਾ ਜੋ ਕਿ ਬਹੁਤ ਹੀ ਖ਼ਤਰਨਾਕ ਸਾਬਤ ਹੋ ਸਕਦਾ ਹੈ। ਗੱਡੀ ਚਲਾਉਣ ਸਮੇਂ ਮੋਬਾਇਲ ਫੋਨ ਦਾ ਇਸਤੇਮਾਲ ਨਾ ਕਰੋ ਜਿਸ ਨਾਲ ਧਿਆਨ ਭਟਕਦਾ ਰਹਿੰਦਾ ਹੈ ਜਿਸ ਨਾਲ ਕਈ ਵਾਰ ਸੜਕੀ ਹਾਦਸੇ ਵਾਪਰ ਜਾਂਦੇ ਹਨ। ਗੱਡੀ ਚਲਾਉਣ ਸਮੇਂ ਸੀਟ ਬੈਲਟ ਲਗਾਓ 80 ਫੀਸਦੀ ਸੱਟ ਤੋਂ ਬਚਾਅ ਹੋ ਸਕਦਾ ਹੈ।
ਉਹਨਾ ਆਖਿਆ ਕਿ ਜ਼ਿਆਦਾਤਰ ਸੜਕੀ ਹਾਦਸਿਆਂ ਦਾ ਸ਼ਿਕਾਰ ਨੌਜਵਾਨ ਹੀ ਹੋ ਰਹੇ ਹਨ ਸੜਕਾਂ ਤੇ ਮਸਤੀ ਨਹੀਂ ਕਰਨੀ ਚਾਹੀਦੀ ਜ਼ਿੰਦਗੀ ਬਹੁਤ ਹੀ ਕੀਮਤੀ ਹੈ।ਇਕ ਜਾਗਰੂਕ ਅਤੇ ਸੁਚੇਤ ਡਰਾਈਵਰ ਅਣ-ਹੋਣੀ ਦੀਆਂ ਸੰਭਾਵਨਾਵਾਂ ਨੂੰ ਘੱਟ ਕਰ ਸਕਦਾ ਹੈ। ਸੜਕੀ ਹਾਦਸਿਆਂ ਦਾ ਮੁੱਖ ਕਾਰਨ ਮਨੁੱਖੀ ਗਲਤੀਆਂ ਹੁੰਦੀਆਂ ਹਨ, ਜਿਨ੍ਹਾਂ ਨੂੰ ਸੁਧਾਰਿਆ ਜਾ ਸਕਦਾ ਹੈ। ਅਨੁਸ਼ਾਸਨ ਵਿਚ ਰਹਿ ਕੇ ਆਪਣੇ ਆਪ ਨੂੰ ਸਾਰੀਆਂ ਸਮਾਜਿਕ ਬੁਰਾਈਆਂ ਤੋਂ ਬਚਿਆਂ ਜਾ ਸਕਦਾ ਹੈ।ਸੜਕ ਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਸਾਡਾ ਫਰਜ਼ ਬਣਦਾ ਹੈ। ਵਿਦਿਆਰਥੀਆਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣਾ ਚਾਹੀਦਾ ਹੈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ। ਨਸ਼ਾ ਸਾਡੇ ਜੀਵਨ ਵਿੱਚ ਬਹੁਤ ਸਾਰੀਆਂ ਸਮਾਜਿਕ ਬੁਰਾਈਆਂ ਨੂੰ ਜਨਮ ਦਿੰਦਾ ਹੈ।
ਇਸ ਮੌਕੇ ਸਤਨਾਮ ਸਿੰਘ, ਸਤੀਸ਼ ਕੁਮਾਰ, ਰਮਨਪ੍ਰੀਤ ਕੌਰ, ਬਲਵਿੰਦਰ ਕੌਰ, ਤਲਵਿੰਦਰ ਕੌਰ, ਮਨਪ੍ਰੀਤ ਕੌਰ, ਸਰਕਾਰੀ ਸਕੂਲ ਬਸਤੀ ਹਿੰਮਤ ਸਿੰਘ ਨਡਾਲਾ ਦੀ ਮੁੱਖੀ ਸ਼੍ਰੀਮਤੀ ਕਮਲਜੀਤ ਕੌਰ ਅਤੇ ਹੋਰ ਹਾਜ਼ਰ ਸਨ