ਸਿਹਤ ਵਿਭਾਗ ਵੱਲੋਂ ਪੁਰਸ਼ਾਂ ਦੀ ਨਸਬੰਦੀ ਲਈ ਸ਼ੁਰੂ ਕੀਤਾ ਗਿਆ ਚੀਰਾ ਰਹਿਤ ਨਸਬੰਦੀ ਪੰਦਰਵਾੜਾ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ, 26 ਨਵੰਬਰ 2021 - ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਫ਼ਰੀਦਕੋਟ ਡਾ ਸੰਜੇ ਕਪੂਰ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਵਿਖੇ ਚੀਰਾ ਰਹਿਤ ਨਸਬੰਦੀ ਪੰਦਰਵਾੜਾ ਮੁਹਿੰਮ ਤਹਿਤ ਇੱਕ ਮੀਟਿੰਗ ਦਾ ਅਯੋਜਨ ਕੀਤਾ ਗਿਆ ।
ਇਸ ਮੌਕੇ ਸਿਵਲ ਸਰਜਨ ਡਾ ਸੰਜੇ ਕਪੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ 21 ਨਵੰਬਰ ਤੋਂ 4 ਦਸੰਬਰ ਤੱਕ ਚੀਰਾ ਰਹਿਤ ਨਸਬੰਦੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ । ਇਸ ਪੰਦਰਵਾੜੇ ਤਹਿਤ ਮਿਤੀ 21 ਨਵੰਬਰ ਤੋਂਂ 27 ਨਵੰਬਰ ਤੱਕ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ । ਇਸ ਜਾਗਰੂਕਤਾ ਮੁਹਿੰਮ ਦੌਰਾਨ ਯੋਗ ਜ਼ੋੜਿਆਂ ਨੂੰ ਆਪਣੇ ਪਰਿਵਾਰ ਦੀ ਵਿਉਂਤ ਬੰਦੀ ਸਬੰਧੀ ਫੈਮਲੀ ਪਲੈਨਿੰਗ ਦੇ ਸਾਧਨਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਪਰਿਵਾਰ ਨਿਯੋਜਨ ਦੇ ਪੱਕੇ ਸਾਧਨ ਨਸਬੰਦੀ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ।
ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਸੁਨੀਲ ਭਗਤ ਨੇ ਇਸ ਮੌਕੇ ਦੱਸਿਆ ਕਿ ਜੇਕਰ ਕੋਈ ਵੀ ਸ਼ਾਦੀ ਸ਼ੁਦਾ ਪੁਰਸ਼ ਜਿਸ ਦੇ ਦੋ ਬੱਚੇ ਹਨ ਉਹ ਸਿਵਲ ਹਸਪਤਾਲ ਫ਼ਰੀਦਕੋਟ, ਕੋਟਕਪੂਰਾ ਅਤੇ ਕਮਿਊਨਿਟੀ ਹੈਲਥ ਸੈਂਟਰ ਬਾਜਾ ਖਾਨਾ ਪਹੁੰਚ ਕੇ ਨਸਬੰਦੀ ਦਾ ਅਪ੍ਰੇਸ਼ਨ ਕਰਵਾ ਸਕਦਾ ਹੈ । ਅਪ੍ਰੇਸ਼ਨ ਕਰਵਾਉਣ ਵਾਲੇ ਪੁਰਸ਼ ਨੂੰ 1100 ਰੁਪਏ ਦਾ ਮਾਣਭੱਤਾ ਵੀ ਦਿੱਤਾ ਜਾ ਰਿਹਾ ਹੈ ।
ਜਿਲ੍ਹਾ ਮਾਸ ਮੀਡੀਆ ਅਫ਼ਸਰ ਮੀਨਾ ਕੁਮਾਰੀ, ਡਿਪਟੀ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਅਤੇ ਸ਼ਰਨਦੀਪ ਸਿੰਘ ਵੱਲੋਂ ਆਪਣੇ ਸੁਨੇਹੇ ਵਿੱਚ ਕਿਹਾ ਗਿਆ ਕਿ ਮਰਦਾਂ ਵੱਲੋਂ ਚੀਰਾਂ ਰਹਿਤ ਪੰਦਰਵਾੜੇ ਵਿੱਚ ਆਪਣੀ ਭਾਗੇਦਾਰੀ ਯਕੀਨੀ ਪਾਉਣੀ ਚਾਹੀਦੀ ਹੈ ।ਤਾਂ ਵੱਧ ਰਹੀ ਆਬਾਦੀ ਤੇ ਕਾਬੂ ਪਾਉਣ ਲਈ ਮਰਦਾਂ ਵੱਲੋਂ ਬਰਾਬਰ ਦੀ ਭੂਮਿਕਾ ਨਿਭਾਈ ਜਾ ਸਕੇ ।ਅਜੋਕੇ ਸਮੋਂ ਵੱਧ ਰਹੀ ਆਬਾਦੀ ਮੁਲਕ ਦੀ ਤਰੱਕੀ ਵਿੱਚ ਵੱਡੀ ਰੁਕਾਵਟ ਹੈ ।