ਜਾਖੜ ਅਤੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਸਮੇਤ ਵੱਖ-ਵੱਖ ਸ਼ਖਸੀਅਤਾਂ ਨੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਕੀਤਾ ਦੁੱਖ ਸਾਂਝਾ
ਹਰੀਸ਼ ਕਾਲੜਾ
ਰੂਪਨਗਰ, 30 ਨਵੰਬਰ 2021:ਕਾਂਗਰਸੀ ਆਗੂ ਸੁਨੀਲ ਜਾਖੜ ਅਤੇ ਮੁੱਖ ਸਕੱਤਰ ਪੰਜਾਬ ਸਰਕਾਰ ਅਨਿਰੁੱਧ ਤਿਵਾੜੀ ਸਮੇਤ ਵੱਖ-ਵੱਖ ਸ਼ਖਸੀਅਤਾਂ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਰਿਹਾਇਸ਼ 'ਤੇ ਪਹੁੰਚ ਕੇ ਉਨ੍ਹਾਂ ਦੀ ਮਾਤਾ ਰਾਜ ਰਾਣੀ ਦੇ ਦੇਹਾਂਤ 'ਤੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ।ਅੱਜ ਇਸ ਤੋਂ ਇਲਾਵਾ ਲਖਵਿੰਦਰ ਰਾਣਾ ਵਿਧਾਇਕ ਨਾਲਾਗੜ,ਹਰਿਆਣਾ ਤੋਂ ਵਿਧਾਇਕ ਕੰਵਰ ਸੰਜੇ ਸਿੰਘ,ਕਮਲਜੀਤ ਸਿੰਘ ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ, ਰਾਣਾ ਵਰਿੰਦਰ ਸਿੰਘ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ, ਕਾਂਗਰਸੀ ਆਗੂ ਕੈਪਟਨ ਸੰਦੀਪ ਸੰਧੂ,ਲਵ ਕੁਮਾਰ ਗੋਲਡੀ ਸਾਬਕਾ ਵਿਧਾਇਕ. ਪਹਿਲਵਾਨ ਗੁਰਪਾਲ ਸਿੰਘ ਪੱਡਾ ਸਮੇਤ ਹੋਰ ਪਤਵੰਤਿਆਂ ਨੇ ਵੀ ਰਾਣਾ ਕੇ.ਪੀ ਸਿੰਘ ਨਾਲ ਨੇ ਵੀ ਦੁੱਖ ਸਾਂਝਾ ਕੀਤਾ।ਦੁੱਖ ਦੀ ਇਸ ਘੜੀ ਵਿੱਚ ਵਿੱਚ ਅੱਜ ਇਸ ਮੌਕੇ 'ਤੇ ਰਮੇਸ਼ ਦਸਗਰਾਂਈ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਸੁੱਖਵਿੰਦਰ ਸਿੰਘ ਵਿਸਕੀ ਚੇਅਰਮੈਨ ਇੰਪਰੂਵਮੈਂਟ ਟਰੱਸਟ ਰੂਪਨਗਰ, ਕਮਲਦੇਵ ਜੋਸ਼ੀ ਡਾਇਰੈਕਟਰ ਪੀਆਰਟੀਸੀ, ਹਰਬੰਸ ਲਾਲ ਮਹਿੰਦਲੀ ਚੇਅਰਮੈਨ ਮਾਰਕੀਟ ਕਮੇਟੀ ਸ਼੍ਰੀ ਅਨੰਦਪੁਰ ਸਾਹਿਬ,ਸੰਜੇ ਸਾਹਨੀ ਪ੍ਰਧਾਨ ਨਗਰ ਕੌਸਲ ਨੰਗਲ,ਅਸ਼ੋਕ ਕੁਮਾਰ ਸਵਾਮੀਪੁਰ, ਅਸ਼ਵਂਨੀ ਸ਼ਰਮਾ ਨੂਰਪੁਰ ਬੇਦੀ, ਰਾਣਾ ਹਰਿੰਦਰ ਸੋਢੀ ਡਾਇਰੈਕਟਰ ਮਾਰਕਫੈਡ ਵੀ ਹਾਜ਼ਰ ਸਨ।
ਸਵਰਗੀ ਮਾਤਾ ਰਾਜ ਰਾਣੀ ਨਮਿੱਤ ਅੰਤਿਮ ਅਰਦਾਸ ਮਿਤੀ 5 ਦਸੰਬਰ ਨੂੰ ਗਿਆਨੀ ਜ਼ੈਲ ਸਿੰਘ ਨਗਰ ਰੂਪਨਗਰ ਵਿਖੇ 12 ਵਜੇ ਤੋਂ 1.00 ਤੱਕ ਹੋਵੇਗੀ।