← ਪਿਛੇ ਪਰਤੋ
ਤਿੰਨ ਖੇਤੀ ਕਾਨੂੰਨ ਰੱਦ ਕਰਨ ਵਾਸਤੇ ਪਾਰਲੀਮੈਂਟ ਵਿਚ ਅੱਜ 29 ਨਵੰਬਰ ਨੁੰ ਪੇਸ਼ ਹੋਵੇਗਾ ਬਿੱਲ ਨਵੀਂ ਦਿੱਲੀ, 29 ਨਵੰਬਰ, 2021: ਪਾਰਲੀਮੈਂਟ ਦਾ ਸਰਦ ਰੁੱਤ ਇਜਲਾਸ ਅੱਜ 29 ਨਵੰਬਰ ਤੋਂ ਸ਼ੁਰੂ ਹੋ ਰਿਹਾ ਹੈ ਜਿਸ ਦੌਰਾਨ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਤਿੰਨ ਖੇਤੀ ਕਾਨੂੰਨ ਰੱਦ ਕਰਨ ਵਾਸਤੇ ਬਿੱਲ ਪਹਿਲੇ ਹੀ ਦਿਨ ਪੇਸ਼ ਕਰਨਗੇ। ਇਜਲਾਸ ਦੇ ਪਹਿਲੇਹੀ ਦਿਨ ਇਹ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਜਾਣਾ ਹੈ। ਇਸ ਇਜਲਾਸ ਦੌਰਾਨ ਸਰਕਾਰ ਵੱਲੋਂ ਕ੍ਰਿਪਟੋ ਕਰੰਸੀ ਤੇ ਬਿਜਲੀ ਸੋਧ ਬਿੱਲ ਸਮੇਤ 36 ਬਿੱਲ ਪੇਸ਼ ਕਰਨ ਦੀ ਤਜਵੀਜ਼ ਹੈ। ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਕੱਲ੍ਹ ਹੋਈ ਸਰਬ ਪਾਰਟੀ ਮੀਟਿੰਗ ਵਿਚ ਪਾਰਲੀਮਾਨੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਵਿਰੋਧੀ ਪਾਰਟੀਆਂ ਨੂੰ ਭਰੋਸਾ ਦੁਆਇਆ ਹੈ ਕਿ ਸਰਕਾਰ ਤੈਅ ਨਿਯਮਾਂ ਦੇ ਤਹਿਤ ਪਾਰਲੀਮੈਂਟ ਵਿਚ ਕਿਸੇ ਵੀ ਮਾਮਲੇ ’ਤੇ ਚਰਚਾ ਵਾਸਤੇ ਤਿਆਰ ਹੈ।ਰਾਜ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਮਲਿਕਅਰਜੁਨ ਖੜਗੇ ਨੇ ਇਹ ਸਵਾਲ ਚੁੱਕਿਆ ਹੈ ਕਿ ਇਹ ਖਦਸ਼ਾ ਹੈ ਕਿ ਖੇਤੀ ਕਾਨੂੰਨ ਕਿਸੇ ਹੋਰ ਰੂਪ ਵਿਚ ਸਾਹਮਣੇ ਆ ਸਕਦੇਹਨ ਤਾਂ ਇਸ ਬਾਰੇ ਸਰਕਾਰ ਸਥਿਤੀ ਸਪਸ਼ਟ ਕਰੇ।
Total Responses : 942