ਸਰਕਾਰੀ ਪਾਲੀਟੈਕਨਿਕ ਕਾਲਜ ਬਠਿੰਡਾ ਵੱਲੋਂ ਵੋਟਰ ਜਾਗਰੂਕਤਾ ਰੈਲੀ ਕੱਢੀ
ਅਸ਼ੋਕ ਵਰਮਾ, ਬਾਬੂਸ਼ਾਹੀ ਨੈੱਟਵਰਕ
ਬਠਿੰਡਾ, 29 ਨਵੰਬਰ2021: ਸਰਕਾਰੀ ਪਾਲੀਟੈਕਨਿਕ ਕਾਲਜ ਦੇ ਵਿਦਿਆਰਥੀਆਂ ਅਤੇ ਸ਼ਹਿਰ ਵਾਸੀਆਂ ਨੂੰ ਵੋਟਾਂ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਕਾਲਜ ਦੇ ਵੋਟਰ ਜਾਗਰੂਕਤਾ ਕਲੱਬ ਵੱਲੋਂ ਐਨ.ਐਸ.ਐਸ ਦੇ ਸਹਿਯੋਗ ਨਾਲ ਬਲਜੀਤ ਸਿੰਘ ਵਿਰਕ ਨੋਡਲ ਅਫਸਰ ਈ.ਐਲ.ਸੀ ਕਲੱਬ, ਪਵਨ ਕੁਮਾਰ ਐਨ.ਐਸ.ਐਸ ਕਵਾਡੀਨੇਟਰ ਅਤੇ ਸ਼੍ਰੀਮਤੀ ਸੁਖਪਾਲ ਕੌਰ ਤੇ ਗੁਰਵਿੰਦਰ ਸਿੰਘ ਮੈਂਬਰ ਈ.ਐਲ.ਸੀ ਕਲੱਬ ਦੀ ਅਗਵਾਈ ਹੇਠ ਇੱਕ ਵੋਟਰ ਜਾਗਰੂਕਤਾ ਰੈਲੀ ਕੱਢੀ ਜਿਸ ਨੂੰ ਕਾਲਜ ਦੇ ਪ੍ਰਿੰਸੀਪਲ ਅਨੂਜਾ ਪਪਨੇਜਾ ਨੇ ਰਵਾਨਾ ਕੀਤਾ। ਇਸ ਰੈਲੀ ਵਿੱਚ ਕਾਲਜ ਦੇ ਸਟਾਫ ਮੈਬਰਾਂ ਅਤੇ 100 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ।
ਰੈਲੀ ਵਿੱਚ ਸ਼ਾਮਲ ਵਿਦਿਆਰਥੀਆਂ ਨੇ ਆਪਣੇ ਹੱਥਾਂ ਵਿੱਚ ਪੋਸਟਰ ਅਤੇ ਬੈਨਰ ਫੜ੍ਹ ਕੇ ਲੋਕਾਂ ਨੂੰ ਵੋਟਾਂ ਦੇ ਅਧਿਕਾਰ ਅਤੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਾਗਰਿਕਾਂ ਨੂੰ ਵੋਟਾਂ ਬਣਵਾਉਣ ਪ੍ਰਤੀ ਜਾਗਰੂਕ ਕੀਤਾ। ਉਨ੍ਹਾਂ ਲੋਕਤੰਤਰ ਵਿੱਚ ਵੋਟਾਂ ਦੀ ਮਹੱਤਤਾ ਤੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਵੋਟਾਂ ਬਣਵਾ ਕੇ ਆਪਣੇ ਇਸ ਅਧਿਕਾਰ ਦੀ ਵਰਤੋਂ ਕਰਨ ਤਾਂ ਕਿ ਲੋਕਤੰਤਰ ਨੂੰ ਹੋਰ ਮਜਬੂਤ ਕੀਤਾ ਜਾ ਸਕੇ। ਉਹਨਾਂ ਦੱਸਿਆ ਕਿ ਕਾਲਜ ਵੱਲੋਂ ਹਰ ਸਾਲ ਵਿਸ਼ੇਸ ਮਹਿੰਮ ਚਲਾ ਕੇ ਯੋਗ ਵਿਦਿਆਰਥੀਆਂ ਦੀਆਂ ਵੋਟਾਂ ਬਣਵਾਈਆਂ ਜਾਂਦੀਆਂ ਹਨ।
ਉਨ੍ਹਾਂ ਦੱਸਿਆ ਕਿ ਇਸ ਸਾਲ ਵੀ ਸਾਰੇ ਨਵੇਂ ਦਾਖਲ ਹੋਏ ਯੋਗ ਵਿਦਿਆਰਥੀਆਂ ਦੀਆਂ ਵੋਟਾਂ ਅਪਲਾਈ ਕਰਵਾ ਦਿੱਤੀਆਂ ਗਈਆਂ ਹਨ। ਉਹਨਾਂ ਇਹ ਵੀ ਦੱਸਿਆ ਕਿ ਕਾਲਜ ਵੱਲੋਂ ਜਿਲ੍ਹਾ ਪ੍ਰਸਾਸ਼ਨ ਦੀਆਂ ਹਦਾਇਤਾਂ ਮੁਤਾਬਗ ਸਾਰੀਆਂ ਸਵੀਪ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸ ਕਾਲਜ ਵਿਖੇ ਵੋਟਰ ਸਾਖਰਤਾ ਕਲੱਬ ਦਾ ਗਠਨ ਕੀਤਾ ਗਿਆ ਹੈ ਅਤੇ ਕਲੱਬ ਮੈਂਬਰ ਕਾਲਜ ਦੇ ਵਿਦਿਆਰਥੀਆਂ ਅਤੇ ਆਪਣੇ -ਦੁਆਲੇ ਦੇ ਲੋਕਾਂ ਨੂੰ ਵੋਟ ਦੇ ਅਧਿਕਾਰ ਸਬੰਧੀ ਜਾਗਰੂਕ ਕਰਦੇ ਰਹਿੰਦੇ ਹਨ। ਇਸ ਵੈਬੀਨਰ ਵਿੱਚ ਕਾਲਜ ਦੇ ਵਿਦਿਆਰਥੀਆਂ ਤੋਂ ਇਲਾਵਾ ਸਟਾਫ ਮੈਂਬਰ ਵੀ ਸ਼ਾਮਲ ਸਨ ।