ਵੱਖ-ਵੱਖ ਵਿਭਾਗਾਂ ਦੇ ਆਊਟਸੋਰਸ਼ ਠੇਕਾ ਮੁਲਾਜ਼ਮਾਂ ਨੇ ਨੈਸ਼ਨਲ ਹਾਈਵੇ 'ਤੇ ਲਾਇਆ ਮੋਰਚਾ
ਅਸ਼ੋਕ ਵਰਮਾ
- ਸਮੂਹ ਵਿਭਾਗਾਂ ਦੇ ਆਊਟਸੋਰਸ਼ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ ਸਰਕਾਰ:-ਮੋਰਚਾ ਆਗੂ
ਬਠਿੰਡਾ, 30 ਨਵੰਬਰ 2021 - ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਵੱਖ-ਵੱਖ ਵਿਭਾਗਾਂ ਦੇ ਦੇ ਆਊਟਸੋਰਸ਼ ਠੇਕਾ ਮੁਲਾਜ਼ਮਾਂ ਵੱਲੋਂ ਅੱਜ ਨੈਸ਼ਨਲ ਹਾਈਵੇ 07 ਨੂੰ ਕੀਤਾ ਗਿਆ ਮੁਕੰਮਲ ਜਾਮ,ਇਸ ਸਮੇਂ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ,ਗੁਰਵਿੰਦਰ ਸਿੰਘ ਪੰਨੂੰ,ਵਰਿੰਦਰ ਸਿੰਘ ਬੀਬੀਵਾਲਾ,ਰਾਜੇਸ਼ ਕੁਮਾਰ,ਰੁਪਿੰਦਰ ਸਿੰਘ,ਬਲਵੰਤ ਸਿੰਘ,ਜਸਪ੍ਰੀਤ ਸਿੰਘ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਆਊਟਸੋਰਸ਼ ਠੇਕਾ ਮੁਲਾਜ਼ਮਾਂ ਵੱਲੋਂ "ਵਿਭਾਗਾਂ ਵਿੱਚ ਰੈਗੂਲਰ ਕਰਨ" ਦੀ ਮੰਗ ਨੂੰ ਲੈਕੇ 07 ਸਤੰਬਰ ਤੋਂ 19 ਨਵੰਬਰ ਤੱਕ ਸਾਬਕਾ ਮੁੱਖ ਮੰਤਰੀ ਅਤੇ ਮਜ਼ੂਦਾ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਅਤੇ ਮੋਰਿੰਡਾ ਵਿਖੇ ਲਗਾਤਾਰ 75 ਦਿਨ ਪਰਿਵਾਰਾਂ ਸਮੇਤ ਪੱਕਾ ਮੋਰਚਾ ਲਾਕੇ ਜਾਨ-ਹੂਲਮਾਂ ਸੰਘਰਸ਼ ਕੀਤਾ ਗਿਆ ਸੀ।
ਪਰ ਸੂਬੇ ਦੀ ਕਾਂਗਰਸ ਹਕੂਮਤ ਨੂੰ ਇਹਨਾਂ ਆਊਟਸੋਰਸ਼ ਠੇਕਾ ਮੁਲਾਜ਼ਮਾਂ ਅਤੇ ਪਰਿਵਾਰਾਂ ਦਾ ਰਤਾ ਵੀ ਤਰਸ਼ ਨਹੀਂ ਆਇਆ ਅਤੇ ਆਊਟਸੋਰਸ਼ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕਰਨ ਦੀ ਥਾਂ ਤੇ ਪੰਜਾਬ ਸਰਕਾਰ ਵੱਲੋਂ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਵਿਧਾਨ ਸਭਾ ਵਿੱਚ ਪਾਸ ਕੀਤੇ ਨਵੇਂ ਐਕਟ "ਪੰਜਾਬ ਪ੍ਰੋਟੈਕਸ਼ਨ ਐਂਡ ਰੈਗੂਲਰਾਈਜੇਸ਼ਨ ਆਫ਼ ਕੰਟਰੈਕਚੂਅਲ ਬਿੱਲ 2021" ਵਿੱਚੋਂ ਆਊਟਸੋਰਸ਼ ਠੇਕਾ ਮੁਲਾਜ਼ਮਾਂ ਦੀਆਂ ਸਮੂਹ ਕੈਟਾਗਿਰੀਆਂ ਨੂੰ ਬਾਹਰ ਕਰਕੇ ਸਰਕਾਰੀ ਥਰਮਲ ਪਲਾਂਟਾਂ,ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਜ਼ੋਨ ਬਠਿੰਡਾ,ਪਾਵਰਕਾਮ ਅਤੇ ਟ੍ਰਾਂਸਕੋ,ਮਹਨਰੇਗਾ,ਪੀ.ਐੱਸ.ਪੀ.ਸੀ.ਐੱਲ.,ਵਾਟਰ ਸਪਲਾਈ ਅਤੇ ਸੀਬਰੇਜ਼ ਬੋਰਡ,ਮਗਨਰੇਗਾ,ਬੀ.ਓ.ਸੀ.ਕਿਰਤ ਵਿਭਾਗ ਸਮੇਤ ਹੋਰ ਸਮੂਹ ਵਿਭਾਗਾਂ ਵਿੱਚ ਪਿਛਲੇ 15-20 ਸਾਲਾਂ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਆਊਟਸੋਰਸ਼ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਰਸਤਾ ਬੰਦ ਕਰ ਦਿੱਤਾ ਹੈ।
ਆਗੂਆਂ ਨੇ ਕਿਹਾ ਕਿ ਇਹ ਨਵਾਂ ਐਕਟ ਸਮੂਹ ਵਿਭਾਗਾਂ ਦੇ ਹਰ ਵਰਗ ਦੇ ਠੇਕਾ ਮੁਲਾਜਮਾਂ ਦੇ ਹਿੱਤਾਂ ਨੂੰ ਨਜਰ-ਅੰਦਾਜ ਕਰਕੇ ਕਾਰਪੋਰੇਟੀ ਲੁੱਟ ਅਤੇ ਮੁਨਾਫੇ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਕੇ ਤਿਆਰ ਕੀਤਾ ਗਿਆ ਹੈ ਕਿਉਂਕਿ ਇਸ ਐਕਟ ਵਿੱਚੋਂ ਬੋਰਡਾਂ ਅਤੇ ਕਾਰਪੋਰੇਸਨਾਂ ਵਿੱਚ ਲਗਾਤਾਰ ਸੇਵਾਵਾਂ ਦੇ ਰਹੇ ਠੇਕਾ ਮੁਲਾਜਮਾਂ ਨੂੰ ਵੀ ਰੈਗੂਲਰ ਕਰਨ ਦੇ ਘੇਰੇ ਵਿੱਚੋਂ ਬਾਹਰ ਕਰ ਦਿੱਤਾ ਹੈ ਅਤੇ ਇਹ ਨਵਾਂ ਕਾਨੂੰਨ ਜੋ ਨਾ-ਮਾਤਰ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਵਕਾਲਤ ਕਰਦਾ ਹੈ,ਉਹਨਾਂ ਠੇਕਾ ਮੁਲਾਜ਼ਮਾਂ ਵਿੱਚੋਂ ਵੀ ਉਹਨਾਂ ਨੂੰ ਹੀ ਰੈਗੂਲਰ ਕੀਤਾ ਜਾਣਾ ਹੈ ਜੋ ਸੰਕਸ਼ਨ ਪੋਸਟਾਂ ਦੇ ਅਧੀਨ ਪਿਛਲੇ ਦਸ ਸਾਲਾਂ ਤੋਂ ਸੇਵਾਵਾਂ ਦੇ ਰਹੇ ਹਨ,ਇਸ ਤੋਂ ਸਾਫ਼ ਹੈ ਕਿ ਇਹ ਨਵਾਂ ਕਾਨੂੰਨ ਸੂਬੇ ਦੇ ਲੋਕਾਂ ਅਤੇ ਹਰ ਤਰਾਂ ਠੇਕਾ ਮੁਲਾਜਮਾਂ ਦੇ ਹਿੱਤਾਂ ਨੂੰ ਮੁੱਖ ਰੱਖ ਕੇ ਨਹੀਂ ਸਗੋਂ ਕਾਰਪੋਰੇਟੀ ਹਿੱਤਾਂ ਨੂੰ ਮੁੱਖ ਰੱਖ ਕੇ ਬਣਾਇਆ ਗਿਆ ਹੈ ਅਤੇ ਪੰਜਾਬ ਸਰਕਾਰ ਵੱਲੋਂ ਇਸ ਕਾਨੂੰਨ ਉੱਪਰ ਲੋਕ ਭਲਾਈ ਦਾ ਲੇਪ ਕਰਕੇ ਸੂਬੇ ਦੇ ਲੋਕਾਂ ਅਤੇ ਸਮੂਹ ਵਿਭਾਗਾਂ ਦੇ ਹਰ ਤਰਾਂ ਦੇ ਠੇਕਾ ਮੁਲਾਜ਼ਮਾਂ ਨਾਲ ਇੱਕ ਵੱਡਾ ਧੋਖਾ ਕੀਤਾ ਗਿਆ ਹੈ ਅਤੇ ਆਊਟਸੋਰਸ਼ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ।
ਜਿਸ ਦੇ ਵਿਰੋਧ ਵਜੋਂ ਅੱਜ ਵੱਖ-ਵੱਖ ਵਿਭਾਗਾਂ ਦੇ ਆਊਟਸੋਰਸ਼ ਠੇਕਾ ਮੁਲਾਜ਼ਮਾਂ ਵੱਲੋਂ ਪਰਿਵਾਰਾਂ ਅਤੇ ਬੱਚਿਆਂ ਸਮੇਤ ਪੰਜਾਬ ਵਿੱਚ ਦੋ ਥਾਵਾਂ ਤੇ (ਬਠਿੰਡਾ ਅਤੇ ਲੁਧਿਆਣਾ) ਨੈਸ਼ਨਲ ਹਾਈਵੇ ਜਾਮ ਕੀਤੇ ਗਏ ਹਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਵਿਭਾਗਾਂ ਦੇ ਆਊਟਸੋਰਸ਼ ਠੇਕਾ ਮੁਲਾਜ਼ਮਾਂ ਦੀਆਂ ਸਮੂਹ ਕੈਟਾਗਿਰੀਆਂ ਨੂੰ ਨਵੇਂ ਐਕਟ ਵਿੱਚ ਸ਼ਾਮਿਲ ਕਰਕੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕੀਤਾ ਜਾਵੇ,ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਜੇਕਰ ਸਮੂਹ ਵਿਭਾਗਾਂ ਦੇ ਆਊਟਸੋਰਸ਼ ਠੇਕਾ ਮੁਲਾਜ਼ਮਾਂ ਨੂੰ ਜਲਦ ਵਿਭਾਗਾਂ ਵਿੱਚ ਰੈਗੂਲਰ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਤੇ ਪ੍ਰਚੰਡ ਕੀਤਾ ਜਾਵੇਗਾ,ਇਸ ਸਮੇਂ ਬੀਕੇਯੂ ਏਕਤਾ ਉੱਗਰਾਹਾਂ ਤੋਂ ਸਿੰਗਾਰਾ ਸਿੰਘ ਅਤੇ ਟੀ.ਐੱਸ.ਯੂ.(ਭੰਗਲ) ਸਤਵਿੰਦਰ ਸਿੰਘ ਸੋਨੀ ਆਦਿ ਹਾਜ਼ਿਰ ਸਨ।