ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਆਪ ਦਾ ਕੋਈ ਅਧਾਰ ਨਹੀਂ - ਅਰਸ਼ ਸੱਚਰ
ਪਰਵਿੰਦਰ ਸਿੰਘ ਕੰਧਾਰੀ, ਬਾਬੂਸ਼ਾਹੀ ਨੈੱਟਵਰਕ
ਫਰੀਦਕੋਟ, 27 ਨਵੰਬਰ 2021 - ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦਾ ਕੋਈ ਅਧਾਰ ਨਹੀ ਤੇ ਇਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਆਪਣੀ ਸਰਕਾਰ ਬਣਨ ਦੇ ਸੁਪਨੇ ਲੈ ਰਹੇ ਹਨ ਪਰ ਇਨ੍ਹਾਂ ਦਾ ਇਹ ਸੁਪਨਾ ਹੀ ਰਹਿ ਜਾਣਾ ਕਿਉਂਕਿ ਕਾਂਗਰਸ ਪਾਰਟੀ ਨੇ ਜੋ ਵਾਅਦੇ ਕੀਤੇ ਸਨ ਉਹ ਵਾਅਦੇ ਪੂਰੇ ਹੋ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਕਰੀਬੀ ਰਿਸ਼ਤੇਦਾਰ ਅਰਸ਼ ਸੱਚਰ ਨੇ ਕੀਤਾ।
ਉਨ੍ਹਾਂ ਨੇ ਕਿਹਾ ਸਾਬਕਾ ਉਪ ਮੁੱਖ ਸੁਖਬੀਰ ਸਿੰਘ ਬਾਦਲ ਅਤੇ ਦਿੱਲੀ ਦੇ ਮੁੱਖ ਅਰਵਿੰਦ ਕੇਜਰੀਵਾਲ ਅਗਾਮੀ ਵਿਧਾਨ ਸਭਾ ਚੋਣਾਂ ਲਈ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰ ਰਹੇ ਹਨ ਕਿਉਂਕਿ ਇਨ੍ਹਾਂ ਦੇ ਝੂਠੇ ਵਾਅਦਿਆਂ ਨੂੰ ਪੰਜਾਬ ਦੇ ਲੋਕ ਨਹੀ ਮੰਨਦੇ ਤੇ ਲੋਕ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦੀ ਕੈਬਨਿਟ ਵੱਲੋਂ ਕੀਤੇ ਕੰਮਾਂ ਦੇ ਮੱਦੇਨਜ਼ਰ ਦੋ ਤਿਹਾਈ ਬਹੁਮਤ ਨਾਲ ਜਿਤਾ ਕੇ ਪੰਜਾਬ ਦੇ ਲੋਕ ਸਰਕਾਰ ਬਣਾਉਣਗੇ। ਅਰਸ਼ ਸੱਚਰ ਨੇ ਅੱਗੇ ਕਿਹਾ ਆਮ ਆਦਮੀ ਪਾਰਟੀ ਪਾਰਟੀ ਦੇ 20 ਵਿੱਚੋਂ ਕਈ ਵਿਧਾਇਕ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ ਤੇ ਕਈ ਸੰਪਰਕ ਵਿੱਚ ਹਨ। ਉਨ੍ਹਾਂ ਨੇ ਕਿਹਾ ਪੰਜਾਬ ਵਿੱਚ ਸਿਰਫ ਲੋਕ ਹੁਣ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਨੂੰ ਪਸੰਦ ਕਰਦੇ ਹਨ।