ਸੁਖਬੀਰ ਬਾਦਲ ਨੇ ਦੋ ਹੋਰ ਉਮੀਦਵਾਰ ਐਲਾਨੇ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 29 ਨਵੰਬਰ 2021- ਸ਼੍ਰੋਮਣੀ ਅਕਾਲੀ ਦਲ ਦੇ ਪ੍ਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ਲਈ ਬੀਬੀ ਜਗੀਰ ਕੌਰ ਸਾਬਕਾ ਪ੍ਧਾਨ ਸ਼੍ਰੋਮਣੀ ਕਮੇਟੀ ਨੂੰ ਭੁਲੱਥ ਹਲਕੇ ਤੋਂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਜੀਠਾ ਹਲਕੇ ਤੋ ਪਾਰਟੀ ਦਾ ਉਮੀਦਵਾਰ ਐਲਾਨਿਆ ਹੈ।
ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਦਿੱਤੀ। ਪਾਰਟੀ ਦੇ ਹੁਣ ਤੱਕ 89 ਉਮੀਦਵਾਰ ਐਲਾਨੇ ਜਾ ਚੁੱਕੇ ਹਨ।