ਐਸ ਆਈ ਟੀ ਵੱਲੋਂ ਡੇਰੇ ਦੇ ਪ੍ਰਧਾਨ ਤੇ ਮੈਨੇਜਰ ਨੂੰ ਤੀਜੀ ਵਾਰ ਸੰਮਨ ਜਾਰੀ, ਜੇ ਨਾ ਹੋਏ ਪੇਸ਼ ਤਾਂ ਅਗਲੀ ਕਰਵਾਈ ਲਿਆਂਦੀ ਜਾਵੇਗੀ ਅਮਲ 'ਚ
ਚੰਡੀਗੜ੍ਹ, 27 ਨਵੰਬਰ 2021 - ਪੰਜਾਬ ਦੇ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਚੋਰੀ ਅਤੇ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਸੰਮਨ ਜਾਰੀ ਕਰਨ ਦੇ ਬਾਵਜੂਦ ਡੇਰਾ ਸੱਚਾ ਸੌਦਾ ਦੇ ਅਧਿਕਾਰੀ ਪੇਸ਼ ਨਹੀਂ ਹੋਏ। ਡੇਰੇ ਦੇ ਪ੍ਰਬੰਧਕ ਪੀਆਰ ਨਯਨ ਵੱਲੋਂ ਮੈਡੀਕਲ ਭੇਜਿਆ ਗਿਆ ਹੈ, ਜਦੋਂ ਕਿ ਚੇਅਰਪਰਸਨ ਵਿਪਾਸਨਾ ਇੰਸਾ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਹੁਣ ਐਸਆਈਟੀ ਵੱਲੋਂ ਉਨ੍ਹਾਂ ਨੂੰ ਤੀਜੀ ਵਾਰ ਸੰਮਨ ਜਾਰੀ ਕੀਤੇ ਗਏ ਹਨ ਅਤੇ ਕਿਹਾ ਗਿਆ ਹੈ ਜਾਂਚ 'ਚ ਸ਼ਾਮਿਲ ਨਾ ਹੋਣ ਕਾਰਨ ਜਾਂਚ 'ਚ ਦੇਰੀ ਹੋ ਰਹੀ ਹੈ ਨਾਲ ਹੀ ਉਹਨਾਂ ਨੂੰ ਜਾਂਚ 'ਚ ਸ਼ਾਮਿਲ ਹੋਣ ਲਈ ਕਿਹਾ ਗਿਆ ਹੈ ਅਤੇ ਹਾਜ਼ਰ ਨਾ ਹੋਣ ਦੀ ਸੂਰਤ 'ਚ ਜਾਂਚ ਲਈ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।
ਐਸ ਆਈ ਟੀ ਵੱਲੋਂ ਉਨ੍ਹਾਂ ਨੂੰ 13 ਦਸੰਬਰ ਨੂੰ ਲੁਧਿਆਣਾ ਰੇਂਜ ਐਸਆਈਟੀ ਦਫਤਰ 'ਚ ਪੇਸ਼ ਹੋਣ ਲਈ ਕਿਹਾ ਗਿਆ ਹੈ।