← ਪਿਛੇ ਪਰਤੋ
ਨਵਾਂਸ਼ਹਿਰ 29 ਨਵੰਬਰ 2021: ਥਾਣਾ ਰਾਹੋ ਪੁਲਿਸ ਨੇ ਇੱਕ ਵਿਅਕਤੀ ਨੂੰ ਨਸ਼ੇ ਵਜੋਂ ਵਰਤੇ ਜਾਣ ਵਾਲੇ 11 ਟੀਕਿਆਂ ਸਮੇਤ ਕਾਬੂ ਕੀਤਾ ਹੈ। ਏ.ਐਸ.ਆਈ ਸੁਰਿੰਦਰ ਪਾਲ ਨੇ ਦੱਸਿਆ ਕਿ ਗਸ਼ਤ ਦੌਰਾਨ ਜਦੋਂ ਉਹ ਫਿਲੌਰ ਚੌਂਕ ਰੋਡ ਕੋਲ ਸਨ ਤਾਂ ਇੱਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਆਉਂਦਾ ਦੇਖਿਆ। ਜਦੋਂ ਸ਼ੱਕ ਦੇ ਆਧਾਰ 'ਤੇ ਸਵਾਰ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਨਸ਼ੇ ਵਜੋਂ ਵਰਤੇ ਜਾਣ ਵਾਲੇ 11 ਟੀਕੇ ਬਰਾਮਦ ਹੋਏ। ਪੁਲੀਸ ਨੇ ਮੁਲਜ਼ਮ ਰਾਹੋਂ ਦੇ ਮੁਹੱਲਾ ਅਨਹਾਲੀ ਵਾਸੀ ਪਰਮਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
Total Responses : 928