ਜਲੰਧਰ ਦੇ ਬੱਸ ਸਟੈਂਡ ਕੋਲ ਚੱਲੀ ਗੋਲੀ, ਇੱਕ ਦੀ ਮੌਤ
ਬਲਵਿੰਦਰ ਸਿੰਘ ਧਾਲੀਵਾਲ, ਬਾਬੂਸ਼ਾਹੀ ਨੈੱਟਵਰਕ
ਸੁਲਤਾਨਪੁਰ ਲੋਧੀ/ ਜਲੰਧਰ, 26 ਨਵੰਬਰ 2021 : ਜਲੰਧਰ ਦੇ ਬੱਸ ਸਟੈਂਡ ਕੋਲ ਦੇਰ ਰਾਤ ਗੋਲੀਆਂ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਤਰਾਂ ਤੋਂ ਜਾਣਕਾਰੀ ਮੁਤਾਬਕ ਇੱਕ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ ਵੀ ਹੋ ਗਈ ਹੈ। ਇਸ ਘਟਨਾ ਦੀ ਸੂਚਨਾ ਮਿਲਣ ‘ਤੇ ਜਲੰਧਰ ਸ਼ਹਿਰ ਦੇ ਤਿੰਨ ਥਾਣਿਆਂ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ।
ਜਲੰਧਰ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਜਾਣਕਾਰੀ ਅਨੁਸਾਰ ਪੁਲਿਸ ਨੇ ਮੌਕੇ ‘ਤੇ ਗੋਲੀਆਂ ਦੇ ਦੋ ਖੋਲ ਬਰਾਮਦ ਕਰ ਲਏ ਹਨ।
ਫ਼ਿਲਹਾਲ ਅਜੇ ਤੱਕ ਇਹ ਨਹੀਂ ਪਤਾ ਲੱਗਾ ਕਿ ਗੋਲੀ ਕਿਸਦੇ ਵੱਲੋਂ ਚਲਾਈ ਗਈ ਹੈ ਅਤੇ ਮਰਨ ਵਾਲੇ ਨੌਜਵਾਨ ਦੇ ਬਾਰੇ ‘ਚ ਵੀ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੋਈ ਹੈ।