ਪ੍ਰਿੰਸੀਪਲ ਗੁਰਮੀਤ ਸਿੰਘ ਪਲਾਹੀ ਨੂੰ ਮਿਲਿਆ 'ਮਾਤ ਭਾਸ਼ਾ ਸੇਵਾ' ਪੁਰਸਕਾਰ
ਬਾਬੂਸ਼ਾਹੀ ਨੈੱਟਵਰਕ
ਫਗਵਾੜਾ, 29 ਨਵੰਬਰ 2021- ਲੋਕ ਰੰਗ ਮੰਚ ਪੰਜਾਬ ਅਤੇ ਪੰਜਾਬ ਜਾਗ੍ਰਿਤੀ ਮੰਚ ਵਲੋਂ ਕਰਵਾਏ ਸਨਮਾਨ ਸਮਾਰੋਹ ਦੌਰਾਨ ਉਚੇਰੀ ਸਿੱਖਿਆ, ਭਾਸ਼ਾਵਾਂ , ਖੇਡਾਂ ਮਾਮਲਿਆਂ ਦੇ ਮੰਤਰੀ ਪ੍ਰਗਟ ਸਿੰਘ ਨੂੰ ਪੰਜਾਬ ਦਾ ਮਾਣ ਪੁਰਸਕਾਰ, ਪ੍ਰਸਿੱਧ ਕਵੀ ਸੁਰਜੀਤ ਪਾਤਰ ਨੂੰ ਆਪਣੀ ਆਵਾਜ਼ ਪੁਰਸਕਾਰ ਅਤੇ ਕਵਿੱਤਰੀ ਸੁਰਿੰਦਰ ਗਿੱਲ ਜੈਪਾਲ ਨੂੰ ਕਾਵਿ -ਲੋਕ ਪੁਰਸਕਾਰ ਦੇਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਵ-ਨਿਯੁੱਕਤ ਅਧਿਕਾਰੀਆਂ ਸਮੇਤ ਹੋਰਨਾਂ ਸਖ਼ਸ਼ੀਅਤਾਂ ਨੂੰ "ਮਾਤ ਭਾਸ਼ਾ ਸੇਵਾ" ਸਨਮਾਨ ਨਾਲ ਨਿਵਾਜਿਆ ਗਿਆ, ਜਿਹਨਾ ਦੀ ਪੰਜਾਬ ਬੋਲੀ ਦੀ ਸੇਵਾ ਲਈ ਵੱਡਾ ਯੋਗਦਾਨ ਹੈ। ਇਹਨਾ ਸਖ਼ਸ਼ੀਅਤਾਂ ਵਿੱਚ ਪੰਜਾਬੀ ਕਾਲਮਨਵੀਸ ਪੱਤਰਕਾਰ ਮੰਚ ਦੇ ਪ੍ਰਧਾਨ ਪ੍ਰਿੰਸੀਪਲ ਗੁਰਮੀਤ ਸਿੰਘ ਪਲਾਹੀ, ਪ੍ਰੋ: ਭੁਪਿੰਦਰ ਕੌਰ ਫਗਵਾੜਾ ਸ਼ਾਮਲ ਹਨ। ਇਹ ਸਨਮਾਨ ਪ੍ਰਸਿੱਧ ਪੱਤਰਕਾਰ ਸਤਨਾਮ ਮਾਣਕ, ਡਾ: ਲਖਵਿੰਦਰ ਸਿੰਘ ਜੌਹਲ, ਸੁਰਿੰਦਰ ਸਿੰਘ ਸੁੰਨੜ ਅਤੇ ਦੀਪਕ ਸ਼ਰਮਾ ਚਨਾਰਥਲ ਵਲੋਂ ਆਪਣੀਆਂ ਸੰਸਥਾਵਾਂ ਵਲੋਂ ਪ੍ਰਸਿੱਧ ਸਖ਼ਸ਼ੀਅਤਾਂ ਨੂੰ ਪ੍ਰਦਾਨ ਕੀਤੇ ਗਏ।
ਫੋਟੋ ਕੈਪਸ਼ਨ: ਪਰਗਟ ਸਿੰਘ ਸਿੱਖਿਆ ਮੰਤਰੀ ਅਤੇ ਭਾਸ਼ਾ ਵਿਭਾਗ ਪੰਜਾਬ ਤੋਂ "ਮਾਤਾ ਭਾਸ਼ਾ ਸੇਵਾ" ਪੁਰਸਕਾਰ ਪ੍ਰਾਪਤ ਕਰਦੇ ਹੋਏ ਪੰਜਾਬੀ ਕਾਲਮਨਵੀਸ ਪੱਤਰਕਾਰ ਮੰਚ ਦੇ ਪ੍ਰਧਾਨ ਗੁਰਮੀਤ ਸਿੰਘ ਪਲਾਹੀ ਨਾਲ ਖੜੇ ਹਨ ਸਤਨਾਮ ਸਿੰਘ ਮਾਣਕ ਅਤੇ ਡਾ: ਲਖਵਿੰਦਰ ਜੌਹਲ।