ਕੰਬੋਜ਼ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪਲੇਠੀ ਮੀਟਿੰਗ
ਜਗਤਾਰ ਸਿੰਘ
- ਮੇਰਾ ਵਿਧਾਨ ਸਭਾ ਚੋਣਾਂ ਵਿਚ ਕਿਸੇ ਵੀ ਪਾਰਟੀ ਦੇ ਉਮੀਦਵਾਰ ਨਾਲ ਕੋਈ ਮੁਕਾਬਲਾ ਨਹੀਂ-ਵਿਧਾਇਕ ਕੰਬੋਜ
- ਇਸ ਵਾਰ ਫ਼ਿਰ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ -ਸੰਜੇ ਠਾਕੁਰ
ਰਾਜਪੁਰਾ 27 ਨਵੰਬਰ 2021 - ਅੱਜ ਰਾਜਪੁਰਾ ਦੇ ਸਥਾਨਕ ਸ਼ਹੀਦ ਭਗਤ ਸਿੰਘ ਕਲੋਨੀ ਵਿੱਚ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੇ ਗ੍ਰਹਿ ਵਿਖੇ ਵਿਧਾਨ ਸਭਾ ਚੋਣਾਂ ਲਈ ਬਲਾਕ ਕਾਂਗਰਸ ਪਾਰਟੀ ਵੱਲੋਂ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਆਲ ਇੰਡੀਆ ਕਾਂਗਰਸ ਪਾਰਟੀ ਦੇ ਅਬਜਰਵਰ ਸੰਜੇ ਠਾਕੁਰ ਨੇ ਸ਼ਿਰਕਤ ਕੀਤੀ। ਇਸ ਮੀਟਿੰਗ ਵਿੱਚ ਕਾਂਗਰਸੀ ਵਰਕਰਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੀਟਿੰਗ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਇਸ ਮੌਕੇ ਤੇ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਗ੍ਰਹਿ ਵਿਖੇ ਬਲਾਕ ਕਾਂਗਰਸ ਪਾਰਟੀ ਵੱਲੋਂ ਵਰਕਰਾਂ ਨਾਲ ਇਕ ਛੋਟੀ ਜਿਹੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਸੀ ।
ਜਿਸ ਮੀਟਿੰਗ ਨੇ ਇੱਕ ਵਿਸ਼ਾਲ ਇਕੱਠ ਦਾ ਰੂਪ ਧਾਰਨ ਕਰ ਲਿਆ ਹੈ।ਉਨ੍ਹਾਂ ਕਿਹਾ ਕਿ ਅੱਜ ਤੋਂ ਵਿਧਾਨ ਸਭਾ ਚੋਣਾਂ ਲਈ ਮੀਟਿੰਗਾਂ ਦਾ ਆਗਾਜ਼ ਕੀਤਾ ਗਿਆ ਹੈ। ਕਿਉਂਕਿ ਵਿਧਾਨ ਸਭਾ ਚੋਣਾਂ ਵਿੱਚ ਥੋੜਾ ਸਮਾਂ ਹੀ ਬਾਕੀ ਹੈ। ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿਚ ਪਿੰਡਾਂ ਦੇ ਵਰਕਰਾਂ ਨਾਲ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕੇ ਨੂੰ 21ਜੋਨਾ ਵਿੱਚ ਵੰਡਿਆ ਗਿਆ ਹੈ ਇਹਨਾਂ 21ਜੋਂਨਾ ਵਿਚ ਵਿੱਚ ਆਉਣ ਵਾਲਿਆ ਵਿਧਾਨ ਸਭਾ ਚੋਣਾਂ ਵਿੱਚ ਚੋਣਾਂ ਦੀਆਂ ਤਿਆਰੀਆਂ ਬਾਰੇ ਵਿਚਾਰ ਵਟਾਂਦਰੇ ਕੀਤੇ ਜਾਣਗੇ।
ਇਸ ਮੌਕੇ ਤੇ ਵੱਖ-ਵੱਖ ਪਾਰਟੀਆਂ ਦੇ ਤੰਜ ਕਰਦਿਆਂ ਹੋਇਆਂ ਵਿਧਾਇਕ ਕੰਬੋਜ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਪ੍ਰਾਈਵੇਟ ਕੰਪਨੀਆਂ ਨਾਲ ਬਿਜਲੀ ਸਮਝੌਤੇ ਕੀਤੇ ਗਏ ਸਨ,ਉਹਨਾਂ ਨੂੰ ਰੱਦ ਕੀਤਾ ਗਿਆ ਹੈ ਜਿਸ ਨਾਲ ਪੰਜਾਬ ਦੀ ਜਨਤਾ ਨੂੰ ਬਿਜਲੀ ਦਰਾਂ ਵਿਚ ਕਟੌਤੀ ਕਰਨ ਨਾਲ ਇਕ ਵੱਡਾ ਫਾਇਦਾ ਮਿਲਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਹਲਕਾ ਰਾਜਪੁਰਾ ਵਿੱਚ ਬੀਤੇ ਪੰਜ ਸਾਲਾਂ ਵਿਚ ਵਿਕਾਸ ਕਾਰਜ ਕੀਤਾ ਗਿਆ ਹੈ ਉਹਨਾਂ ਦੀ ਬਦੌਲਤ ਹੀ ਹਲਕਾ ਰਾਜਪੁਰਾ ਨੂੰ ਭਾਰਤ ਸਰਕਾਰ ਵੱਲੋਂ 3 ਅਵਾਰਡ ਦਿੱਤੇ ਗਏ ਹਨ।ਇਸ ਮੀਟਿੰਗ ਵਿਚ ਵਰਕਰਾਂ ਨਾਲ ਬੀਤੇ ਪੰਜ ਸਾਲਾਂ ਵਿਚ ਕੀਤੇ ਵਿਕਾਸ ਕਾਰਜਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਹੈ।
ਇਸ ਮੌਕੇ ਤੇ ਉਹਨਾਂ ਨਾਲ ਆਲ ਇੰਡੀਆ ਕਾਂਗਰਸ ਪਾਰਟੀ ਦੇ ਅਬਜਰਵਰ ਸੰਜੇ ਠਾਕੁਰ, ਨਿਰਭੈ ਸਿੰਘ ਮਿਲਟੀ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ, ਨਰਿੰਦਰ ਸ਼ਾਸਤਰੀ ਪ੍ਰਧਾਨ ਨਗਰ ਕੌਂਸਲ,ਬਲਦੇਵ ਸਿੰਘ ਗੱਦੋਂਮਾਜਰਾ ਚੇਅਰਮੈਨ ਮਾਰਕੀਟ ਕਮੇਟੀ,ਸਰਬਜੀਤ ਸਿੰਘ ਮਾਣਕਪੁਰ,ਚੇਅਰਮੈਨ ਬਲਾਕ ਸੰਮਤੀ, ਮਨੋਹਰ ਲਾਲ ਖੇੜਾ ਗੱਜੂ ਜ਼ਿਲ੍ਹਾ ਪ੍ਰੀਸ਼ਦ ਮੈਂਬਰ,ਨੈਬ ਸਿੰਘ ਸਰਪੰਚ ਬੂਟਾ ਸਿੰਘ ਸਰਪੰਚ,ਗੁਰਮੇਲ ਸਿੰਘ ਸਰਪੰਚ, ਆਦੀ ਹੋਰ ਵੱਖ-ਵੱਖ ਪਿੰਡਾਂ ਦੇ ਮੋਹਤਬਰ ਵਿਅਕਤੀ ਮੌਜੂਦ ਰਹੇ।
# ਡੱਬੀ
ਕੀ ਕਿਹਾ ਆਲ ਇੰਡੀਆ ਕਾਂਗਰਸ ਪਾਰਟੀ ਦੇ ਅਬਜਰਵਰ ਸੰਜੇ ਠਾਕੁਰ ਨੇ ?
ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਲ ਇੰਡੀਆ ਕਾਂਗਰਸ ਪਾਰਟੀ ਦੇ ਅਬਜਰਵਰ ਸੰਜੇ ਠਾਕੁਰ ਨੇ ਕਿਹਾ ਕਿ ਦੂਰ-ਦੂਰ ਤਕ ਇਸ ਹਲਕੇ ਵਿੱਚ ਕਿਸੇ ਵੀ ਪਾਰਟੀਆਂ ਅਤੇ ਉਮੀਦਵਾਰ ਵਿਧਾਇਕ ਕੰਬੋਜ ਦੇ ਮੁਕਾਬਲੇ ਵਿੱਚ ਨਹੀਂ ਹੈ। ਉਹਨਾਂ ਕਿਹਾ ਕਿ ਹਲਕੇ ਦੇ ਵਰਕਰਾਂ ਦੀਆਂ ਭਾਵਨਾਵਾਂ ਕਾਂਗਰਸ ਪਾਰਟੀ ਦੀ ਹਾਈਕਮਾਂਡ ਕੋਲ ਰੱਖਿਆ ਜਾਵੇਗਾ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦਾ ਇਕੱਠ ਇਸ ਵੇਲੇ ਇਸ ਥਾਂ ਤੇ ਹੈ ਉਸ ਨੂੰ ਦੇਖ ਕੇ ਲੱਗਦਾ ਹੈ ਕਿ ਇਸ ਵਾਰ ਵਿਧਾਇਕ ਹਰਦਿਆਲ ਸਿੰਘ ਕੰਬੋਜ ਰਾਜਪੁਰਾ ਵਿਧਾਨ ਸਭਾ ਸੀਟ ਕਾਂਗਰਸ ਪਾਰਟੀ ਦੀ ਝੋਲੀ ਵਿੱਚ ਪਾਉਣਗੇ। ਅਤੇ ਪੂਰੇ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਕਿਉਂਕਿ ਜਿਸ ਤਰ੍ਹਾਂ ਪੰਜਾਬ ਸਰਕਾਰ ਦੁਆਰਾ ਪੰਜਾਬ ਵਿਚ ਵੱਡੇ ਫੈਸਲੇ ਲਏ ਜਾ ਰਹੇ ਹਨ ਉਹਨਾਂ ਤੋਂ ਪਤਾ ਲੱਗਦਾ ਹੈ ਕਿ ਇਸ ਵਾਰ ਪੰਜਾਬ ਵਿੱਚ ਕਾਂਗਰਸ ਪਾਰਟੀ ਫਿਰ ਤੋਂ ਸੱਤਾ ਸੰਭਾਲੇਗੀ।