ਬੀਬੀ ਅੰਮ੍ਰਿਤਾ ਵੜਿੰਗ ਵੱਲੋਂ ਵੱਖ- ਵੱਖ ਪਿੰਡਾਂ ਦਾ ਕੀਤਾ ਦੌਰਾ , ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਪਰਵਿੰਦਰ ਸਿੰਘ ਕੰਧਾਰੀ, ਬਾਬੂਸ਼ਾਹੀ ਨੈੱਟਵਰਕ
ਫਰੀਦਕੋਟ 26 ਨਵੰਬਰ 2021 - ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਬੀਬੀ ਅੰਮ੍ਰਿਤਾ ਵੜਿੰਗ ਵੱਲੋਂ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ।
ਵੱਖ ਵੱਖ ਪਿੰਡਾਂ ਦਾ ਦੌਰਾ ਕਰਦਿਆਂ ਬੀਬੀ ਅੰਮ੍ਰਿਤਾ ਵੜਿੰਗ ਨੇ ਕਿਹਾ ਲੋਕਾਂ ਵਿੱਚ ਕਾਂਗਰਸ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਹੈ ਤੇ ਪੰਜਾਬ ਦੇ ਲੋਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਡੇਢ ਮਹੀਨੇ ਦੀਆਂ ਪ੍ਰਾਪਤੀਆਂ ਤੋ ਪੂਰੇ ਖੁਸ਼ ਹਨ। ਉਨ੍ਹਾਂ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਲਏ ਗਏ ਫੈਸਲੇ ਜਿਵੇਂ ਬਿਜਲੀ ਦੇ ਬਿੱਲ ਮੁਆਫ, ਬਿਜਲੀ ਦੇ ਰੇਟ ਘੱਟ, ਰੇਤਾ ਸਸਤਾ ਕਰਨ , ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਜਿਹੇ ਫੈਸਲੇ ਸ਼ਲਾਘਾਯੋਗ ਹਨ।