ਦਸੰਬਰ-2021 ਵਿੱਚ ਲੱਗਣਗੇ ਉੱਚ ਪੱਧਰੀ ਰੋਜ਼ਗਾਰ ਮੇਲੇ - ਡੀ ਸੀ ਫਰੀਦਕੋਟ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 26 ਨਵੰਬਰ 2021 - ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਪੰਜਾਬ ਸਰਕਾਰ ਵੱਲੋਂ ਰਾਜ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ/ਸਵੈ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਂਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਪੰਜਾਬ ਸਰਕਾਰ ਵਲੋਂ ਦਸੰਬਰ-2021 ਵਿੱਚ ਜਿਲ੍ਹਾ ਪੱਧਰ ਤੇ ਉੱਚ ਪੱਧਰ ਦੇ ਰੋਜ਼ਗਾਰ ਮੇਲੇ ਅਯੋਜਿਤ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਰੀਦਕੋਟ ਸ਼੍ਰੀ ਵਿਮਲ ਕੁਮਾਰ ਸੇਤੀਆ ਨੇ ਦਿੱਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਉਨ੍ਹਾਂ ਦੱਸਿਆ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਜਿਲ੍ਹੇ ਦੇ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਘੱਟੋ ਘੱਟ 2,40000 ਸਲਾਨਾ ਤਨਖਾਹ ਤੇ ਨਾਮੀ ਕੰਪਨੀਆ ਵਲੋਂ ਰੋਜ਼ਗਾਰ ਦਿੱਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਉੱਚ ਪੱਧਰ ਦੇ ਰੋਜ਼ਗਾਰ ਮੇਲਿਆਂ ਵਿੱਚ ਜਿਲ੍ਹੇ ਦੇ ਵੱਧ ਤੋਂ ਵੱਧ ਪੜੇ-ਲਿਖੇ ਬੇਰੁਜ਼ਗਾਰ ਅਤੇ ਯੋਗ ਪ੍ਰਾਰਥੀਆਂ ਨੂੰ ਭਾਗ ਲੈਣ ਲਈ ਪੰਜਾਬ ਸਰਕਾਰ ਦੇ ਪੋਰਟਲ www.pgrkam.com ਤੇ ਰਜਿਸਟਰ ਕਰਨ ਦੇ ਨਾਲ ਨਾਲ ਇਸ https://tinyurl.com/HIENDJOBFDK ਲਿੰਕ ਤੇ ਵੀ ਰਜਿਸਟਰ ਕਰਨਾ ਜਰੂਰੀ ਹੋਵੇਗਾ।
ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਜੋ ਪ੍ਰਾਰਥੀ ਆਪਣਾ ਕਾਰੋਬਾਰ (ਸਵੈ-ਰੋਜ਼ਗਾਰ) ਕਰਨ ਦਾ ਇਛੁੱਕ ਹੈ ਉਨ੍ਹਾਂ ਪ੍ਰਾਰਥੀਆਂ ਨੂੰ https://tinyurl.com/SELFEMPFDK ਦਿੱਤੇ ਲਿੰਕ ਤੇ ਆਪਣੇ ਆਪ ਨੂੰ ਰਜਿਸਟਰ ਕਰਨਾ ਪਵੇਗਾ ਤਾਂ ਜੋ ਉਨ੍ਹਾਂ ਪ੍ਰਾਰਥੀਆਂ ਦੀਆਂ ਪ੍ਰਾਪਤ ਅਰਜੀਆਂ ਸਬੰਧਤ ਵਿਭਾਗ ਨੂੰ ਭੇਜੀਆਂ ਜਾ ਸਕਣ ਅਤੇ ਲੋਨ ਸਬੰਧੀ ਲਾਭ ਦਿੱਤਾ ਜਾ ਸਕੇ। ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਰੀਦਕੋਟ ਦੇ ਹੈਲਪ ਲਾਈਨ ਨੰਬਰ 9988350193 ਤੇ ਸੰਪਰਕ ਕੀਤਾ ਜਾ ਸਕਦਾ ਹੈ।