ਜਗਰਾਓਂ (ਦੀਪਕ ਜੈਨ ): ਪਿੰਡ ਗੁਰੂਸਰ ਕਾਉਂਕੇ ਵਿਖੇ 39 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਮਾਰਕੀਟ ਕਮੇਟੀ ਚੇਅਰਮੈਨ ਕਾਕਾ ਗਰੇਵਾਲ ਅਤੇ ਮਲਕੀਤ ਸਿੰਘ ਦਾਖਾ ਵੱਲੋਂ ਕੀਤਾ ਗਿਆ। ਇਸ ਵਿੱਚ 28 ਲੱਖ ਰੁਪਏ ਦੀ ਲਾਗਤ ਨਾਲ ਸੇਮ ਤੇ ਪੁਲ ਤਿਆਰ ਕੀਤਾ ਗਿਆ ਅਤੇ 11 ਲੱਖ ਰੁਪਏ ਦੀ ਲਾਗਤ ਨਾਲ ਸੇਮ ਦੇ ਨਾਲ ਸੜਕ ਤੇ ਪ੍ਰੀਮਿਕਸ ਪਾਇਆ ਗਿਆ। ਇਸ ਮੌਕੇ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ,ਵਾਈਸ ਚੇਅਰਮੈਨ ਸਿਕੰਦਰ ਸਿੰਘ ਬਰਸਾਲ,ਸਰਪੰਚ ਜਗਜੀਤ ਸਿੰਘ ਕਾਉਂਕੇ,ਸਰਪੰਚ ਗੁਰਪ੍ਰੀਤ ਸਿੰਘ ਦੀਪਾ ਗੁਰੂਸਰ,ਸਾਬਕਾ ਸਰਪੰਚ ਜਗਦੀਸ਼ਰ ਸਿੰਘ ਡਾਂਗੀਆ,ਸਰਪੰਚ ਗੁਰਸਿਮਰਨ ਸਿੰਘ ਰਸੂਲਪੁਰ,ਸਰਪੰਚ ਦਰਸ਼ਨ ਸਿੰਘ ਡਾਂਗੀਆ,ਸਰਪੰਚ ਸੁਰਜੀਤ ਸਿੰਘ ਅਗਵਾੜ ਲੋਪੋ ਕਲਾਂ,ਭਜਨ ਸਿੰਘ ਸਵੱਦੀ,ਸਰਪੰਚ ਨਿਰਮਲ ਸਿੰਘ ਡੱਲਾ,ਰਿਪਨ ਝਾਂਜੀ,ਰਾਜਪਾਲ ਸਿੰਘ ਮੈਂਬਰ ਬਲਾਕ ਸੰਮਤੀ,ਮਨਜਿੰਦਰ ਸਿੰਘ ਡੱਲਾ ਆਦਿ ਹਾਜ਼ਰ ਸਨ।