← ਪਿਛੇ ਪਰਤੋ
ਟੈਂਕੀ ਤੇ ਚੜ੍ਹਨ ਵਾਲਿਆਂ ਤੇ ਹੋਵੇਗਾ ਪਰਚਾ : ਚੰਨੀ
ਬਾਬੂਸ਼ਾਹੀ ਨੈੱਟਵਰਕ
ਬਰਨਾਲਾ, 27 ਨਵੰਬਰ 2021 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਦੋਂ ਮਹਿਲ ਕਲਾਂ ਅਨਾਜ ਮੰਡੀ ਵਿਚ ਆਪਣਾ ਭਾਸ਼ਣ ਸ਼ੁਰੂ ਕੀਤਾ ਤਿਉਂ ਹੀ ਬੇਰੁਜ਼ਗਾਰਾਂ ਵੱਲੋਂ ਚਰਨਜੀਤ ਚੰਨੀ ਖ਼ਿਲਾਫ਼ ਨਾਅਰੇ ਲਾਏ ਗਏ। ਪੁਲੀਸ ਵੱਲੋਂ ਭਾਵੇਂ ਨਾਅਰੇ ਲਗਾਉਣ ਵਾਲੇ ਪ੍ਰਦਰਸ਼ਨਕਾਰੀਆਂ ਨੂੰ ਮੌਕੇ ਤੇ ਹੀ ਦਬੋਚ ਲਿਆ ਗਿਆ ਪਰ ਚਰਨਜੀਤ ਚੰਨੀ ਨੇ ਮੰਚ ਤੋਂ ਇਹ ਸੰਬੋਧਨ ਕਰਦੇ ਹੋਏ ਚੇਤਾਵਨੀ ਦਿੱਤੀ ਕਿ ਜੋ ਟੈਂਕੀ ਤੇ ਚੜ੍ਹ ਕੇ ਪ੍ਰਦਰਸ਼ਨ ਕਰਦੇ ਹਨ ਜਾਂ ਚੱਲ ਰਹੀ ਸਟੇਜ ਦੇ ਵਿੱਚ ਖਲੱਲ ਪਾਉਂਦੇ ਹਨ ਉਨ੍ਹਾਂ ਦੇ ਖਿਲਾਫ ਹੁਣ ਪਰਚੇ ਹੋਣਗੇ। ਇਹ ਪ੍ਰਦਰਸ਼ਨਕਾਰੀ ਜਾਂ ਤਾਂ ਮੇਰੇ ਨਾਲ ਆ ਕੇ ਗੱਲ ਕਰਨ ਜਾਂ ਫਿਰ ਅਜਿਹੇ ਪ੍ਰਦਰਸ਼ਨ ਨਾ ਕਰਨ ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਮੰਚ ਤੋਂ ਚਿਤਾਵਨੀ ਦਿੰਦਿਆਂ ਕਿਹਾ ਕਿ ਭਾਵੇਂ ਪਹਿਲਾਂ ਵਾਲਾ ਮੁੱਖ ਮੰਤਰੀ ਸੁੱਤਾ ਨਹੀਂ ਉੱਠਦਾ ਸੀ ਤੇ ਮੈਂ ਹੁਣ ਸੌਂ ਕੇ ਨਹੀਂ ਵੇਖਿਆ ਜਦੋਂ ਮਰਜ਼ੀ ਮੇਰੇ ਦਰਬਾਰ ਆਓ ਤੇ ਆਪਣੇ ਮਸਲੇ ਹੱਲ ਕਰਵਾਓ । ਚੰਨੀ ਨੇ ਕਿਹਾ ਕਿ ਜੇਕਰ ਦਸ ਹਜ਼ਾਰ ਦੇ ਇਕੱਠ ਚੋਂ ਦਸ ਬੰਦੇ ਆ ਕੇ ਪ੍ਰਦਰਸ਼ਨ ਕਰਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਹੁਣ ਪਰਚੇ ਹੋਣਗੇ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਬਰਨਾਲਾ ਵਿੱਚ ਅੱਜ ਮਹਿਲ ਕਲਾਂ ਬਰਨਾਲਾ ਅਤੇ ਤਪਾ ਮੰਡੀ ਵਿਖੇ ਚਰਨਜੀਤ ਚੰਨੀ ਦੀ ਫੇਰੀ ਦੌਰਾਨ ਕਈ ਵਰਗਾਂ ਦੇ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ।
Total Responses : 267