ਕ੍ਰਿਸ਼ੀ ਵਿਗਿਆਨ ਕੇਂਦਰ, ਫਰੀਦਕੋਟ ਵੱਲੋਂ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਮੁਹਿੰਮ ਕਰਾਈ ਗਈ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 26 ਨਵੰਬਰ 2021 - ਕ੍ਰਿਸ਼ੀ ਵਿਗਿਆਨ ਕੇਂਦਰ, ਫਰੀਦਕੋਟ ਵੱਲੋਂ ਮਿਤੀ 26 ਨਵੰਬਰ, 2021 ਨੂੰ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਮੁਹਿੰਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਫਰੀਦਕੋਟ ਦੇ 25 ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੁਹਿੰਮ ਦੇ ਉਦਘਾਟਨੀ ਸ਼ੈਸ਼ਨ ਦੌਰਾਨ ਡਾ. ਕੁਲਦੀਪ ਸਿੰਘ, ਡਾਇਰੈਕਟਰ,ਰਿਜ਼ਨਲ ਸਟੇਸ਼ਨ ਪੀ.ਏ.ਯੂ., ਫਰੀਦਕੋਟ ਨੇ ਖੇਤੀਬਾੜੀ ਖੇਤਰ ਵਿੱਚ ਰੁਜ਼ਗਾਰ ਦੀਆਂ ਸੰਭਾਵਨਾਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ।ਡਾ. ਰਾਕੇਸ਼ ਕੁਮਾਰ, ਪ੍ਰੋਫੈਸਰ (ਐਗਰੀ.ਇੰਜੀ.) ਨੇ ਪਰਾਲੀ ਪ੍ਰਬੰਧਨ ਲਈ ਵੱਖ-ਵੱਖ ਮਸ਼ੀਨਾਂ ਦੀ ਵਰਤੋਂ ਕਰਕੇ ਵਾਤਾਵਰਨ ਬਚਾਉਣ ਬਾਰੇ ਜਾਣਕਾਰੀ ਦਿੱਤੀ।
ਡਾ. ਹਰਿੰਦਰ ਸਿੰਘ, ਪਿੰ੍ਰਸੀਪਲ ਪਸਾਰ ਸਾਇੰਸਦਾਨ ਨੇ ਬੱਚਿਆਂ ਨੂੰ ਆਲੇ ਦੁਆਲੇ ਨੂੰ ਸਾਫ਼ ਰੱਖਣ ਲਈ ਉਤਸ਼ਾਹਿਤ ਕੀਤਾ। ਉਹਨਾਂ ਨੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤ ਵਿੱਚ ਹੀ ਮਿਲਾਉਣ ਬਾਰੇ ਵੀ ਜਾਗਰੂਕ ਕੀਤਾ।ਇਸ ਮੁਹਿੰਮ ਦੇ ਦੋਰਾਨ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਡਰਾਇੰਗ ਮੁਕਾਬਲੇ ਅਤੇ ਭਾਸ਼ਣ ਮੁਕਾਬਲੇ ਦਾ ਆਯੋਜਨ ਕੀਤਾ ਗਿਆ।ਪਹਿਲੇ ਤਿੰਨ ਸਥਾਨਾਂ ਤੇ ਰਹਿਣ ਵਾਲੇ ਬੱਚਿਆਂ ਨੂੰ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ।
ਆਏ ਹੋਏ ਵਿਿਦਆਰਥੀਆਂ ਨੂੰ ਕੇ ਵੀ ਕੇ ਦੀ ਪ੍ਰਦਰਸ਼ਨੀ, ਸੰਯੁਕਤ ਖੇਤੀ ਅਧੀਨ ਪ੍ਰਦਰਸ਼ਨੀ ਯੂਨਿਟ ਅਤੇ ਪੌਲੀ ਹਾਊਸ ਦਾ ਦੌਰਾ ਕਰਵਾਇਆ ਗਿਆ। ਇਸ ਮੁਹਿੰਮ ਵਿੱਚ ਡਾ. ਗੁਰਦਰਸ਼ਨ ਸਿੰਘ, ਸਹਿਯੋਗੀ ਪ੍ਰੋਫੈਸਰ (ਬਾਗਬਾਨੀ), ਡਾ. ਗੁਰਲਾਲ ਸਿੰਘ, ਸਹਾਇਕ ਪ੍ਰੋਫੈਸਰ (ਪਸ਼ੂ ਵਿਿਗਆਨ), ਡਾ. ਪਵਿੱਤਰ ਸਿੰਘ, ਸਹਾਇਕ ਪ੍ਰੋਫੈਸਰ (ਭੂਮੀ ਵਿਿਗਆਨ) ਅਤੇ ਡਾ. ਕਰਮਜੀਤ ਕੌਰ ਸਹਾਇਕ ਪ੍ਰੋਫੈਸਰ (ਗ੍ਰਹਿ ਵਿਿਗਆਨ) ਨੇ ਭਾਗ ਲਿਆ।ਇਸ ਮੁਹਿੰਮ ਨੂੰ ਸਫ਼ਲ ਬਣਾਉਣ ਸਕੂਲ ਦੇ ਲੈਕਚਰਰ ਮੈਡਮ ਸੁਖਵਿੰਦਰ ਕੌਰ ਨੇ ਅਹਿਮ ਭੂਮਿਕਾ ਨਿਭਾਈ।ਡਾ. ਕਮਲਦੀਪ ਸਿੰਘ ਮਠਾੜੂ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।