ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਅਰਸ਼ ਸੱਚਰ ਨੇ ਜਨਮ ਦਿਨ ਮੌਕੇ ਵਧਾਈ ਦਿੱਤੀ
ਪਰਵਿੰਦਰ ਸਿੰਘ ਕੰਧਾਰੀ, ਬਾਬੂਸ਼ਾਹੀ ਨੈੱਟਵਰਕ
ਫਰੀਦਕੋਟ, 29 ਨਵੰਬਰ 2021- ਗਿੱਦੜਬਾਹਾ ਤੋਂ ਵਿਧਾਇਕ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਉਨ੍ਹਾਂ ਦੇ ਕਰੀਬੀ ਰਿਸ਼ਤੇਦਾਰ ਅਰਸ਼ ਸੱਚਰ ਨੇ ਜਨਮ ਦਿਨ ਦੀ ਵਧਾਈ ਦਿੱਤੀ। ਅਰਸ਼ ਸੱਚਰ ਨੇ ਕਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਟਰਾਂਸਪੋਰਟ ਮਹਿਕਮੇ ਲਈ ਕੀਤੇ ਸਲਾਘਾਯੋਗ ਕੰਮਾਂ ਕਰਕੇ ਪੰਜਾਬ ਦੇ ਲੋਕਾਂ ਦੇ ਦਿਲਾਂ ਵਿੱਚ ਵਸ ਗਏ ਹਨ ਅਤੇ ਉਨ੍ਹਾਂ ਦਾ ਜਨਮ ਦਿਨ ਮਨਾਉਣਾ ਸਾਡੇ ਲਈ ਖੁਸ਼ੀ ਭਰਿਆ ਅਨੁਭਵ ਹੈ।