← ਪਿਛੇ ਪਰਤੋ
ਦਿੱਲੀ ਬਾਰਡਰਾਂ ’ਤੇ ਕਿਸਾਨ ਮੋਰਚੇ ਦਾ ਇਕ ਸਾਲ ਅੱਜ ਹੋਇਆ ਪੂਰਾ ਨਵੀਂ ਦਿੱਲੀ, 26 ਨਵੰਬਰ, 2021: ਦਿੱਲੀ ਦੇ ਬਾਰਡਰਾਂ ’ਤੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਡਟੇ ਕਿਸਾਨ ਸੰਘਰਸ਼ ਨੂੰ ਅੱਜ ਇਕ ਸਾਲ ਪੂਰਾ ਹੋ ਗਿਆ ਹੈ। ਦਿੱਲੀ ਦੇ ਟਿਕਰੀ ਤੇ ਸਿੰਘੂ ਬਾਰਡਰਾਂ ’ਤੇ ਅੱਜ ਕਿਸਾਨਾਂ ਵੱਲੋਂ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਹਾਲਾਂਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਐਲਾਨ ਕਰਨ ਤੋਂ ਬਾਅਦ ਕੇਂਦਰੀ ਮੰਤਰੀ ਮੰਡਲ ਨੇ ਤਿੰਨ ਖੇਤੀ ਕਾਨੂੰਨ ਖਾਰਜ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ, ਹਰਿਆਣਾ ਤੇ ਰਾਜਸਥਾਨ ਸਮੇਤ ਵੱਖ ਵੱਖ ਰਾਜਾਂ ਤੋਂ ਕਿਸਾਨ ਵੱਡੀ ਗਿਣਤੀ ਵਿਚ ਅੱਜ ਦਿੱਲੀ ਬਾਰਡਰ ’ਤੇ ਪਹੁੰਚ ਰਹੇ ਹਨ ਤਾਂ ਜੋ ਸੰਘਰਸ਼ ਦਾ ਬਾਰਡਰਾਂ ’ਤੇ ਇਕ ਸਾਲ ਪੂਰਾ ਹੋਣ ’ਤੇ ਸ਼ਕਤੀ ਪ੍ਰਦਰਸ਼ਨ ਕੀਤਾ ਜਾ ਸਕੇ।
Total Responses : 862