ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਲਈ ਵੱਖ-ਵੱਖ ਧੰਦਿਆਂ ਲਈ 27.26 ਲੱਖ ਰੁਪਏ ਦੇ ਕਰਜ਼ੇ ਮਨਜ਼ੂਰ
ਹੁਸ਼ਿਆਰਪੁਰ, 30 ਨਵੰਬਰ 2021 - ਪੰਜਾਬ ਸਰਕਾਰ ਦੇ ਨਿਰਦੇਸ਼ਾਂ ’ਤੇ ਸਵੈਰੋਜ਼ਗਾਰ ਸਥਾਪਿਤ ਕਰਨ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਤਹਿਤ ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦੀ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਚੇਅਰਮੈਨ-ਕਮ-ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਸਕਰੀਨਿੰਗ ਕਮੇਟੀ ਵਲੋਂ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਵੱਖ-ਵੱਖ ਧੰਦਿਆਂ ਲਈ 27.26 ਲੱਖ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਗਏ।
ਮੀਟਿੰਗ ਵਿਚ ਐਸ.ਸੀ. ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਨਰੇਸ਼ਵਰ ਸਿੰਘ, ਉਚ ਉਦਯੋਗਿਕ ਉਨਤੀ ਅਫ਼ਸਰ ਇਕਬਾਲ ਸਿੰਘ, ਐਲ.ਡੀ.ਐਮ. ਦਫ਼ਤਰ ਤੋਂ ਅਜਮੇਰ ਸਿੰਘ, ਉਪ ਅਰਥ ਤੇ ਅੰਕੜਾ ਸਲਾਹਕਾਰ ਦੇ ਪ੍ਰਤੀਨਿਧ ਵੀ ਮੌਜੂਦ ਸਨ।