← ਪਿਛੇ ਪਰਤੋ
ਨਵਾਂਸ਼ਹਿਰ 29 ਨਵੰਬਰ 2021: ਥਾਣਾ ਔੜ ਪੁਲੀਸ ਨੇ ਨਸ਼ੇ ਵਜੋਂ ਵਰਤੇ ਜਾਂਦੇ 10 ਟੀਕਿਆਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪਹਿਲੇ ਮਾਮਲੇ ਸਬੰਧੀ ਏ.ਐਸ.ਆਈ ਸੁਰਿੰਦਰ ਪਾਲ ਨੇ ਦੱਸਿਆ ਕਿ ਗਸ਼ਤ ਦੌਰਾਨ ਜਦੋਂ ਉਹ ਗੜ੍ਹੀ ਅਜੀਤ ਸਿੰਘ ਤੋਂ ਔੜ ਵੱਲ ਜਾ ਰਹੇ ਸਨ ਤਾਂ ਉਥੇ ਇੱਕ ਨੰਬਰੀ ਮੋਟਰਸਾਈਕਲ ਖੜ੍ਹਾ ਸੀ। ਪੁਲਸ ਨੂੰ ਦੇਖ ਕੇ ਮੋਟਰਸਾਈਕਲ ਸਵਾਰ ਨੇ ਉਥੋਂ ਭੱਜਣ ਦੀ ਕੋਸ਼ਿਸ਼ ਕੀਤੀ। ਜਦੋਂ ਉਸ ਨੂੰ ਰੋਕ ਕੇ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਨਸ਼ੇ ਦੇ ਤੌਰ 'ਤੇ ਵਰਤੇ ਜਾਂਦੇ 5 ਟੀਕੇ ਬਰਾਮਦ ਹੋਏ। ਪੁਲੀਸ ਨੇ ਬਲਵਿੰਦਰ ਕੁਮਾਰ ਵਾਸੀ ਪਿੰਡ ਖ਼ੋਜਾਨ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੂਜੇ ਮਾਮਲੇ ਵਿੱਚ ਏ.ਐਸ.ਆਈ ਰਾਮ ਪ੍ਰਕਾਸ਼ ਨੇ ਦੱਸਿਆ ਕਿ ਗਸ਼ਤ ਦੌਰਾਨ ਜਦੋਂ ਉਹ ਔੜ ਦੇ ਬੱਸ ਸਟੈਂਡ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਇੱਕ ਵਿਅਕਤੀ ਪੈਦਲ ਆਉਂਦਾ ਦੇਖਿਆ। ਪੁਲਸ ਨੂੰ ਦੇਖ ਕੇ ਉਹ ਡਰ ਗਿਆ ਅਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ। ਜਦੋਂ ਉਸ ਦੀ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਨਸ਼ੇ ਵਜੋਂ ਵਰਤੇ ਜਾਂਦੇ 5 ਟੀਕੇ ਬਰਾਮਦ ਹੋਏ। ਪੁਲੀਸ ਨੇ ਪਿੰਡ ਫਾਂਬੜਾ ਵਾਸੀ ਬਲਵੀਰ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Total Responses : 936