2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਨ੍ਹਾਂ ਉਮੀਦਵਾਰਾਂ ਵਿਚਕਾਰ ਹੋ ਸਕਦਾ ਹੈ ਮੁਕਾਬਲਾ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 28 ਨਵੰਬਰ 2021 - ਜਿਵੇਂ ਜਿਵੇਂ 2022 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਉਵੇਂ ਉਵੇਂ ਹੀ ਸ਼ਹਿਰ ਨਿਵਾਸੀ ਵੱਖ ਵੱਖ ਉਮੀਦਵਾਰਾਂ ਦੀਆਂ ਚੋਣਾਂ ਲੜਨ ਦੇ ਅੰਦਾਜ਼ੇ ਲਗਾਣੇ ਸ਼ੁਰੂ ਕਰ ਦਿੰਦੇ ਹਨ। ਵਿਧਾਨ ਸਭਾ ਹਲਕਾ ਫਰੀਦਕੋਟ ਦੇ ਲੋਕਾਂ ਦੇ ਮੁਤਾਬਿਕ ਇਸ ਵਾਰ ਵੀ ਮੁੱਖ ਮੁਕਾਬਲਾ ਕਾਂਗਰਸ ਪਾਰਟੀ ਦੇ ਮੋਜੂਦਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਆਮ ਆਦਮੀ ਪਾਰਟੀ ਤੋ ਗੁਰਦਿੱਤ ਸਿੰਘ ਸੇਖੋਂ ਅਤੇ ਸ਼੍ਰੋਮਣੀ ਅਕਾਲੀ ਦਲ ਤੋ ਪਰਮਬੰਸ ਸਿੰਘ ਰੋਮਾਣਾ ਵਿਚਕਾਰ ਹੋਵੇਗਾ। 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਇਨ੍ਹਾਂ ਤਿੰਨਾਂ ਉਮੀਦਵਾਰਾਂ ਵਿਚਕਾਰ ਹੀ ਮੁੱਖ ਮੁਕਾਬਲਾ ਹੋਇਆ ਸੀ ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਸ਼ਲਦੀਪ ਸਿੰਘ ਢਿੱਲੋਂ ਨੇ ਜਿੱਤ ਪ੍ਰਾਪਤ ਕੀਤੀ ਸੀ ਤੇ ਦੂਜੇ ਨੰਬਰ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਰਹੇ ਸਨ ਤੇ ਤੀਜੇ ਨੰਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਬੰਸ ਸਿੰਘ ਰੋਮਾਣਾ ਰਹੇ ਸਨ।
ਦੱਸਣਯੋਗ ਹੈ ਕਿ ਇਨ੍ਹਾਂ ਤਿੰਨਾਂ ਪਾਰਟੀਆਂ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪਰਮਬੰਸ ਸਿੰਘ ਰੋਮਾਣਾ ਨੂੰ ਫਰੀਦਕੋਟ ਵਿਧਾਨ ਸਭਾ ਹਲਕਾ ਫਰੀਦਕੋਟ ਤੋ ਟਿਕਟ ਦੇ ਕੇ ਨਿਵਾਜਿਆ ਹੈ ਤੇ ਹਲੇ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਨਹੀ ਐਲਾਨੇ। ਪਰ ਇਸ ਵਾਰ ਵੀ ਲਗਭਗ ਤੈਅ ਹੈ ਇਨ੍ਹਾਂ ਤਿੰਨਾਂ ਉਮੀਦਵਾਰਾਂ ਵਿਚਕਾਰ ਹੀ ਮੁਕਾਬਲਾ ਹੋਵੇਗਾ। 2017 ਤੋਂ 2022 ਦੇ ਕਾਂਗਰਸ ਦੇ ਰਾਜ ਦੌਰਾਨ ਪੰਜਾਬ ਦੇ ਲੋਕਾਂ ਨਾਲ ਵਾਅਦੇ ਬਹੁਤ ਕੀਤੇ ਸਨ ਜਿਵੇਂ ਘਰ ਘਰ ਨੌਕਰੀ , ਬੇਰੁਜ਼ਗਾਰੀ ਭੱਤਾ, ਨਸ਼ਾ ਖਤਮ ਅਤੇ ਹੋਰ ਕਈ ਵਾਅਦੇ ਕੀਤੇ ਸਨ ਪਰ ਇਨ੍ਹਾਂ ਵਿੱਚੋਂ ਕਿੰਨੇ ਵਾਅਦੇ ਪੂਰੇ ਹੋਏ ਹਨ ਜਾਂ ਨਹੀ ਹੋਏ ਹਨ ਇਹ ਪੰਜਾਬ ਦੀ ਜਨਤਾ ਜਾਣਦੀ ਹੈ। ਇਨ੍ਹਾਂ ਪੁਰਾਣੇ ਵਾਅਦਿਆਂ ਦੇ ਮੱਦੇਨਜ਼ਰ ਹੀ ਪੰਜਾਬ ਦੀ ਜਨਤਾ ਵੋਟ ਪਾਉਣ ਜਾਵੇਗੀ ਤੇ ਫੈਸਲਾ ਕਰੇਗੀ ਕਾਂਗਰਸ ਪਾਰਟੀ ਨੂੰ ਵੋਟ ਪਾਉਣੀ ਹੈ ਜਾਂ ਨਹੀ।
ਆਮ ਆਦਮੀ ਪਾਰਟੀ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ 20 ਦੇ ਕਰੀਬ ਵਿਧਾਇਕਾਂ ਨੇ ਜਿੱਤ ਹਾਸਿਲ ਕੀਤੀ ਸੀ ਤੇ ਇਨ੍ਹਾਂ ਵਿੱਚੋਂ 2022 ਤੱਕ ਕਈ ਵਿਧਾਇਕ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ ਤੇ ਹੁਣ ਇਨ੍ਹਾਂ ਦੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਵੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਨਾਲ ਵੱਡੇ ਵਾਅਦੇ ਕਰ ਰਹੇ ਹਨ ਪਰ ਆਮ ਆਦਮੀ ਪਾਰਟੀ ਨੇ ਆਪਣੇ ਮੁੱਖ ਮੰਤਰੀ ਦੇ ਨਾਮ ਦਾ ਹਲੇ ਐਲਾਨ ਨਹੀ ਕੀਤਾ ਦੇਖੋ ਪੰਜਾਬ ਦੀ ਜਨਤਾ ਇਨ੍ਹਾਂ ਦੀ ਸਰਕਾਰ ਬਣਾਉਂਦੀ ਹੈ ਜਾਂ ਨਹੀ ਇਹ ਸਮਾਂ ਹੀ ਦੱਸੇਗਾ। ਸ਼੍ਰੋਮਣੀ ਅਕਾਲੀ ਦਲ ਵੀ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਿਆਰੀ ਕਰ ਰਹੀ ਤੇ ਪੰਜਾਬ ਦੇ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਵੀ ਕਰ ਰਹੇ ਹਨ ਤੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਲਗਭਗ ਉਮੀਦਵਾਰ ਵੀ ਐਲਾਨ ਦਿੱਤੇ ਹਨ ਤੇ ਇਨ੍ਹਾਂ ਦੀ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਸੁਖਬੀਰ ਸਿੰਘ ਬਾਦਲ ਹੋਣਗੇ ਤੇ ਦੱਸਣਯੋਗ ਹੈ ਸ਼੍ਰੋਮਣੀ ਅਕਾਲੀ ਦਲ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਤੀਜੇ ਨੰਬਰ ਤੇ ਰਿਹਾ ਸੀ। ਹੁਣ ਦੇਖਣਾ ਹੋਵੇਗਾ 2022 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਜਾਂ ਨਹੀ ਇਹ ਸਮਾਂ ਹੀ ਦੱਸੇਗਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਤਿਆਰੀ ਇਨ੍ਹਾਂ ਦੋਵਾਂ ਪਾਰਟੀਆਂ ਤੋ ਪਹਿਲਾਂ ਦੀ ਸ਼ੁਰੂ ਕੀਤੀ ਹੋਈ।
ਦੱਸਣਯੋਗ ਹੈ ਸਾਢੇ ਚਾਰ ਸਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਹੇ ਸਨ ਤੇ ਹੁਣ ਰਹਿੰਦੇ ਸਮੇਂ ਤੱਕ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਨ। ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਆਹੁਦੇ ਤੋ ਅਸਤੀਫਾ ਦੇ ਦਿੱਤਾ ਸੀ।