ਜਥੇਦਾਰ ਡੋਗਰਾਂਵਾਲ ਨੇ ਅੰਤ੍ਰਿੰਗ ਕਮੇਟੀ ਮੈਂਬਰ ਬਣਨ ’ਤੇ ਪ੍ਰਮਾਤਮਾ ਦੇ ਸ਼ੁਕਰਾਨੇ ਲਈ ਕਰਵਾਈ ਅਰਦਾਸ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ,30ਨਵੰਬਰ 2021 - ਅੱਜ ਸਟੇਟ ਗੁਰਦੁਆਰਾ ਸਾਹਿਬ ਵਿਖੇ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਨੇ ਐਸ.ਜੀ.ਪੀ.ਸੀ. ਦੇ ਅੰਤ੍ਰਿੰਗ ਕਮੇਟੀ ਮੈਂਬਰ ਬਨਣ ’ਤੇ ਅਰਦਾਸ ਕਰਵਾਈ ਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਜਥੇਦਾਰ ਦਵਿੰਦਰ ਸਿੰਘ ਢਪੱਈ ਵਲੋਂ ਹਾਜ਼ਰੀ ਭਰੀ ਤੇ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਦਾ ਸਨਮਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸੁਲਤਾਨਪੁਰ ਲੋਧੀ ਤੋਂ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ ਵੀ ਹਾਜ਼ਰ ਰਹੇ। ਇਸ ਮੌਕੇ ਜਥੇਦਾਰ ਦਵਿੰਦਰ ਸਿੰਘ ਢਪੱਈ ਨੇ ਕਿਹਾ ਕਿ ਜਥੇਦਾਰ ਡੋਗਰਾਂਵਾਲ ਨੂੰ ਅੰਤ੍ਰਿੰਗ ਕਮੇਟੀ ਮੈਂਬਰ ਬਣਾਏ ਜਾਣ ਨਾਲ ਸੰਗਤਾਂ ਵਿਚ ਖੁਸ਼ੀ ਦੀ ਲਹਿਰ ਹੈ।
ਉਨ੍ਹਾਂ ਕਿਹਾ ਕਿ ਪੰਥ ਦੀ ਚੜ੍ਹਦੀ ਕਲਾ ਲਈ ਹਰ ਸਮੇਂ ਸੇਵਾਵਾਂ ਦੇਣ ਲਈ ਤਿਆਰ ਬਰ ਤਿਆਰ ਰਹਿਣ ਵਾਲੇ ਜਥੇਦਾਰ ਡੋਗਰਾਂਵਾਲ ਨੂੰ ਜਿਹੜੀ ਜ਼ਿੰਮੇਵਾਰੀ ਮਿਲੀ ਹੈ ਉਹ ਉਸ ਨੂੰ ਬਾਖੂਬੀ ਨਿਭਾਉਂਣਗੇ ਕਿਉਂਕਿ ਪਿਛਲੇ ਸਮੇਂ ਦੌਰਾਨ ਪੰਥ ਵੱਲੋਂ ਜੋ ਵੀ ਉਨ੍ਹਾਂ ਦੀ ਸੇਵਾ ਲਗਾਈ ਗਈ ਹੈ ਉਨ੍ਹਾਂ ਖਿੜੇ ਮੱਥੇ ਸੇਵਾ ਪ੍ਰਵਾਨ ਕੀਤੀ ਹੈ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸੁਖਦੇਵ ਸਿੰਘ ਕਾਦੂਪੁਰ, ਮਨਮੋਹਨ ਸਿੰਘ ਵਾਲੀਆਂ, ਦਲਵਿੰਦਰ ਸਿੰਘ ਸਿੱਧੂ, ਅਰਜਿੰਦਰ ਸਿੰਘ, ਨੰਬਰਦਾਰ ਗੁਰਦੇਵ ਸਿੰਘ, ਇੱਛਾ ਸਿੰਘ ਢੋਟ ਬੀ.ਸੀ. ਵਿੰਗ ਪ੍ਰਧਾਨ, ਤਜਿੰਦਰ ਸਿੰਘ ਵਾਲੀਆ, ਅਮਰਜੀਤ ਸਿੰਘ ਥਿੰਦ, ਕਿਸ਼ਨ ਕੁਮਾਰ ਸ਼ਰਮਾ, ਲਾਭ ਸਿੰਘ, ਸੁਖਦੇਵ ਭੰਡਾਲ ਜਰਨਲ ਸਕੱਤਰ, ਚਰਨਜੀਤ ਸਿੰਘ ਵਾਲੀਆ, ਸੁਖਵਿੰਦਰ ਮੋਹਨ ਸਿੰਘ, ਤਰਲੋਚਨ ਸਿੰਘ, ਜਸਵੰਤ ਸਿੰਘ, ਰੇਸ਼ਮ ਸਿੰਘ ਚੰਦੀ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਰਿਕੀ, ਦੀਪਕ, ਤਨਵੀਰ, ਵਿਸ਼ਲਦੀਪ, ਅਜੀਤਪਾਲ ਸਿੰਘ ਕਾਲੜਾ, ਪਰਮਜੀਤ ਸਿੰਘ ਅਰੋੜਾ, ਤਜਿੰਦਰ ਸਿੰਘ ਲਵਲੀ, ਰਵਿੰਦਰ ਕੁਮਾਰ, ਸੀਨੀਅਰ ਮੀਤ ਪ੍ਰਧਾਨ ਜਗਜੀਤ ਸ਼ੰਮੀ, ਜਸਪਾਲ ਨਾਹਰ, ਕਰਨ ਕੁਮਾਰ, ਅਜੀਤ ਸਿੰਘ, ਅਮਰਜੀਤ ਸਿੰਘ, ਸੁਖਵਿੰਦਰ ਸਿੰਘ, ਲਖਵੀਰ ਸਿੰਘ ਸਾਹੀ, ਬੀਬੀ ਪਰਦੀਪ ਕੌਰ, ਬੀਬੀ ਬਲਜਿੰਦਰ ਕੌਰ ਕਾਲੜਾ, ਦੇਵ ਔਜਲਾ, ਪਵਨ ਦੀਪ ਸਿੰਘ ਹਾਜ਼ਰ ਰਹੇ।