ਮੁਲਾਜ਼ਮਾਂ ਵੱਲੋਂ ਲੁਧਿਆਣਾ ਰੈਲੀ ’ਚ ਸ਼ਮੂਲੀਅਤ ਲਈ ਜ਼ੋਰਦਾਰ ਤਿਆਰੀਆਂ
ਅਸ਼ੋਕ ਵਰਮਾ
ਬਠਿੰਡਾ,26 ਨਵੰਬਰ2021: ਪੰਜਾਬ ਦੇ ਮੁਲਾਜਮਾਂ , ਮਜਦੂਰਾਂ , ਕਿਸਾਨਾਂ ਅਤੇ ਹੋਰ ਮਿਹਨਤਕਸ ਵਰਗ ਵਲੋਂ ਕਾਰਪੋਰੇਟ ਭਜਾਓ , ਪੰਜਾਬ ਬਚਾਓ , ਦੇਸ਼ ਬਚਾਓ ਦੇ ਨਾਅਰੇ ਹੇਠ ਮਿਤੀ 28 ਨਵੰਬਰ ਦਿਨ ਐਤਵਾਰ ਨੂੰ ਦਾਣਾ ਮੰਡੀ , ਗਿੱਲ ਰੋਡ ਲੁਧਿਆਣਾ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿਚ ਮੁਲਾਜਮਾਂ ਵਲੋਂ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ । ਇਸ ਸਬੰਧੀ ਜੇਪੀਐਮਓ ਬਠਿੰਡਾ ਦੇ ਆਗੂਆਂ ਨੈਬ ਸਿੰਘ,ਮੱਖਣ ਸਿੰਘ ਖਣਗਵਾਲ, ਮੇਜਰ ਸਿੰਘ ਦਾਦੂ,ਕਿਸ਼ੋਰ ਚੰਦ ਗਾਜ,ਲਖਵੀਰ ਭਾਗੀਵਾਂਦਰ, ਦਰਸ਼ਨ ਸ਼ਰਮਾ ਅਤੇ ਅਮ੍ਰਿਤਪਾਲ ਸਿੰਘ, ਨੇ ਕਿਹਾ ਕਿ ਇਸ ਰੈਲੀ ਵਿਚ ਮੁਲਾਜਮਾਂ ਦੀ ਭਰਵੀਂ ਸ਼ਮੂਲੀਅਤ ਕਰਵਾਉਣ ਲਈ ਜਿਲ੍ਹਾ ਆਗੂਆਂ ਅਤੇ ਵੱਖ ਵੱਖ ਜੱਥੇਬੰਦੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ।
ਉਨ੍ਹਾਂ ਦੱਸਿਆ ਕਿ ਮੁਲਾਜਮ ਵਰਗ ਅੰਦਰ ਇਸ ਰੈਲੀ ਪ੍ਰਤੀ ਵੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪ੍ਰਕਾਸ਼ ਸਿੰਘ ਨੰਦਗੜ੍ਹ, ਸੁਖਚੈਨ ਸਿੰਘ,ਰਵਿੰਦਰ ਸਿੰਘ ਭੱੁਲਰ,ਕੁਲਵਿੰਦਰ ਸਿੰਘ, ਹਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਸਰਕਾਰੀ ਜਾਇਦਾਦਾਂ ਕੌਡੀਆਂ ਦੇ ਭਾਅ ਵੇਚ ਰਹੀ ਹੈ ਜਦੋਂਕਿ ਮੁਲਾਜਮਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਵੇਂ ਹਰ ਵਿਭਾਗ ਵਿੱਚ ਹਰ ਤਰ੍ਹਾਂ ਦੇ ਕੱਚੇ ਮੁਲਾਜਮਾਂ ਨੂੰ ਰੈਗੂਲਰ ਕਰਨਾ, ਪੁਰਾਣੀ ਪੈਨਸ਼ਨ ਬਹਾਲ ਕਰਨਾ, ਪੇਅ ਕਮਿਸ਼ਨ ਦੀ ਰਿਪੋਰਟ ਸੋਧ ਕੇ ਲਾਗੂ ਕਰਨਾ, ਅਤੇ ਵੱਖ ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਹਜ਼ਾਰਾਂ ਆਸਾਮੀਆਂ ਨੂੰ ਰੈਗੂਲਰ ਤੌਰ ਤੇ ਭਰਤੀ ਕਰਨਾ ਸ਼ਾਮਲ ਹੈ। ਆਗੂਆਂ ਨੇ ਮੁਲਾਜਮਾਂ ਨੂੰ ਪੰਜਾਬ ਬਚਾਓ ਸੰਯੁਕਤ ਮੋਰਚਾ ਵਲੋਂ ਇਸ ਰੈਲੀ ਵਿਚ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।