ਬੀਬੀ ਅੰਮ੍ਰਿਤਾ ਵੜਿੰਗ ਵੱਲੋਂ ਪਿੰਡ ਦੋਦਾ ਅਤੇ ਬੁੱਟਰ ਸਰੀਂਹ ਦਾ ਦੌਰਾ ਕੀਤਾ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 27 ਨਵੰਬਰ 2021 - ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਬੀਬੀ ਅੰਮ੍ਰਿਤਾ ਵੜਿੰਗ ਵੱਲੋਂ ਗਿੱਦੜਬਾਹਾ ਹਲਕੇ ਦੇ ਪਿੰਡ ਦੋਦਾ ਅਤੇ ਬੁੱਟਰ ਸਰੀਂਹ ਦਾ ਦੌਰਾ ਕੀਤਾ ਗਿਆ। ਬੀਬੀ ਅੰਮ੍ਰਿਤਾ ਵੜਿੰਗ ਨੇ ਪਿੰਡ ਵਾਸੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਤੇ ਕਿਹਾ ਜਿਸ ਤਰ੍ਹਾਂ ਹਲਕਾ ਗਿੱਦੜਬਾਹਾ ਦੇ ਲੋਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪਿਆਰ ਕਰਦੇ ਹਨ ਉਹ ਹਮੇਸ਼ਾ ਗਿੱਦੜਬਾਹਾ ਹਲਕੇ ਦੇ ਲੋਕਾਂ ਦੇ ਪਿਆਰ ਦੇ ਰਿਣੀ ਹਨ।
ਬੀਬੀ ਅੰਮ੍ਰਿਤਾ ਵੜਿੰਗ ਨੇ ਕਿਹਾ ਜਿਸ ਤਰ੍ਹਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪਿੰਡਾਂ ਵਿੱਚ ਕੀਤੇ ਲੋਕ ਭਲਾਈ ਦੇ ਕੰਮਾਂ ਦੇ ਮੱਦੇਨਜ਼ਰ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਗਿੱਦੜਬਾਹਾ ਤੋ ਅਮਰਿੰਦਰ ਸਿੰਘ ਰਾਜਾ ਵੜਿੰਗ 2017 ਦੀਆਂ ਵਿਧਾਨ ਸਭਾ ਚੋਣਾਂ ਤੋ ਵੀ ਵੱਡੀ ਲੀਡ ਨਾਲ ਜਿੱਤ ਹਾਸਿਲ ਕਰਨਗੇ।