ਫਰੀਦਕੋਟ: ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿੰਗ
ਪਰਵਿੰਦਰ ਸਿੰਘ ਕੰਧਾਰੀ
- ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਰੁਜ਼ਗਾਰ ਚਲਾਉਣ ਲਈ ਕਰਜ਼ਾ ਦੇਣ ਲਈ 19 ਲੱਖ ਰੁਪਏ ਦੀ ਸਿਫਾਰਸ਼ ਭੇਜੀ ਗਈ-ਬਰਾੜ
ਫਰੀਦਕੋਟ 26 ਨਵੰਬਰ 2021 - ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿਗ ਸ: ਗੁਰਮੀਤ ਸਿੰਘ ਬਰਾੜ ਜਿਲਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਕਮ ਚੇਅਰਮੈਨ ਦੀ ਪ੍ਰਧਾਨਗੀ ਹੇਠ ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਹੋਈ।
ਮੀਟਿੰਗ ਦੌਰਾਨ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋ ਸਵੈ ਰੁਜ਼ਗਾਰ ਚਲਾਉਣ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਜਿਵੇਂ ਕਿ ਐਨ.ਐਸ.ਐਫ. 1 ਕੇਸ, ਬੀ.ਟੀ.ਐਸ 4 ਕੇਸ ਅਤੇ ਡੀ.ਐਲ.ਐਸ. 10 ਕੇਸ ਸਕੀਮ ਅਧੀਨ ਲਗਭਗ 19 ਲੱਖ ਰੁਪਏ ਦੇਣ ਸਬੰਧੀ ਸਿਫਾਰਸ਼ ਵਿਭਾਗ ਨੂੰ ਭੇਜੀ ਗਈ।
ਗੁਰਮੀਤ ਸਿੰਘ ਨੇ ਮੀਟਿੰਗ ਦੌਰਾਨ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ, ਚੰਡੀਗੜ ਵੱਲੋਂ ਚਲਾਈਆਂ ਜਾ ਰਹੀਆਂ ਸਮੂਹ ਸਕੀਮਾਂ ਨੂੰ ਲਾਗੂ ਕਰਨ ਸਬੰਧੀ ਅਤੇ ਸਰਕਾਰ ਵੱਲੋਂ ਨਿਸ਼ਚਿਤ ਟੀਚੇ ਨੂੰ ਪੂਰਾ ਕਰਨ ਲਈ ਅਨੁਸੂਚਿਤ ਜਾਤੀ ਦੇ ਲੋੜਵੰਦ ਲਾਭਪਾਤਰੀਆਂ ਦੇ ਵੱਧ ਤੋਂ ਵੱਧ ਕਰਜਾ ਫਾਰਮ ਭਰਨ ਲਈ ਵਿਭਾਗ ਨੂੰ ਆਦੇਸ਼ ਦਿੱਤੇ।
ਇਸ ਮੀਟਿੰਗ ਵਿੱਚ ਸ੍ਰੀ ਗੁਰਵਿੰਦਰ ਸਿੰਘ, ਸ੍ਰੀਮਤੀ ਹਰਜਿੰਦਰ ਕੌਰ, ਸ੍ਰੀਮਤੀ ਦਲਜੀਤ ਕੌਰ, ਅਤੇ ਗੈਰ ਸਰਕਾਰੀ ਮੈਂਬਰ ਸ੍ਰੀ ਬਲਜੀਤ ਸਿੰਘ ਗੋਰਾ ਹਾਜ਼ਰ ਸਨ।