ਕੋਵਿਡ-19 ਕਾਰਨ ਜਾਨ ਗਵਾਉਣ ਵਾਲੇ ਵਿਅਕਤੀਆਂ ਦੇ ਵਾਰਸ ਮੁਆਵਜ਼ੇ ਲਈ ਦਸਤਾਵੇਜ਼ ਜਮ੍ਹਾਂ ਕਰਵਾਉਣ-ਡਿਪਟੀ ਕਮਿਸ਼ਨਰ
ਸੰਜੀਵ ਜਿੰਦਲ, ਬਾਬੂਸ਼ਾਹੀ ਨੈੱਟਵਰਕ
ਮਾਨਸਾ, 26 ਨਵੰਬਰ 2021 : ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰ ਪਾਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕੋਵਿਡ-19 ਬਿਮਾਰੀ ਕਾਰਨ ਜਾਨ ਗਵਾਉਣ ਵਾਲੇ ਵਿਅਕਤੀਆਂ ਦੇ ਕਾਨੂੰਨੀ ਵਾਰਸਾਂ ਨੂੰ ਸਰਕਾਰ ਵੱਲੋਂ 50 ਹਜ਼ਾਰ ਰੁਪਏ (ਐਕਸ ਗ੍ਰੇਸ਼ੀਆ) ਮੁਆਵਜ਼ਾ ਦਿੱਤਾ ਜਾਣਾ ਹੈ, ਜਿਸ ਸਬੰਧੀ ਦਸਤਾਵੇਜ਼/ਦਰਖਾਸਤ ਐਸ.ਡੀ.ਐਮ. ਦਫ਼ਤਰਾਂ ਵਿਖੇ ਦਿੱਤੀ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਤੀਬੇਨਤੀ ਨਾਲ ਮਿ੍ਰਤਕ ਵਿਅਕਤੀ ਦੇ ਪਛਾਣ ਕਾਰਡ ਦੀ ਕਾਪੀ, ਕਲੇਮ ਕਰਤਾ ਦੇ ਪਛਾਣ ਕਾਰਡ ਦੀ ਕਾਪੀ, ਕਲੇਮ ਕਰਤਾ ਅਤੇ ਮਿ੍ਰਤਕ ਵਿਅਕਤੀ ਦੇ ਸਬੰਧ ਦੇ ਪਛਾਣ ਕਾਰਡ ਦੀ ਕਾਪੀ, ਕੋਵਿਡ-19 ਟੈਸਟ ਦੀ ਪੋਜ਼ਟਿਵ ਰਿਪੋਰਟ ਦੀ ਕਾਪੀ, ਹਸਪਤਾਲ ਵੱਲੋਂ ਜਾਰੀ ਹੋਏ ਮੌਤ ਦੇ ਕਾਰਨਾਂ ਦਾ ਸੰਖੇਪ ਸਾਰ, ਮਿ੍ਰਤਕ ਵਿਅਕਤੀ ਦਾ ਮੌਤ ਸਰਟੀਫਿਕੇਟ, ਕਾਨੂੰਨੀ ਵਾਰਸਾਂ ਸਬੰਧੀ ਸਰਟੀਫਿਕੇਟ, ਕਲੇਮ ਕਰਤਾ ਦੇ ਬੈਂਕ ਖਾਤੇ ਦਾ ਰੱਦ ਹੋਇਆ ਬੈਂਕ ਚੈਕ ਅਤੇ ਮਿ੍ਤਕ ਵਿਅਕਤੀ ਦੇ ਕਾਨੂੰਨੀ ਵਾਰਸਾਂ ਦਾ ਇਤਰਾਜਹੀਣਤਾ ਸਰਟੀਫਿਕੇਟ ਪ੍ਰਤੀਬੇਨਤੀ ਨਾਲ ਨੱਥੀ ਕਰਕੇ ਐਸ.ਡੀ.ਐਮ ਦਫ਼ਤਰ ਵਿਖੇ ਦੇ ਸਕਦੇ ਹਨ।