ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੀ ਹੋਈ ਅਹਿੰਮ ਮੀਟਿੰਗ
ਹਰੀਸ਼ ਕਾਲੜਾ
ਰੂਪਨਗਰ, 27 ਨਵੰਬਰ 2021 - ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਜਿਲ੍ਹਾ ਰੂਪਨਗਰ ਦੀ ਇਕ ਅਹਿਮ ਮੀਟਿੰਗ ਧਰਮ ਸਿੰਘ ਸਾਹਨੀ ਹਾਲ ਰੂਪਨਗਰ ਵਿਖੇ ਸੁਰਜੀਤ ਸਿੰਘ ਸੈਣੀ ਜਿਲ੍ਹਾ ਪ੍ਰਧਾਨ ਮੁਲਾਜਮ ਵਿੰਗ ਰੋਪੜ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਮੁਲਾਜ਼ਮ ਵਿੰਗ ਦੇ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਜਿਸ ਵਿੱਚ ਪਰਮਜੀਤ ਸਿੰਘ ਮੱਕੜ ਸਾਬਕਾ ਪ੍ਰਧਾਨ ਨਗਰ ਕੌਂਸਲ ਰੂਪਨਗਰ, ਹਰਜੀਤ ਸਿੰਘ ਲੌਂਗੀਆ ਸੀ.ਮੀਤ ਪ੍ਰਧਾਨ ਬਹੁਜਨ ਸਮਾਜ ਪਾਰਟੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।
ਮੀਟਿੰਗ ਨੂੰ ਸਬੋਧਨ ਕਰਦਿਆਂ ਸ. ਪਰਮਜੀਤ ਸਿੰਘ ਮੱਕੜ ਨੇ ਕਿਹਾ ਕਿ ਹੁਣ ਤੱਕ ਦੇ ਇਤਿਹਾਸ ਵਿੱਚ ਮੁਲਾਜ਼ਮਾਂ ਨੂੰ ਜੇਕਰ ਕੋਈ ਵੀ ਸਹੂਲਤ ਦਿੱਤੀ ਹੈ ਤਾਂ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਅਤੇ ਸ. ਪ੍ਰਕਾਸ਼ ਸਿੰਘ ਬਾਦਲ ਨੇ ਦਿੱਤੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦਾ ਨਾਂ ਚਰਨਜੀਤ ਸਿੰਘ ਚੰਨੀ ਨਹੀਂ ਬਲਕਿ ਐਲਾਨ ਜੀਤ ਸਿੰਘ ਚੰਨੀ ਹੈ। ਉਹ ਝੂਠੇ ਐਲਾਨ ਕਰਕੇ ਪੰਜਾਬ ਵਾਸੀਆਂ ਨੂੰ, ਮੂਲਾਜ਼ਮਾਂ ਨੂੰ ਅਤੇ ਕਿਸਾਨਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਪੰਜਾਬ ਦੇ ਲੋਕ ਅਤੇ ਮੁਲਾਜ਼ਮ ਬਹੁਤ ਸਿਆਣੇ ਹਨ।
ਉਹ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਝੂਠੇ ਲਾਰਿਆਂ ਵਿੱਚ ਨਹੀਂ ਆਉਣਗੇ। ਇਸ ਮੌਕੇ ਇੰਜੀ: ਜੇ.ਪੀ. ਹਾਂਡਾ ਨੇ ਸੰਬੋਧਨ ਕਰਦਿਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ - ਬਹੁਜਨ ਸਮਾਜ ਪਾਰਟੀ ਗਠਜੋੜ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ। ਇਸ ਮੌਕੇ ਬੋਲਦਿਆਂ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਸ. ਹਰਜੀਤ ਸਿੰਘ ਲੌਂਗੀਆ ਨੇ ਵੀ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਵੱਲੋਂ ਭਰੋਸਾ ਦਿਵਾਇਆ ਕਿ ਪੰਜਾਬ ਵਿੱਚ ਵਿੱਚ ਅਕਾਲੀ-ਬਸਪਾ ਗਠਜੋੜ ਸਰਕਾਰ ਆਉਣ ਤੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ ਅਤੇ ਮੁਲਾਜ਼ਮਾ ਦੀਆਂ ਮੰਗਾਂ ਦਾ ਵਿਸ਼ੇਸ਼ ਤੌਰ ਤੇ ਧਿਆਨ ਰੱਖਿਆ ਜਾਵੇਗਾ। ਉਹਨਾਂ ਕਿਹਾ ਕਿ ਮੁਲਾਜ਼ਮ ਸਰਕਾਰ ਦੀ ਰੀੜ ਦੀ ਹੱਡੀ ਹੁੰਦੇ ਹਨ, ਮੁਲਾਜ਼ਮਾ ਤੋਂ ਬਿਨਾਂ ਸਰਕਾਰਾਂ ਨਹੀਂ ਚੱਲ ਸਕਦੀਆਂ ਅਤੇ ਮੁਲਾਜ਼ਮ ਹੀ ਹਨ ਜੋ ਸਰਕਾਰ ਬਦਲਦੇ ਹਨ। ਉਹਨਾਂ ਮੁਲਾਜ਼ਮਾਂ ਨੂੰ ਬੇਨਤੀ ਕੀਤੀ ਕਿ ਵੱਧ ਤੋਂ ਵੱਧ ਵੋਟਾਂ ਪਾ ਕੇ ਅਕਾਲੀ-ਬਸਪਾ ਗਠਜੋੜ ਸ. ਸੁਖਬੀਰ ਸਿੰਘ ਬਾਦਲ ਦੀ ਸਰਕਾਰ ਬਣਾਈ ਜਾਵੇ। ਇਸ ਮੌਕੇ ਦਲੀਪ ਸਿੰਘ ਰਿਟਾ: ਥਾਣੇਦਾਰ ਨੇ ਵੀ ਸੰਬੋਧਨ ਕੀਤਾ।
ਇਸ ਮੀਟਿੰਗ ਵਿੱਚ ਡਾ. ਦਲਜੀਤ ਸਿੰਘ ਚੀਮਾ ਸਾਬਕਾ ਸਿੱਖਿਆ ਮੰਤਰੀ ਪੰਜਾਬ ਦੇ ਨਾਂ ਇੱਕ ਮੰਗ ਪੱਤਰ ਪਰਮਜੀਤ ਸਿੰਘ ਮੱਕੜ ਨੂੰ ਜਸਵੀਰ ਸਿੰਘ ਦੀ ਅਗਵਾਈ ਵਿੱਚ ਮਾਸਟਰ ਜਸਵੰਤ ਸਿੰਘ ਸੈਣੀ ਮਲਕਪੁਰ, ਸੇਵਾ ਸਿੰਘ ਸੀ.ਮੀਤ ਪ੍ਰਧਾਨ ਮੁਲਾਜ਼ਮ ਵਿੰਗ ਪੰਜਾਬ ਅਤੇ ਜੇ.ਪੀ.ਹਾਂਡਾ ਰਿਟਾ. ਚੀਫ ਇੰਜੀਨੀਅਰ, ਸੁੱਚਾ ਸਿੰਘ ਸਰਸਾ ਨੰਗਲ ਨੇ ਸੌਂਪਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਜੀਤ ਸਿੰਘ ਸਾਬਕਾ ਪ੍ਰਧਾਨ ਥਰਮਲ ਪਲਾਂਟ, ਇੰਜੀ. ਕੇਸ਼ੋ ਰਾਮ ਗੋਇੰਲ, ਜਗੀਰ ਸਿੰਘ, ਬਲਵਿੰਦਰ ਸਿੰਘ ਜਥੇਬੰਦਕ ਸਕੱਤਰ ਅਤੇ ਸੁੱਚਾ ਸਿੰਘ, ਰਾਮ ਸਹਾਈ, ਜਸਵੰਤ ਸਿੰਘ, ਜਸਵੀਰ ਸਿੰਘ ਸੈਣੀ ਗੁਰ ਨਾਨਕਪੁਰਾ, ਗੁਰਮੀਤ ਸਿੰਘ, ਅਮਰਜੀਤ ਸਿੰਘ ਅਤੇ ਮੇਵਾ ਸਿੰਘਵਿਸ਼ੇਸ਼ ਤੌਰ ਤੇ ਹਾਜ਼ਰ ਸਨ।