ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਮੋਹਨ ਭੰਡਾਰੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ
ਲੁਧਿਆਣਾ : 26 ਨਵੰਬਰ 2021 -
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ ਤੇੇ ਸਮੂਹ ਮੈਂਬਰਾਂ ਵੱਲੋਂ
ਅਕਾਡਮੀ ਦੇ ਜੀਵਨ ਮੈਂਬਰ ਸ੍ਰੀ ਮੋਹਨ ਭੰਡਾਰੀ ਦੇ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ
ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ ਅਤੇ ਜਨਰਲ
ਸਕੱਤਰ ਡਾ. ਸੁਰਜੀਤ ਸਿੰਘ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ੍ਰੀ ਮੋਹਨ
ਭੰਡਾਰੀ ਬਹੁਤ ਹੀ ਨਿੱਘੇ ਸੁਭਾਅ ਦੇ ਉੱਘੇ ਕਹਾਣੀਕਾਰ ਸਨ। ਉਨ੍ਹਾਂ ਦੇ ਸਦੀਵੀ ਵਿਛੋੜੇ
ਨਾਲ ਪੰਜਾਬੀ ਸਾਹਿਤ ਜਗਤ ਅਤੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਇਸ
ਦੁੱਖ ਦੇੇ ਸਮੇਂ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਪਰਿਵਾਰ ਨਾਲ ਹਮਦਰਦੀ ਦਾ
ਪ੍ਰਗਟਾਵਾ ਕਰਦੀ ਹੈ।
ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਾਬਕਾ
ਪ੍ਰਧਾਨ ਡਾ. ਸੁਰਜੀਤ ਪਾਤਰ, ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ ਸਿਰਸਾ,
ਡਾ. ਸ. ਪ. ਸਿੰਘ, ਸੁਰਿੰਦਰ ਕੈਲੇ, ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਲਜ਼ਾਰ ਸਿੰਘ
ਪੰਧੇਰ, ਖੁਸ਼ਵੰਤ ਸਿੰਘ ਬਰਗਾੜੀ, ਭੁਪਿੰਦਰ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ,
ਮਨਜਿੰਦਰ ਸਿੰਘ ਧਨੋਆ, ਡਾ. ਜਗਵਿੰਦਰ ਜੋਧਾ, ਤ੍ਰੈਲੋਚਨ ਲੋਚੀ, ਜਨਮੇਜਾ ਸਿੰਘ ਜੌਹਲ,
ਸ੍ਰੀ ਰਾਮ ਅਰਸ਼, ਭਗਵੰਤ ਰਸੂਲਪੁਰੀ, ਕਮਲਜੀਤ ਨੀਲੋਂ, ਜਸਵੀਰ ਝੱਜ, ਡਾ. ਸੁਦਰਸ਼ਨ
ਗਾਸੋ, ਸੁਦਰਸ਼ਨ ਗਰਗ, ਤਰਸੇਮ, ਅਮਰਜੀਤ ਕੌਰ ਹਿਰਦੇ, ਸੁਰਿੰਦਰ ਨੀਰ, ਡਾ. ਵਨੀਤਾ,
ਗੁਲਜ਼ਾਰ ਸਿੰਘ ਸ਼ੌਂਕੀ, ਪ੍ਰੇਮ ਸਾਹਿਲ, ਮੇਜਰ ਸਿੰਘ ਗਿੱਲ ਅਤੇ ਅਕਾਡਮੀ ਦੇ ਹੋਰ ਮੈਂਬਰ
ਸ਼ਾਮਲ ਹਨ।