ਖਿਲਚੀਆਂ ਪੁਲਿਸ ਵਲੋਂ ਪਿਸਟਲ, ਰਿਵਾਲਵਰ ਅਤੇ ਰੌਂਦਾਂ ਸਣੇ 2 ਮੁਲਜ਼ਮ ਕਾਬੂ
ਬਾਬੂਸ਼ਾਹੀ ਨੈੱਟਵਰਕ
ਅੰਮ੍ਰਿਤਸਰ, 26 ਨਵੰਬਰ 2021- ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਸ਼੍ਰੀ ਰਾਕੇਸ਼ ਕੌਸ਼ਲ ਆਈਪੀਐਸ ਦੀ ਅਗਵਾਈ ਹੇਠ ਜਿਲ੍ਹੇ ਵਿੱਚ ਕਰਾਈਮ ਗ੍ਰਾਫ ਜੀਰੋ ਕਰਨ ਦੇ ਮਕਸਦ ਨਾਲ ਵਿਸ਼ੇਸ਼ ਨਾਕੇਬੰਦੀਆਂ ਚੈਕਿੰਗ ਅਭਿਆਨ ਚਲਾਏ ਜਾ ਰਹੇ ਹਨ ਅਤੇ ਇਸੇ ਤਹਿਤ ਬੀਤੇ ਦਿਨ੍ਹਾਂ ਤੋਂ ਦਿਹਾਤੀ ਪੁਲਿਸ ਨੇ ਕਾਫੀ ਸਫਲਤਾਵਾਂ ਹਾਸਿਲ ਕਰਦਿਆਂ ਜੁਰਮ ਨਾਲ ਜੁੜੇ ਕਥਿਤ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾਉਣ ਦਾ ਕੰਮ ਕੀਤਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡੀਐਸਪੀ ਹਰਕ੍ਰਿਸ਼ਨ ਸਿੰਘ ਨੇ ਕਿਹਾ ਕਿ ਐਸਐਸਪੀ ਅੰਮ੍ਰਿਤਸਰ ਦਿਹਾਤੀ ਸ਼੍ਰੀ ਰਾਕੇਸ਼ ਕੌਸ਼ਲ ਦੀ ਅਗਵਾਈ ਹੇਠ ਮਾੜੇ ਅਨਸਰ੍ਹਾਂ ਨੂੰ ਨੱਥ ਪਾਉਣ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਖਿਲਚੀਆਂ ਦੇ ਐਸਐਚਓ ਐਸ ਆਈ ਅਜੈਪਾਲ ਸਿੰਘ ਨੂੰ ਸਫਲਤਾ ਹਾਸਿਲ ਹੋਈ ਹੈ।ਜਦੋਂ ਉਨ੍ਹਾਂ ਵਲੋਂ ਟੀ ਪੁਆਇੰਟ ਰਤਨਗੜ੍ਹ ਵਿਖੇ ਬਾਈਕ ਸਵਾਰ ਦੋ ਨੌਜਵਾਨਾਂ ਨੂੰ ਇੱਕ ਦੇਸੀ ਰਿਵਾਲਵਰ, 2 ਰੌਂਦ, ਅਤੇ ਇੱਕ ਦੇਸੀ ਪਿਸਟਲ , 2 ਰੌਂਦ ਬਰਾਮਦ ਹੋਏ ਹਨ, ਜਿਸ ਤਹਿਤ ਕਥਿਤ ਦੋਸ਼ੀਆਂ ਨੂੰ ਕਾਬੂ ਕਰ ਮਾਮਲਾ ਦਰਜ ਕਰ ਅਗਲੇਰੀ ਤਫਤੀਸ਼ ਕੀਤੀ ਜਾ ਰਹੀ ਹੈ।
ਡੀਐਸਪੀ ਬਾਬਾ ਬਕਾਲਾ ਸਾਹਿਬ ਹਰਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਰਾਜ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹੇ ਭਰ ਵਿੱਚ ਪੁਲਿਸ ਵਲੋਂ ਮੁਸਤੈਦੀ ਨਾਲ ਡਿਊਟੀ ਨਿਭਾਈ ਜਾ ਰਹੀ ਹੈ ਅਤੇ ਕਾਬੂ ਕੀਤੇ ਉਕਤ ਕਥਿਤ ਦੋਸ਼ੀਆਂ ਕੋਲੋਂ ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।