ਪਰਿਵਾਰ ਨਿਯੋਜਨ ਲਈ ਪੂਰਸ਼ ਸਮਝਣ ਆਪਣੀ ਜ਼ਿੰਮੇਵਾਰੀ - ਡਾ. ਜਸਵਿੰਦਰ ਕੁਮਾਰੀ
4 ਦਸੰਬਰ ਤੱਕ ਮਨਾਇਆ ਜਾਵੇਗਾ “ਪਰਿਵਾਰ ਨਿਯੋਜਨ ਪੰਦਰਵਾੜਾ”
ਬਲਵਿੰਦਰ ਸਿੰਘ ਧਾਲੀਵਾਲ, ਬਾਬੂਸ਼ਾਹੀ ਨੈੱਟਵਰਕ
ਸੁਲਤਾਨਪੁਰ ਲੋਧੀ 30 ਨਵੰਬਰ 2021- ਸਿਵਲ ਸਰਜਨ ਕਪੂਰਥਲਾ ਡਾ. ਗੁਰਿੰਦਰਬੀਰ ਕੌਰ `ਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਅਸ਼ੋਕ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਪੀ.ਐਚ.ਸੀ ਢਿੱਲਵਾਂ ਡਾ. ਜਸਵਿੰਦਰ ਕੁਮਾਰੀ ਦੀ ਯੋਗ ਅਗਵਾਈ ਹੇਠ ਬਲਾਕ ਐਕਸਟੇਂਸ਼ਨ ਐਜੂਕੇਟਰ ਬਿਕਰਮਜੀਤ ਸਿੰਘ ਵੱਲੋਂ ਪੁਰਸ਼ਾ ਨੂੰ ਪਰਿਵਾਰ ਨਿਯੋਜਨ ਸੰਬੰਧੀ ਜਾਗਰੂਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਸਬੰਦੀ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਪਰਿਵਾਰ ਨਿਯੋਜਨ ਅਪਣਾਓ `ਚ ਜ਼ਿਆਦਾ ਸਹਿਯੋਗ ਪੁਰਸ਼ਾ ਦਾ ਹੁੰਦਾ ਹੈ ਪਰੰਤੁ ਪੁਰਸ਼ਾ `ਚ ਜਾਣਕਾਰੀ ਦੀ ਘਾਟ ਕਾਰਨ ਪਰਿਵਾਰ ਨਿਯੋਜਨ `ਚ ਭਾਗੀਦਾਰੀ ਘੱਟ ਹੰੁਦੀ ਹੈ।
ਉਨ੍ਹਾਂ ਇਸ ਮੌਕੇ ਪਰਿਵਾਰ ਨਿਯੋਜਨ ਵਸੀਲੀਆਂ ਪ੍ਰਤੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਮੌਜੂਦ ਲੋਕਾਂ ਨੂੰ ਪਰਿਵਾਰ ਨਿਯੋਜਨ ਪੰਦਰਵਾੜੇ ਸੰਬੰਧੀ ਜਾਣੂ ਕਰਵਾਇਆ। ਉਨ੍ਹਾਂ ਯੋਗ ਜੋੜਿਆ ਨੂੰ ਦੋ ਬੱਚਿਆਂ ਵਿੱਚ ਘੱਟੋ-ਘੱਟੋ 3 ਸਾਲ ਦਾ ਅੰਦਰ ਰੱਖਣ ਲਈ ਕਿਹਾ ਤਾਂ ਜੋ ਪਰਿਵਾਰ ਨਿਯੋਜਨ ਦੇ ਤਹਿਤ ਚੰਗੇ ਭੱਵਿਖ ਦੀ ਉਸਾਰੀ ਕੀਤੀ ਜਾਵੇ।ਇਸ ਮੌਕੇ ਬਲਾਕ ਐਕਸਟੇਂਸ਼ਨ ਐਜੂਕੇਟਰ ਮੋਨਿਕਾ ਨੇ ਵੀ ਵਿਸ਼ੇਸ਼ ਤੌਰ `ਤੇ ਸਮੂਹ ਏ.ਐਨ.ਐਮ ਅਤੇ ਫੀਲਡ ਸਟਾਫ਼ ਨੂੰ ਵੱਧ ਤੋਂ ਵੱਧ ਯੋਗ ਜੋੜਿਆਂ ਨੂੰ ਪਰਿਵਾਰ ਨਿਯੋਜਨ ਵਸੀਲਿਆਂ ਪ੍ਰਤੀ ਜਾਗਰੂਕ ਕਰਨ ਲਈ ਕਿਹਾ ਅਤੇ ਪਰਿਵਾਰ ਨਿਯੋਜਨ ਪੰਦਰਵਾੜੇ ਤਹਿਤ ਵੱਧ ਤੋਂ ਵੱਧ ਪੁਰਸ਼ਾਂ ਦੀ ਨਸਬੰਦੀ ਕਰਵਾਉਣ ਲਈ ਕਿਹਾ। ਇਸ ਮੌਕੇ ਉਨ੍ਹਾਂ ਨਾਲ ਹੈਲਥ ਵਰਕਰ ਸਤਨਾਮ ਸਿੰਘ, ਸੁਖਦੇਵ ਸਿੰਘ ਅਤੇ ਨਰਿੰਦਰ ਸਿੰਘ ਹਾਜ਼ਰ ਸਨ।